Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ

948 ਖਪਤਕਾਰਾਂ ਵੱਲੋਂ ਆਪਣੇ ਬਿਲ ਅਪਲੋਡ ਕੀਤੇ ਗਏ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 01 Sep 2023

Last updated on: Sep 01, 2023, 00:00 IST

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿੱਚ 105 ਤੋਂ ਵੱਧ ਸਥਾਨਾਂ ‘ਤੇ ਚਲਾਈ ਗਈ ਮੁਹਿੰਮ ਸਦਕਾ ਇਸ ਐਪ ਦੇ ਲਾਂਚ ਹੋਣ ਤੋਂ ਕੁਝ ਘੰਟਿਆਂ ਵਿੱਚ ਹੀ 15, 452 ਵਿਅਕਤੀਆਂ ਵੱਲੋਂ ਇਹ ਇਸ ਨੂੰ ਡਾਊਨਲੋਡ ਕੀਤਾ ਗਿਆ ਅਤੇ 948 ਖਪਤਕਾਰਾਂ ਵੱਲੋਂ ਆਪਣੇ ਬਿੱਲ ਵੀ ਅਪਲੋਡ ਕੀਤੇ ਗਏ।

ਇਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਖਰੀਦ ਦਾ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਵਿਅਕਤੀਆਂ ਵੱਲੋਂ ਸ਼ੁਰੂਆਤੀ ਦੌਰ ਤੋਂ ਹੀ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੁਹਿੰਮ ਦੌਰਾਨ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵੱਲੋਂ ਵੀ ਇਸ ਐਪ ਨੂੰ ਡਾਊਨਲੋਡ ਕੀਤਾ ਗਿਆ ਤਾਂ ਜੋ ਆਮ ਲੋਕਾਂ ਤੱਕ ਇਸ ਐਪ ਦੇ ਇਸਤੇਮਾਲ ਰਾਹੀਂ ਸੂਬੇ ਦੀ ਆਰਥਿਕ ਮਜ਼ਬੂਤੀ ਵਿੱਚ ਹਿੱਸਾ ਪਾਉਣ ਦਾ ਸੁਨੇਹਾ ਦਿੱਤਾ ਜਾ ਸਕੇ।

ਐਪ ਨੂੰ ਦਿੱਤੇ ਭਰਵੇ ਹੁੰਗਾਰੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ’ ਐਪ ਉਤੇ ਖਰੀਦ ਦਾ ਬਿੱਲ ਅਪਲੋਡ ਕਰਨ ਵਾਲੇ ਖਪਤਕਾਰਾਂ ਨੂੰ ਲੱਕੀ ਡਰਾਅ ਵਿਚ ਸ਼ਾਮਿਲ ਕੀਤੇ ਜਾਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਉਨ੍ਹਾਂ ਕਿਹਾ ਕਿ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ।  

ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ।  ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।

ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨ ਦਾ ਸੱਦਾ ਦਿੰਦਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਟੈਕਸ ਦੀ ਪਾਲਣਾ ਕਰਨ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ ਬਨਾਉਣ’ ਅਤੇ ਸਮਾਜ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਲੋੜੀਂਦੀ ਰਫਤਾਰ ਮਿਲ ਸਕੇ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD