Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲਾ ਪ੍ਰਸ਼ਾਸ਼ਨ ਦਾ ਵਿਲੱਖਣ ਸੱਭਿਆਚਾਰਕ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ, ਅਮਨਦੀਪ ਕੌਰ ਅਰੋੜਾ ਨੇ ਕੀਤੀ ਮੁੱਖ ਮਹਿਮਾਨ ਵਜੋਂ ਸਿ਼ਰਕਤ

ਵੱਡੀ ਗਿਣਤੀ ਵਿੱਚ ਔਰਤਾਂ/ਲੜਕੀਆਂ ਸੱਭਿਆਚਾਰਕ ਪਹਿਰਾਵੇ ਵਿੱਚ ਸ਼ਾਮਿਲ ਹੋ ਕੇ ਬਣੀਆਂ ਪ੍ਰੋਗਰਾਮ ਦਾ ਸ਼ਿੰਗਾਰ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 01 Sep 2023

Last updated on: Sep 01, 2023, 00:00 IST

ਅੱਜ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਵਿਲੱਖਣ ਰੰਗਾਰੰਗ ਸੱਭਿਆਚਾਰਕ ਸਮਾਗਮ ਦਾ ਆਯੋਜਨ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਕੀਤਾ ਗਿਆ ਜਿਸ ਵਿੱਚ ਭਾਰੀ ਗਿਣਤੀ ਵਿੱਚ ਔਰਤਾਂ/ਲੜਕੀਆਂ ਨੇ ਸੱਭਿਆਚਾਰਕ ਪਹਿਰਾਵੇ ਵਿੱਚ ਸ਼ਮੂਲੀਅਤ ਕੀਤੀ ਅਤੇ ਪੋ੍ਰਗਰਾਮ ਦੇ ਸਿ਼ੰਗਾਰ ਵਿੱਚ ਵਾਧਾ ਕੀਤਾ। ਇਸ ਪ੍ਰੋਗਰਾਮ ਵਿੱਚ ਸੱਭਿਆਚਾਰਕ ਮਨੋਰੰਜਨ ਗਤੀਵਿਧੀਆਂ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਵੀ ਸਮੂਲੀਅਤ ਕੀਤੀ। 

ਵੱਖ ਵੱਖ ਸਰਕਾਰੀ ਵਿਭਾਗਾਂ ਦੇ ਸਟਾਲ ਵੀ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਆਯੋਜਿਤ ਕੀਤੇ ਗਏ। ਇਸ ਪ੍ਰੋੁਗਰਾਮ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੋੜਾ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। 

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ, ਐਸ.ਡੀ.ਐਮ. ਚਾਰੂ ਮਿਤਾ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਦੀਪਕ ਅਰੋੜਾ ਅਤੇ ਹੋਰ ਵੀ ਉੱਚ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਪ੍ਰੋਗਰਾਮ ਵਿੱਚ ਲੜਕੀਆਂ ਦਾ ਸੱਭਿਆਚਾਰਕ ਪਹਿਰਾਵੇ ਵਿੱਚ ਭਾਰੀ ਇਕੱਠ ਦੇਖ ਕੇ ਬੜੀ ਖੁਸ਼ੀ ਜਾਹਿਰ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਹੁਣ ਆਪਣੀਆਂ ਅਸਲੀ ਰਾਹਾਂ ਵੱਲ ਤੇਜ਼ੀ ਨਾਲ ਵਧ ਰਿਹਾ ਹੈ। 

ਉਨ੍ਹਾਂ ਕਿਹਾ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਲੋਕਾਂ ਵਿਚਲੀ ਸੱਭਿਆਚਾਰਕ,ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ ਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਪ੍ਰਤੀ ਚੇਤਨਤਾ ਵੀ ਮਿਲਦੀ ਹੈ। ਭਾਰੀ ਗਿਣਤੀ ਵਿੱਚ ਆਈਆਂ ਲੜਕੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਵਾਂਗ ਲੜਕੀਆਂ ਦੀ ਖੁਸ਼ਹਾਲੀ ਲਈ ਵੀ ਹਮੇਸ਼ਾ ਯਤਨਸ਼ੀਲ ਰਹੇਗੀ।

ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਇਸ ਪ੍ਰੋਗਰਾਮ ਵਿੱਚ ਸਿ਼ਰਕਤ ਕਰਕੇ ਇਨਾਮਾਂ ਦੀ ਵੰਡ ਕੀਤੀ ਅਤੇ ਸੰਬੋਧਨ ਕਰਦਿਆਂ ਕਿਹਾ ਜਿ਼ਲ੍ਹਾ ਪ੍ਰਸ਼ਾਸ਼ਨ ਭਵਿੱਖ ਵਿੱਚ ਵੀ ਅਜਿਹੇ ਹੀ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕਰਵਾਉਣ ਲਈ ਯਤਨਸ਼ੀਲ ਰਹੇਗਾ। ਇਸ ਪ੍ਰੋਗਰਾਮ ਵਿੱਚ ਸਕੂਲੀ ਬੱਚੀਆਂ, ਸੈਲਫ ਹੈਲਪ ਗਰੁੱਪਾਂ ਦੀਆਂ ਔਰਤਾਂ ਆਦਿ ਵੱਲੋਂ ਵੱਖ ਵੱਖ ਤਰਾਂ ਦੀਆਂ ਦਿਲਚਸਪ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। 

ਔਰਤਾਂ ਵੱਲੋਂ ਆਪਣੇ ਸੈਲਫ਼ ਹੈਲਪ ਗਰੁੱਪਾਂ ਜਰੀਏ ਬਣਾਏ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਕੀਤੀ ਅਤੇ ਇਨਾਂ ਉਤਪਾਦਾਂ ਨੂੰ ਵੇਚਿਆ। ਬਾਕੀ ਵਿਭਾਗਾਂ ਵੱਲੋਂ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਲੋਕ ਪੱਖੀ ਸਕੀਮਾਂ ਸਬੰਧੀ ਜਾਗਰੂਕਤਾ ਫੈਲਾਈ ਗਈ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਇਨ੍ਹਾਂ ਸਟਾਲਾਂ ਜਰੀਏ ਕੀਤਾ ਗਿਆ।  

ਇਹ ਇੱਕ ਤਰਾਂ ਦਾ ਵਿਲੱਖਣ ਸੱਭਿਆਚਾਰਕ ਪ੍ਰੋਗਰਾਮ ਸੀ, ਜਿਸ ਵਿੱਚ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੀ ਲਾਹਾ ਦਿੱਤਾ ਗਿਆ।

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD