Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੰਤੋਸ਼ ਕਟਾਰੀਆ ਨੇ ਕਿੱਕ ਬਾਕਸਿੰਗ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਹਿਮਾਂਸ਼ੂ ਸ਼ਰਮਾ ਦਾ ਕੀਤਾ ਸਨਮਾਨ

Santosh Kataria, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਕਾਠਗੜ੍ਹ , 01 Sep 2023

Last updated on: Sep 01, 2023, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਅੱਜ ਪੰਜਾਬ ਦੇ ਖਿਡਾਰੀ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿੱਚ ਤਮਗੇ ਹਾਸਲ ਕਰ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਮੁੱਖ ਮੰਤਰੀ ਪੰਜਾਬ ਦੀ ਦੂਰ ਦ੍ਰਿਸ਼ਟੀ ਨਾਲ ਸਾਲ 2022 ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਅਤੇ ਹੁਣ ਦੂਜੇ ਸਾਲ ਵਿੱਚ ਖੇਡਾਂ ਵਤਨ ਪੰਜਾਬ ਦੀਆਂ 2023 ਕਰਵਾਇਆ ਜਾ ਰਹੀਆਂ ਹਨ, ਤਾਂ ਜੋਂ ਬੱਚੇ ਨਸ਼ਿਆਂ ਤੋਂ ਰਹਿਤ ਰਹਿ ਕੇ ਰਾਸ਼ਟਰੀ ਪੱਧਰ ਤੇ ਸੰਸਾਰ ਪੱਧਰ ‘ਤੇ ਤਮਗੇ ਲੈ ਕੇ ਆਉਣ। 

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬਲਾਚੌਰ ਬੀਬੀ ਸੰਤੋਸ਼ ਕਟਾਰੀਆ ਨੇ ਪਿੰਡ ਕਿਸ਼ਨਪੁਰਾ ਵਿਖੇ ਹਿਮਾਂਸ਼ੂ ਸ਼ਰਮਾ ਨੂੰ ਹਰੀਵੰਸ਼ ਤਾਨਾ ਭਗਤ ਇੰਡੋਰ ਸਟੇਡੀਅਮ ਰਾਂਚੀ (ਝਾਰਖੰਡ) ਵਿਖੇ ਰਾਸ਼ਟਰੀ ਪੱਧਰ ਦੀਆਂ ਖੇਡਾਂ ਦੌਰਾਨ ਕਿੱਕ ਬਾਕਸਿੰਗ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਉਸ ਦੇ ਘਰ ਪਹੁੰਚ ਕੇ ਮੁਬਾਰਕਬਾਦ ਦਿੰਦਿਆਂ ਹੋਇਆਂ ਕੀਤਾ ਤੇ ਉਸਦਾ ਸਨਮਾਨ ਵੀ ਕੀਤਾ। ਉਨ੍ਹਾਂ ਪਿਤਾ ਦੇਵੀ ਦਿਆਲ ਤੇ ਮਾਤਾ ਜੋਤੀ ਕੌਸ਼ਲ ਨੂੰ ਵੀ ਵਧਾਈਆਂ ਦਿੱਤੀਆਂ। 

ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਸਾਡੇ ਹਲਕੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਆਮ ਪਰਿਵਾਰ ਦਾ ਬੱਚਾ ਜੋ ਇੱਕ ਪਿੰਡ ਦਾ ਵਸਨੀਕ ਹੋਣ ਦੇ ਨਾਤੇ ਇੰਨੀ ਗਗਨਚੁੰਬੀ ਉਚਾਈ ਨੂੰ ਛੂਹ ਗਿਆ। ਇਸ ਮੌਕੇ ਸੀਨੀਅਰ ਨੇਤਾ ਅਸ਼ੌਕ ਕਟਾਰੀਆ ਨੇ ਵੀ ਹਿਮਾਂਸ਼ੂ ਸ਼ਰਮਾ ਤੇ ਉਸ ਦੇ ਪਰਿਵਾਰ ਅਤੇ ਸਮੂਹ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਂਸ਼ੂ ਸ਼ਰਮਾ ਇਸ ਹਲਕੇ ਬਲਾਚੌਰ ਲਈ ਹੀ ਨਹੀ ਸਗੋਂ ਪੂਰੇ ਪੰਜਾਬ ਲਈ ਬੱਚਿਆਂ ਲਈ ਮਿਸਾਲ ਬਣ ਗਿਆ ਹੈ। 

ਇਸ ਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਚੰਦਰ ਮੋਹਨ ਜੇਡੀ ਹਲਕਾ ਬਲਾਚੌਰ ਤੇ ਜਿਲ੍ਹਾ ਮੀਡੀਆ ਇੰਚਾਰਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੀਬੀ ਸੰਤੋਸ਼ ਕਟਾਰੀਆ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਪ੍ਰੇਰਿਤ ਕਰ ਰਹੇ ਹਨ, ਉਹਨਾਂ ਪਿਛਲੇ ਦਿਨੀਂ ਪਿੰਡਾਂ ਵਿੱਚ ਬੱਚਿਆਂ ਨੂੰ ਖੇਡ ਕਿੱਟਾਂ ਵੀ ਵੰਡਿਆਂ ਸਨ।

ਇਸ ਮੌਕੇ ‘ਤੇ ਨਰੇਸ਼ ਕੁਮਾਰ ਸਰਕਲ ਇੰਚਾਰਜ ਕਿਸ਼ਨਪੁਰ ,ਜਸਵੀਰ ਘੁੰਮਣ ,ਗੁਰਮੁੱਖ ਪਾਬਲਾ ਸਰਕਲ ਇੰਚਾਰਜ ,ਬਲਵੀਰ ਸਿੰਘ ਭੰਗੂ , ਜਸਵਿੰਦਰ ਬਛੂਆਂ, ਰੇਖਾ ਦੇਵੀ ਸਰਪੰਚ ਸਾਬਕਾ, ਚਰਨਜੀਤ ਸਿੰਘ, ਰਮੇਸ਼ ਲਾਲ, ਰਮੇਸ਼ ਚੰਦ ਆਦਿ ਹਾਜ਼ਰ ਸਨ।

 

Tags: Santosh Kataria , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD