Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਐਸ਼.ਡੀ਼.ਐਮ਼ . ਖਮਾਣੋ ਡਾ਼ ਸੰਜੀਵ ਕੁਮਾਰ ਨੂੰ 51 ਪੁਸਤਕਾਂ ਦਾ ਸੈੱਟ ਭੇਟ

Punjab Admin, Khamano, Dr. Sanjeev Kumar

Web Admin

Web Admin

5 Dariya News

ਚੰਡੀਗੜ੍ਹ , 01 Sep 2023

Last updated on: Sep 01, 2023, 00:00 IST

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ 41 ਵਿਖੇ ਸਥਿਤ ਦਫਤਰ ਵਲੋਂ ਪ੍ਰੈਸ ਰਿਲੀ੍ਨ ਰਾਹੀਂ ਜਾਣਕਾਰੀ ਦੇਂਦੇ ਹੋਏ ਸੰਸਥਾ ਦੇ ਪ੍ਰਧਾਨ ਪ੍ਰਿੰ ਬਹਾਦਰ ਸਿੰਘ ਗੋਸਲ  ਵਲੋਂ ਦੱਸਿਆ ਗਿਆ ਕਿ ਅੱਜ ਸੰਸਥਾ ਦੇ ਪ੍ਰਮੁੱਖ ਅਹੁਦੇਦਾਰਾਂ ਵਲੋਂ ਐਸ਼ਡੀ਼ਐਮ਼ ਖਮਾਣੋ ਡਾ਼ ਸੰਜੀਵ ਕੁਮਾਰ ਨਾਲ ਉਨ੍ਹਾਂ ਦੇ ਦਫਤਰ ਖਮਾਣੋ ਵਿਖੇ ਵਿਸ਼ੇਸ਼ ਮਿਲਣੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੂੰ ਸਨਮਾਨ ਵਜੋਂ ਗੋਸਲ ਰਚਿਤ 51 ਪੁਸਤਕਾਂ ਦਾ ਸੈੱਟ ਭੇਟ ਕੀਤਾ ਗਿਆ।

ਉਨ੍ਹਾਂ ਨਾਲ ਇਹ ਮਿਲਣੀ ਵਿਸ਼ਵ ਤੌਰ ਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਆਜਾਦੀ ਦਿਵਸ ਤੇ ਵਿਸ਼ੇਸ਼ ਸਨਮਾਨ ਅਤੇ ਉਨ੍ਹਾਂ ਵਲੋਂ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਮਨੁੱਖੀ ਜਾਨਾਂ ਬਚਾਉਣ ਲਈ ਕੀਤੇ ਵਿਲੱਖਣ ਹੌਂਸਲੇ ਲਈ ਵਧਾਈ ਦੇਣ ਲਈ ਕੀਤੀ ਗਈ।ਇਸ ਮੌਕੇ ਤੇ ਡਾ਼ ਸੰਜੀਵ ਕੁਮਾਰ ਜੀ ਵਲੋਂ ਹੜ੍ਹਾਂ ਦੌਰਾਨ ਕੀਤੀ ਕਾਰਵਾਈ ਅਤੇ ਸਬੰਧਤ ਇਲਾਕੇ ਵਿੱਚ ਨਿਭਾਈ ਜਾ ਰਹੀ ਸਮਾਜਿਕ ਸੇਵਾ ਦਾ ਵਿਸਥਾਰਪੂਰਵਕ ਵਰਨਣ ਕੀਤਾ ਗਿਆ।

ਪ੍ਰਿੰ ਗੋਸਲ ਨੇ ਦੱਸਿਆ ਕਿ ਡਾ਼ ਸੰਜੀਵ ਕੁਮਾਰ ਇੱਕ ਉੱਚ ਕੋਟੀ ਦੇ ਪ੍ਰਸ਼ਾਸਨਿਕ ਅਧਿਕਾਰੀ ਹੋਣ ਦੇ ਨਾਲ ਨਾਲ ਪ੍ਰਸਿੱਧ ਸਾਹਿਤਕਾਰ ਅਤੇ ਮਨੁੱਖੀ ਕਦਰਾਂ ਕੀਮਤਾਂ ਦੀ ਪਹਿਚਾਣ ਕਰਨਵਾਲੇ ਇਨਸਾਨ ਹਨ।  ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਪ੍ਰਸਿੱਧ ਪੰਜਾਬੀ ਪ੍ਰੇਮੀ ਹਨ ਅਤੇ ਪੰਜਾਬੀ ਭਾਸ਼ਾ ਦੇ ਵਿੱਚ ਕਈ ਪੁਸਤਕਾਂ ਲਿਖ ਚੁੱਕੇ ਹਨ ਜਿਨ੍ਹਾਂ ਤੋਂ ਪਤਾ ਲਗਦਾ ਹੈ ਕਿ ਡਾ਼ ਸੰਜੀਵ ਕੁਮਾਰ ਪੰਜਾਬੀ ਦੇ ਵੱਡੇ ਵਿਦਵਾਨ ਹਨ ਅਤੇ ਉਹ ਪੰਜਾਬੀਆਂ ਦੀ ਹਰ ਸੰਭਵ ਸੇਵਾ ਲਈ ਸਦਾ ਹੀ ਤਤਪਰ ਰਹਿੰਦੇ ਹਨ।

ਉਨ੍ਹਾਂ ਦੇ ਇਸ ਪੰਜਾਬੀ ਪਿਆਰ ਅਤੇ ਸਾਹਿਤ ਵਿੱਚ ਰੁਚੀ ਹੋਣ ਦੇ ਸਦਕਾ ਹੀ ਉਨ੍ਹਾਂ ਨੂੰ ਅੱਜ ਸੰਸਥਾ ਵਲੋਂ ਵਿਸ਼ੇਸ਼ ਪੁਸਤਕਾਂ ਭੇਟ ਕੀਤੀਆਂ ਗਈਆਂ। ਇਨ੍ਹਾਂ ਪੁਸਤਕਾਂ ਵਿੱਚ ਪੰਜਾਬੀ ਸੱਭਿਆਚਾਰ, ਧਾਰਮਿਕ ਅਤੇ ਸਮਾਜਿਕ ਸੇਧ ਲਈ ਲਿਖੀਆਂ ਪੁਸਤਕਾਂ ਤੋਂ ਇਲਾਵਾ ਬੱਚਿਆਂ ਨੂੰ ਪੰਜਾਬੀ ਗਿਆਨ ਦੇਣ ਲਈ ਬਾਲ ਪੁਸਤਕਾਂ ਵੀ ਸ਼ਾਮਲ ਹਨ।

ਡਾ਼ ਸੰਜੀਵ ਕੁਮਾਰ ਨੇ ਸੰਸਥਾ ਦੇ ਅਹੁਦੇਦਾਰਾਂ ਨੂੰ ਦੱਸਿਆ ਕਿ ਉਹ ਇਨ੍ਹਾਂ ਭੇਟ ਕੀਤੀਆਂ ਗਈਆਂ ਗੋਸਲ ਰਚਿਤ ਪੁਸਤਕਾਂ ਨੂੰ ਆਪ ਵਿਅਕਤੀਗਤ ਤੌਰ ਤੇ ਸਕੂਲਾਂ ਵਿੱਚ ਅਧਿਆਪਕਾਂ ਅਤੇ ਬੱਚਿਆਂ ਨੂੰ ਦੇ ਕੇ ਆਉਣਗੇ ਤਾਂ ਕਿ ਉਨ੍ਹਾਂ ਵਿੱਚ ਪੰਜਾਬੀ ਪ੍ਰੇਮ, ਪੰਜਾਬੀ ਗਿਆਨ ਅਤੇ ਪੰਜਾਬੀ ਪੜ੍ਹਨ ਦੀ ਰੁੱਚੀ ਪੈਦਾ ਹੋਵੇ। ਉਨ੍ਹਾਂ ਨੇ ਇਸ ਗੱਲ ਤੇ ਦੁੱਖ ਪ੍ਰਗਟ ਕੀਤਾ ਕਿ ਅਜੋਕੇ ਸਮਾਜ ਵਿੱਚ ਪਾਠਕਾਂ ਦੀ ਗਿਣਤੀ ਘੱਟਦੀ ਜਾ ਰਹੀ ਹੈ ਜਿਹੜੀ ਕਿ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ।

ਇਸ ਮੌਕੇ ਤੇ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ ਅਤੇ ਉਪ ਪ੍ਰਧਾਨ ਭੁਪਿੰਦਰ ਸਿੰਘ ਭਾਗੋਮਾਜਰੀਆ, ਸਲਾਹਕਾਰ ਸਿਮਰਨਜੀਤ ਸਿੰਘ ਅਤੇ ਸੰਦੀਪ ਸਿੰਘ ਨੇ ਵੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਚਰਚਾ ਵਿੱਚ ਭਾਗ ਲਿਆ। ਇਸ ਮੌਕੇ ਤੇ ਨਗਰ ਖਮਾਣੋ ਦੇ ਤਹਿਸੀਲਦਾਰ ਸ਼ ਰਾਜਪਾਲ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਡਾ਼ ਸੰਜੀਵ ਕੁਮਾਰ ਵਲੋਂ ਉਨ੍ਹਾਂ ਨੂੰ ਭੇਂਟ ਕੀਤੀਆਂ ਪੁਸਤਕਾਂ ਅਤੇ ਸੰਸਥਾ ਦੇ ਅਹੁਦੇਦਾਰਾਂ ਵਲੋਂ ਪੰਜਾਬੀ ਭਾ੪ਾ ਬਾਰੇ ਵਿਚਾਰ ਵਟਾਂਦਰੇ ਲਈ ਖੁ੪ੀ ਦਾ ਇਜਹਾਰ ਕੀਤਾ।  

ਇਸ ਮੌਕੇ ਤੇ ਡਾ਼ ਸੰਜੀਵ ਕੁਮਾਰ ਵਲੋਂ ਉਨ੍ਹਾਂ ਦੀਆਂ ਆਪਣੀਆਂ ਲਿਖਤ 2 ਪੁਸਤਕਾਂ  ਸਵੈ ਜੀਵਨੀ ਸਿਧਾਂਤ ਅਤੇ ਇਤਿਹਾਸ ਅਤੇ ਦੂਜੀ ਸਮਾਜਿਕ ਅੰਤਰ ਵਿਰੋਧ ਸੰਸਥਾ ਦੇ ਪ੍ਰਧਾਨ ਅਤੇ ਦੂਜੇ ਅਹੁਦੇਦਾਰਾਂ ਨੂੰ ਪ੍ਰਦਾਨ ਕੀਤੀਆਂ। ਸੰਸਥਾ ਦੇ ਸਮੂਹ ਮੈਂਬਰਾਂ ਵਲੋ ਇਸ ਵਿਲੱਖਣ ਅਤੇ ਯਾਦਗਾਰੀ ਮਿਲਣੀ ਲਈ ਡਾ਼ ਸੰਜੀਵ ਕੁਮਾਰ ਐਸ਼ਡੀ਼ਐਮ ਖਮਾਣੋ ਅਤੇ ਸ਼ ਰਾਜਪਾਲ ਸਿੰਘ ਤਹਿਸੀਲਦਾਰ  ਖਮਾਣੋ ਦਾ ਧੰਨਵਾਦ ਕੀਤਾ ਗਿਆ।

 

Tags: Punjab Admin , Khamano , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD