Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਧਾਇਕ ਸ਼ੈਰੀ ਕਲਸੀ ਵਲੋਂ ਖੇਡਾਂ ਵਤਨ ਪੰਜਾਬ ਦੀਆਂ’ ਸ਼ੀਜਨ-2 ਦਾ ਸ਼ਾਨਦਾਰ ਆਗਾਜ਼

ਪੰਜਾਬ ਸਰਕਾਰ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਵਚਨਬੱਧ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, Khedan Watan Punjab Diyan 2023

5 Dariya News

5 Dariya News

5 Dariya News

ਬਟਾਲਾ , 02 Sep 2023

Last updated on: Sep 02, 2023, 00:00 IST

ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅੱਜ `ਖੇਡਾਂ ਵਤਨ ਪੰਜਾਬ ਦੀਆਂ‘ ਸ਼ੀਜਨ-2 ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਚੇਅਰਮੈਨ, ਇੰਪਰੂਵਮੈਂਟ ਟਰੱਸਟ ਬਟਾਲਾ, ਨਰੇਸ਼ ਗੋਇਲ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਰਾਜੀਵ ਸ਼ਰਮਾਂ ਵੀ ਮੌਜੂਦ ਸਨ। 

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਆਈ. ਟੀ. ਆਈ. ਵਿਖੇ ਬਲਾਕ ਪੱਧਰੀ ਵੱਖ - ਵੱਖ ਖੇਡਾਂ ‘ਚ ਭਾਗ ਲੈਣ ਵਾਲੀਆਂ ਟੀਮਾਂ ਨਾਲ ਜਾਣ-ਪਛਾਣ ਕੀਤੀ ਅਤੇ ਨੋਜਵਾਨ ਪੀੜੀ ਨੂੰ ਖੇਡਾਂ ਨਾਲ ਜੁੜਨ ਲਈ ਉਤਸਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਲਈ ਖਾਸ ਉਪਰਾਲੇ ਕੀਤੇ ਗਏ ਹਨ। 

ਜਿਸ ਦੇ ਚੱਲਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਹਨ। ਜਿਸ ਵਿੱਚ ਹਰੇਕ ਉਮਰ ਦੇ ਵਰਗ ਦੇ ਖਿਡਾਰੀ ਪੂਰੇ ਉਤਸ਼ਾਹ ਨਾਨ ਹਿੱਸਾ ਲੈ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਖੇਡ ਮੰਤਰੀ ਮੀਤ ਹੇਅਰ ਦੀ ਅਗਵਾਈ ਹੇਠ ਖੇਡ ਵਿਭਾਗ ਸ਼ਾਨਦਰ ਕੰਮ ਕਰ ਰਿਹਾ ਹੈ ਅਤੇ ਇਸ ਵਾਰ ਇਨ੍ਹਾਂ ਖੇਡਾਂ ਵਿੱਚ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।

ਜਿਨਾਂ ਵਿੱਚ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਆਦਿ  ਸ਼ਾਮਲ ਹਨ।

ਉਨ੍ਹਾਂ ਖਿਡਾਰੀਆਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਉਤਸਾਹਿਤ ਕੀਤਾ। ਇਸ ਮੌਕੇ  ਪ੍ਰਭਜੋਤ ਸਿੰਘ ਘੁੰਮਣ, ਹਰਪਾਲ ਸਿੰਘ,ਪਿ੍ਰੰਸੀਪਲ ਅਨਿਲ ਸ਼ਰਮਾਂ, ਪਿ੍ਰੰਸੀਪਲ ਸੰਜੀਵ ਅਰੋੜਾ, ਡੀਪੀ ਸ੍ਰੀਮਤੀ ਪਰਵਿੰਦਰ ਕੌਰ, ਹਰਪ੍ਰੀਤ ਸਿੰਘ ਮਾਨ, ਨਵਦੀਪ ਸਿੰਘ, ਗਗਨ ਬਟਾਲਾ, ਮਲਕੀਤ ਸਿੰਘ, ਮਾਣਿਕ ਮਹਿਤਾ, ਨਿੱਕੂ ਹੰਸਪਾਲ, ਹਰਦੀਪ ਸਿੰਘ, ਰਾਜ ਕੁਮਾਰ ਤੇ ਰੁਪਿੰਦਰ ਕੋਰ, ਖਿਡਾਰੀ ਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਮੌਜੂਦ ਸਨ। 

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , Khedan Watan Punjab Diyan 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD