Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਲਈ ਨਿਰੰਤਰ ਯਤਨਸ਼ੀਲ: ਬਲਕਾਰ ਸਿੰਘ

ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਣ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਦਿੱਤੇ ਨਿਰਦੇਸ਼

Balkar Singh, AAP, Aam Aadmi Party, Aam Aadmi Party Punjab, AAP Punjab, Deepti Uppal, Punjab Skill Development Mission, Director General Employment Generation, Skill Development & Training, Ajoy Sharma, Malwinder Singh Jaggi, Uma Shankar Gupta

Web Admin

Web Admin

5 Dariya News

ਚੰਡੀਗੜ੍ਹ , 01 Sep 2023

Last updated on: Sep 01, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਵੱਖ ਵੱਖ ਮੁੱਦਿਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਭਾਗ ਦੇ ਮੁੱਖ ਦਫ਼ਤਰ ਅਤੇ ਫੀਲਡ ਦੇ ਸਮੂਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ।ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ 2.00 ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1,2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ, ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਲਈ ਪੈਡਿੰਗ ਐਨ ਉ ਸੀ  ਆਦਿ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ।ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਦਿਸ਼ਾ ਨਿਰਦੇਸ਼ਾ ਅਨੁਸਾਰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖਰਚਣ ਲਈ ਕਿਹਾ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ।

ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰ, ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰਜ (ਸ਼ਹਿਰੀ ਵਿਕਾਸ/ਜਨਰਲ) ਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਮੂਹ ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਮੁੱਖ ਦਫਤਰ ਦੇ ਸਾਰੇ ਮੁੱਖ ਇੰਜੀਨੀਅਰ, ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Deepti Uppal , Punjab Skill Development Mission , Director General Employment Generation , Skill Development & Training , Ajoy Sharma , Malwinder Singh Jaggi , Uma Shankar Gupta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD