Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਬਿਲ ਅੱਪਲੋਡ ਕਰਕੇ ਕੀਤੀ ਰਸਮੀ ਸ਼ੁਰੂਆਤ

ਐਪ ਲਾਂਚ ਕਰਨ ਦਾ ਮਕਸਦ ਆਮ ਵਿਅਕਤੀ ਨੂੰ ਖਰੀਦ ਕਰਨ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਤ ਕਰਨ ਦੇ ਨਾਲ ਨਾਲ ਸਰਕਾਰੀ ਮਾਲੀਏ ਦੀ ਉਗਰਾਹੀ ਨੂੰ ਵਧਾਉਣਾ-ਡਿਪਟੀ ਕਮਿਸ਼ਨਰ

DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 01 Sep 2023

Last updated on: Sep 01, 2023, 00:00 IST

ਪੰਜਾਬ ਸਰਕਾਰ ਵਲੋਂ ਵਪਾਰੀਆਂ ਅਤੇ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਬਾਰੇ ਜਾਗਰੂਕ ਅਤੇ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਐਪ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਆਪਣੇ ਦਫ਼ਤਰ ਵਿਖੇ ਲਾਈਵ ਬਿਲ ਅਪਲੋਡ ਕਰਕੇ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਗਈ ਹੈ। 

ਐਪ ਲਾਂਚ ਕਰਨ ਦਾ ਮਕਸਦ ਆਮ ਵਿਅਕਤੀ ਨੂੰ ਖਰੀਦ ਕਰਨ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਤ ਕਰਕੇ ਸਰਕਾਰੀ ਮਾਲੀਏ ਦੀ ਉਗਰਾਹੀ ਵਧਾਉਣਾ ਵੀ ਹੈ। ਡਿਪਟੀ ਕਮਿਸ਼ਨਰ ਨੇ  ਦੱਸਿਆ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ ਐਪ”ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਕਰ ਯੋਗ ਰਕਮ ਦੇ ਪੰਜ ਗੁਣਾਂ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣੇ ਹਨ ਅਤੇ ਯੋਗ ਬਿੱਲ ਦੀ ਰਕਮ ਘੱਟ ਤੋਂ ਘੱਟ 200 ਰੁਪਏ ਹੋਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਪਾਈ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਦੇ ਰਾਹੀਂ ਸੂਚਿਤ ਕੀਤਾ ਜਾਵੇਗਾ। ਹਰੇਕ ਮਹੀਨੇ 290 ਲੱਕੀ ਡਰਾਅ 7 ਤਰੀਕ ਨੂੰ ਕੱਢੇ ਜਾਣਗੇ। 

ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਮੇਰਾ ਬਿੱਲ’ ਐਪ ਐਂਡਰਾਇਡ ਫੋਨ ਲਈ ਗੂਗਲ ਪਲੇਅ ਸਟੋਰ ਅਤੇ ਐਪਲ ਲਈ ਐਪ ਸਟੋਰ ਤੋਂ ਡਾਊਨਲੋਡ ਕਰਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਹੋਰ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਇਸ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।

ਇਸ ਮੌਕੇ ਆਬਕਾਰੀ ਅਤੇ ਕਰ ਅਧਿਕਾਰੀ ਸ੍ਰੀਮਤੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਮੀਡੀਏ ਦੇ ਵੱਖ ਵੱਖ ਮਾਧਿਅਮ ਅਤੇ ਵਿਦਿਅਕ ਅਦਾਰਿਆਂ ਵਿਖੇ ਵਿਸ਼ੇਸ ਜਾਗਰੂਕਤਾ ਕੈਂਪ ਲਗਾ ਕੇ ਇਸ ਸਕੀਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਸਕੀਮ ਜਰੀਏ ਸਰਕਾਰੀ ਦੀ ਟੈਕਸ ਦੀ ਚੋਰੀ ਰੁਕ ਸਕੇ ਅਤੇ ਸਰਕਾਰੀ ਦਾ ਰੈਵੀਨਿਓ ਵਿੱਚ ਇਜਾਫਾ ਹੋਵੇਗਾ । ਇਸ ਮੌਕੇ  ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਅਸ਼ੋਕ ਤਲਵਾੜ, ਸਟੇਟ ਟੈਕਸ ਅਫਸਰ ਕੈਪਟਨ ਅੰਜਲੀ ਸ਼ੇਖੜੀ, ਏ:ਸੀ:ਐਸ:ਟੀ ਸ੍ਰੀ ਸੰਦੀਪ ਕੁਮਾਰ ਗੁਪਤਾ, ਸ੍ਰੀ ਅਜੈ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD