Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸਰਬਤ ਦਾ ਭਲਾ ਟਰੱਸਟ ਵੱਲੋਂ ਰਾਹਤ ਸਮੱਗਰੀ ਲੈ ਕੇ ਪਹੁੰਚੇ ਐਸਪੀ ਓਬਰਾਏ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi, DC Fazilka, Senu Duggal, Fazilka, Deputy Commissioner Fazilka, Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜਿ਼ਲਕਾ , 01 Sep 2023

ਓੁਘੇ ਸਮਾਜ ਸੇਵੀ ਸ: ਐਸਪੀ ਓਬਰਾਏ ਆਪਣੀ ਸੰਸਥਾ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਾਜਿ਼ਲਕਾ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈਕੇ ਇੱਥੇ ਪੁੱਜੇ। ਇਸ ਮੌਕੇ ਫਾਜਿਲ਼ਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਮਨਜੀਤ ਸਿੰਘ ਢੇਸੀ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵੱਲੋਂ ਅੱਜ 190 ਕੁਇੰਟਲ ਹਰਾ ਚਾਰਾ, 500 ਤਰਪਾਲਾਂ ਅਤੇ 500 ਮੱਛਰਦਾਨੀਆਂ ਫਾਜਿ਼ਲਕਾ ਦੇ ਪ੍ਰਭਾਵਿਤ ਪਿੰਡਾਂ ਵਿਚ ਵੰਡਨ ਲਈ ਲਿਆਂਦੀਆਂ ਗਈਆਂ। 

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜ਼ੇਕਰ ਜਰੂਰਤ ਪਈ ਤਾਂ ਉਹ ਹੋਰ ਸਮੱਗਰੀ ਵੀ ਲੈ ਕੇ ਆਉਣਗੇ। ਇਸ ਮੌਕੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਤਰਾਂ ਦੇ ਸਮਾਜਿਕ ਉਪਰਾਲਿਆਂ ਨਾਲ ਅਸੀਂ ਕੁਦਰਤੀ ਆਫ਼ਤਾਂ ਦਾ ਬਿਹਤਰ ਤਰੀਕੇ ਨਾਲ ਸਾਹਮਣਾ ਕਰਨ ਦੇ ਯੋਗ ਹੁੰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਸਮਾਜਿਕ ਭਾਗੀਦਾਰੀ ਨਾਲ ਕੋਈ ਵੀ ਮੁਸਿਕਲ ਕਾਰਜ ਸੌਖਾ ਹੋ ਜਾਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਵਾਰ ਬਹੁਤ ਸਾਰੀਆਂ ਸਮਾਜਿਕ ਸੰਸਥਾਵਾਂ ਦੇ ਨਾਲ ਨਾਲ ਅਨੇਕਾਂ ਲੋਕਾਂ ਨੇ ਨਿੱਜੀ ਪੱਧਰ ਤੇ ਵੀ ਇਕ ਦੂਜ਼ੇ ਦਾ ਮਦਦ ਕੀਤੀ ਹੈ ਜਿਸਦਾ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਲਗਾਤਾਰ ਅਤੇ ਵੱਡੇ ਪੱਧਰ ਤੇ ਲੋਕਾਂ ਨੂੰ ਮਦਦ ਪਹੁੰਚਾਈ ਗਈ ਹੈ ਅਤੇ ਪਿੱਛਲੇ ਦਿਨਾਂ ਵਿਚ ਵੱਡੀ ਮਾਤਰਾ ਵਿਚ ਹਰਾ ਚਾਰਾ, ਕੈਟਲ ਫੀਡ, ਰਾਸ਼ਟ ਕਿੱਟਾਂ, ਤਰਪਾਲਾਂ ਅਤੇ ਹੋੋਰ ਰਾਹਤ ਸਮੱਗਰੀ ਪੰਜਾਬ ਸਰਕਾਰ ਵੱਲੋਂ ਵੰਡੀ ਗਈ ਹੈ।

ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸ੍ਰੀ ਐਸਪੀ ਓਬਰਾਏ ਦੇ ਨਾਲ ਜਾ ਕੇ ਪਿੰਡ ਮੁਹਾਰ ਜਮਸੇਰ, ਮਹਾਤਮ ਨਗਰ ਆਦਿ ਪਿੰਡਾਂ ਵਿਚ ਇਹ ਰਾਹਤ ਸਮੱਗਰੀ ਦੀ ਲੋੜਵੰਦ ਲੋਕਾਂ ਵਿਚ ਵੰਡ ਕਰਵਾਈ। ਇਸ ਮੌਕੇ ਸ੍ਰੀ ਕਰਨ ਗਿਲਹੋਤਰਾ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ। 

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi , DC Fazilka , Senu Duggal , Fazilka , Deputy Commissioner Fazilka , Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD