Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਨਸ਼ੇ ਭਜਾਈਏ-ਜਵਾਨੀ ਬਚਾਈਏ’ ਮੁਹਿੰਮ ਦਾ ਆਗਾਜ਼

ਦਿਲ ਨਾ ਛੱਡੋ, ਹਰ ਕੋਈ ਨਸ਼ੇ ਛੱਡ ਕੇ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਦਾ ਹੈ : ਸਪੀਕਰ ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, DC Faridkot, Vinit Kumar, Deputy Commissioner Faridkot, Faridkot

5 Dariya News

5 Dariya News

5 Dariya News

ਕੋਟਕਪੂਰਾ , 02 Sep 2023

Last updated on: Sep 02, 2023, 00:00 IST

ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਨੂੰ ਨਸ਼ੇ ਦੇ ਰੂਪ ’ਚ ਲੱਗੇ ਕੋਹੜ ਤੋਂ ਬਚਾਉਣ ਲਈ ਸ਼ੁਰੂ ਕੀਤੀ ‘ਨਸ਼ੇ ਭਜਾਈਏ-ਜਵਾਨੀ ਬਚਾਈਏ’ ਮੁਹਿੰਮ ਤਹਿਤ ਨੋਜਵਾਨਾਂ ਨੂੰ ਜਾਗਰੂਕ ਕਰਨ ਅਤੇ ਨਸ਼ੇ ਦੀ ਗ੍ਰਿਫਤ ਵਿੱਚ ਆ ਚੁੱਕੇ ਨੌਜਵਾਨਾਂ ਨੂੰ ਇਸ ਗੁਲਾਮੀ ’ਚੋਂ ਬਾਹਰ ਆਉਣ ਲਈ ਪ੍ਰੇਰਿਤ ਕਰਨ ਹਿੱਤ ਹਲਕੇ ਦੇ ਪਿੰਡਾਂ ਸੰਧਵਾਂ, ਕੋਠੇ ਚਹਿਲ, ਚਹਿਲ, ਟਹਿਣਾ, ਨਵਾਂ ਟਹਿਣਾ, ਪੱਕਾ, ਮੋਰਾਂਵਾਲੀ, ਕਲੇਰ, ਮਿਸ਼ਰੀਵਾਲਾ, ਘੁਮਿਆਰਾ ਅਤੇ ਚੰਦਬਾਜਾ ਆਦਿ ਵਿੱਚ ਵਿਸ਼ੇਸ਼ ਤੌਰ ’ਤੇ ਖੁਦ ਪਹੁੰਚ ਕਰਕੇ ਨੌਜਵਾਨਾਂ ਨੂੰ ਜਾਗਰੂਕ ਕੀਤਾ। 

ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐੱਸ.ਐੱਸ.ਪੀ. ਹਰਜੀਤ ਸਿੰਘ ਸਮੇਤ ਹੋਰ ਵੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉੱਘੀਆਂ ਸ਼ਖਸ਼ੀਅਤਾਂ ਵੀ ਹਾਜ਼ਰ ਸਨ। ਆਪਣੇ ਸੰਬੋਧਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਉਣ ਲਈ ਜਾਗਰੂਕ ਕਰਨਾ ਹੈ। 

ਉਨਾਂ ਕਿਹਾ ਕਿ ਦਿਲ ਨਾ ਛੱਡੋ ਹਰ ਕੋਈ ਇਸ ਦਲਦਲ ’ਚੋਂ ਨਿਕਲ ਕੇ ਇਕ ਨਵੀਂ ਸ਼ੁਰੂਆਤ ਕਰ ਸਕਦਾ ਹੈ। ਸਪੀਕਰ ਸੰਧਵਾਂ ਦੇ ਵਿਚਾਰ ਸੁਣਨ ਲਈ ਲਗਭਗ ਹਰ ਪਿੰਡ ਵਿੱਚ ਹੀ ਭਾਰੀ ਗਿਣਤੀ ਵਿੱਚ ਮਰਦ-ਔਰਤਾਂ, ਨੋਜਵਾਨਾ ਅਤੇ ਬੱਚਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ। 

ਜਿੱਥੇ ਸਪੀਕਰ ਸੰਧਵਾਂ ਨੇ ਜਿਲੇ ਦੇ ਵੱਖ ਵੱਖ ਪਿੰਡਾਂ ਡੋਡ, ਚੱਕ ਸਾਹੂ, ਮੁਮਾਰਾ ਆਦਿ ਸਮੇਤ ਹੋਰ ਵੀ ਅਨੇਕਾਂ ਉਹ ਨੌਜਵਾਨ ਸਾਰਿਆਂ ਦੇ ਸਨਮੁੱਖ ਕੀਤੇ, ਜੋ ਕਈ-ਕਈ ਸਾਲ ਨਸ਼ੇ ਦੀ ਗ੍ਰਿਫਤ ਵਿੱਚ ਫਸੇ ਹੋਣ ਦੇ ਬਾਵਜੂਦ ਨਸ਼ੇ ਦਾ ਮੁਕੰਮਲ ਤਿਆਗ ਕਰਕੇ ਆਨੰਦਮਈ ਜੀਵਨ ਬਤੀਤ ਕਰ ਰਹੇ ਹਨ। ਉਕਤ ਨੌਜਵਾਨਾ ਨੇ ਖੁਦ ਵੀ ਨਰਕ ਤੋਂ ਸਵਰਗ ਵੱਲ ਪਰਤੀ ਆਪਣੀ ਜਿੰਦਗੀ ਦੀ ਰਵਾਨਗੀ ਦਾ ਅੰਕੜਿਆਂ ਸਹਿਤ ਦਲੀਲਾਂ ਨਾਲ ਜਿਕਰ ਕਰਦਿਆਂ ਆਖਿਆ ਕਿ ਨਸ਼ਾ ਕੋਈ ਐਨੀ ਵੱਡੀ ਬਿਮਾਰੀ ਨਹੀਂ, ਜਿਸ ਦਾ ਤਿਆਗ ਨਾ ਕੀਤਾ ਜਾ ਸਕਦਾ ਹੋਵੇ। 

ਉੱਘੇ ਲੋਕ ਗਾਇਕ ਹਰਿੰਦਰ ਸੰਧੂ ਨੇ ਉਸਾਰੂ ਦਲੀਲਾਂ ਦਿੰਦਿਆਂ ਕੁਝ ਚੰਗੀ ਸੇਧ ਵਾਲੇ ਗੀਤਾਂ ਨਾਲ ਵੀ ਹਾਜਰੀ ਲਵਾਈ, ਜਦਕਿ ਇਲਾਕੇ ਦੀ ਪ੍ਰਸਿੱਧ ਧਾਰਮਿਕ ਸ਼ਖਸ਼ੀਅਤ ਸਤਨਾਮ ਸਿੰਘ ਚੰਦੜ ਨੇ ਨਸ਼ੇ ਦੀ ਲੱਤ ਲੱਗਣ, ਬਚਾਅ, ਇਲਾਜ ਅਤੇ ਨਸ਼ਾ ਛੱਡਣ ਦੇ ਵੱਖ ਵੱਖ ਢੰਗ ਤਰੀਕਿਆਂ ਦਾ ਜਿਕਰ ਕਰਨ ਉਪਰੰਤ ਉਹਨਾਂ ਵੀ ਕੁਝ ਅਜਿਹੇ ਨੌਜਵਾਨਾ ਨੂੰ ਲਗਭਗ ਸਾਰਿਆਂ ਪਿੰਡਾਂ ਦੀਆਂ ਸੱਥਾਂ ਵਿੱਚ ਪੇਸ਼ ਕੀਤਾ, ਜੋ ਨਸ਼ੇ ਨੂੰ ਸਦਾ ਲਈ ਤਿਲਾਂਜ਼ਲੀ ਦੇ ਚੁੱਕੇ ਹਨ। 

ਸਪੀਕਰ ਸੰਧਵਾਂ ਨੇ ਨਸ਼ੇ ਦੀ ਗ੍ਰਿਫਤ ’ਚ ਆਏ ਨੋਜਵਾਨਾਂ ਦੇ ਮਾਪਿਆਂ ਨੂੰ ਹੌਂਸਲਾ ਦਿੱਤਾ ਕਿ ਜਲਦੀ ਹੀ ਉਹਨਾਂ ਦੇ ਬੱਚੇ ਵੀ ਦੂਜੇ ਬੱਚਿਆਂ, ਜੋ ਨਸ਼ਾ ਛੱਡ ਚੁੱਕੇ ਹਨ, ਵਾਂਗ ਅਪਣਾ ਨਵਾਂ ਜੀਵਨ ਬਤੀਤ ਕਰਨਗੇ। ਉਨਾਂ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿੱਚ ਆ ਚੁੱਕੇ ਲੋਕਾਂ ਨੂੰ ਨਸ਼ਾ ਛੁਡਾਉਣ ਅਤੇ ਉਨਾਂ ਨੂੰ ਸਮਾਜ ਦੇ ਮੁੱਖ ਧਾਰਾ ’ਚ ਮੁੜ ਸ਼ਾਮਲ ਕਰਨ ਅਤੇ ਵਧੀਆ ਪਰਿਵਾਰਕ ਜੀਵਨ ਜਿਉਣ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। 

ਉਨਾਂ ਆਖਿਆ ਕਿ ਜਿਲਾ ਪ੍ਰਸ਼ਾਸ਼ਨ, ਪੁਲਿਸ, ਸਿਹਤ ਵਿਭਾਗ ਸਮੇਤ ਸਾਰੇ ਵਿਭਾਗ ਇਸ ਮੁਹਿੰਮ ਨੂੰ ਅੱਗੇ ਵਧਾਉਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕੰਮ ਕਰਨ ਤਾਂ ਜੋ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕੇ। ਸਪੀਕਰ ਸੰਧਵਾਂ ਨੇ ਕਿਹਾ ਕਿ ਜਿਲੇ ’ਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਸਪਲਾਈ, ਵੰਡ ਆਦਿ ਦੀ ਸੂਚਨਾ ਤੁਰਤ ਨੇੜੇ ਦੇ ਪੁਲਿਸ ਸਟੇਸ਼ਨ ’ਤੇ ਦੇਣ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਉਨਾਂ ਕਿਹਾ ਕਿ ਨਸ਼ਿਆਂ ਵਰਗੀ ਭੈੜੀ ਕੁਰੀਤੀ ਨੂੰ ਖਤਮ ਕਰਨ ਲਈ ਸਾਰਿਆਂ ਨੂੰ ਵੱਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਇੰਜੀ. ਸੁਖਜੀਤ ਸਿੰਘ ਢਿੱਲਵਾਂ, ਐੱਸਐੱਮਓ ਡਾ. ਚੰਦਰ ਸ਼ੇਖਰ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਮਨਦੀਪ ਮੌਂਗਾ, ਅਮਨਦੀਪ ਸਿੰਘ ਸੰਧੂ, ਗੁਰਮੀਤ ਸਿੰਘ ਆਰੇਵਾਲਾ, ਸੁਖਵਿੰਦਰ ਸਿੰਘ ਸੁੱਖਾ ਧਾਲੀਵਾਲ, ਵਿਕਰਮਜੀਤ ਸਿੰਘ ਸੰਨੀ, ਜਗਤਾਰ ਸਿੰਘ ਜੱਗਾ ਬਰਾੜ, ਸਿਮਰਨਜੀਤ ਸਿੰਘ, ਮਨਦੀਪ ਸਿੰਘ ਮਿੰਟੂ ਗਿੱਲ, ਮਨਜੀਤ ਸ਼ਰਮਾ, ਗੁਰਮੀਤ ਸਿੰਘ ਪੱਪੂ, ਦਲੇਰ ਸਿੰਘ ਡੋਡ, ਨਨਦੀਪ ਸਿੰਘ ਫੌਜੀ, ਮਨਜਿੰਦਰ ਸਿੰਘ ਗੋਪੀ, ਦੀਪਕ ਮੌਂਗਾ, ਡਾ. ਰਾਜਪਾਲ ਢੁੱਡੀ, ਗੁਰਮੀਤ ਸਿੰਘ ਗਿੱਲ,  ਸਮੇਤ ਪਿੰਡ ਟਹਿਣਾ ਦੇ ਜਸਪ੍ਰੀਤ ਸਿੰਘ, ਸੁਖਦੇਵ ਸਿੰਘ, ਚਰਨਜੀਤ ਸਿੰਘ, ਨੀਲਾ ਸਿੰਘ, ਰਣਜੀਤ ਸਿੰਘ, ਜਗਦੇਵ ਸਿੰਘ, ਪਿੰਡ ਪੱਕਾ ਦੇ ਸੁਖਵੰਤ ਸਿੰਘ, ਜਿੰਦਰ ਸਿੰਘ, ਸੀਪਾ ਪੱਕਾ, ਬੱਬੂ ਸਿੰਘ, ਪਿੰਡ ਚਹਿਲ ਦੇ ਜਗਸੀਰ ਸਿੰਘ, ਅੰਗਰੇਜ ਸਿੰਘ, ਜਸਪ੍ਰੀਤ ਸਿੰਘ, ਜੀਤ ਸਿੰਘ, ਪਿੰਡ ਸੰਧਵਾਂ ਦੇ ਜਗਸੀਰ ਸਿੰਘ, ਪਿੰਦਰ ਸਿੰਘ, ਪ੍ਰੀਤਮ ਸਿੰਘ, ਗੁਰਪ੍ਰੀਤ ਸਿੰਘ, ਪਿੰਡ ਘੁਮਿਆਰਾਂ ਦੇ ਜਲੌਰ ਸਿੰਘ ਅਤੇ ਨਵਦੀਪ ਸਿੰਘ, ਪਿੰਡ ਮਿਸ਼ਰੀਵਾਲਾ ਦੇ ਸੁਰਜੀਤ ਸਿੰਘ, ਹੁਸ਼ਿਆਰ ਸਿੰਘ, ਗੁਰਪ੍ਰੀਤ ਸਿੰਘ ਅਤੇ ਜਗਦੇਵ ਸਿੰਘ, ਪਿੰਡ ਮੋਰਾਂਵਾਲੀ ਦੇ ਸਰਬਜੀਤ ਸਿੰਘ, ਕਰਮਜੀਤ ਸਿੰਘ, ਬਲਬੀਰ ਸਿੰਘ, ਲੱਕੀ ਮੋਰਾਂਵਾਲੀ, ਪਿੰਡ ਕਲੇਰ ਦੇ ਰੇਸ਼ਮ ਸਿੰਘ, ਜਗਜੀਤ ਸਿੰਘ, ਸੇਵਕ ਸਿੰਘ, ਪਿੰਡ ਚੰਦਬਾਜਾ ਦੇ ਰਾਜਾ ਗਿੱਲ, ਅਬੈਜੀਤ ਸਿੰਘ, ਬਲਵਿੰਦਰ ਸਿੰਘ, ਸੁਖਚੈਨ ਸਿੰਘ, ਪਿੰਡ ਨਵਾਂ ਟਹਿਣਾ ਦੇ ਭੋਲਾ ਸਿੰਘ ਅਤੇ ਸੁਖਵਿੰਦਰ ਸਿੰਘ ਸਮੇਤ ਪਾਰਟੀ ਵਰਕਰ ਅਤੇ ਹੋਰ ਅਨੇਕਾਂ ਪਤਵੰਤੇ ਹਾਜਰ ਸਨ। 

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD