Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਵੱਲੋਂ ਜਾਰੀ ‘ਮੇਰਾ ਬਿੱਲ’ ਐਪ ਦੀ ਕੀਤੀ ਸ਼ੁਰੂਆਤ

ਜ਼ਿਲ੍ਹੇ ਵਿਚ ਹਰ ਮਹੀਨੇ ਦਿੱਤੇ ਜਾਣਗੇ 10 ਇਨਾਮ-ਪਰਮਵੀਰ ਸਿੰਘ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 01 Sep 2023

Last updated on: Sep 01, 2023, 00:00 IST

ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ ਅਮਲ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਮੇਰਾ ਬਿੱਲ’ ਐਪ ਦੀ ਸ਼ੁਰੂਆਤ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਾਲੀਏ ਦੀ ਉਗਰਾਹੀ ਵਧਾਉਣਾ ਹੈ। ਇਹ ਸਕੀਮ ਖਪਤਕਾਰਾਂ ਨੂੰ ਕੋਈ ਵੀ ਵਸਤੂ ਖਰੀਦ ਕਰਨ ਮੌਕੇ ਡੀਲਰਾਂ ਤੋਂ ਬਿੱਲ ਲੈਣ ਲਈ ਉਤਸ਼ਾਹਿਤ ਕਰੇਗੀ। 

ਇਸ ਦੇ ਨਾਲ ਹੀ ਇਹ ਸਕੀਮ ਡੀਲਰਾਂ ਨੂੰ ਵਿਕਰੀ ਬਦਲੇ ਬਿੱਲ ਦੇਣ ਲਈ ਵੀ ਪਾਬੰਦ ਕਰੇਗੀ। ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋਣਗੇ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ।

ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਇਸ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।  

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਟੈਕਸ ਦੀ ਪਾਲਣਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਸਹਾਇਕ ਕਮਿਸ਼ਨਰ ਰਾਜ ਕਰ ਹਿਤੇਸ਼ਵੀਰ ਗੁਪਤਾ, ਈ.ਟੀ.ਓ. ਅੰਗਰੇਜ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD