Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਜ਼ਰੂਰ ਸਾਕਾਰ ਹੋਵੇਗਾ : ਐਸ.ਡੀ.ਐਮ ਹਰਬੰਸ ਸਿੰਘ

"ਖੇਡਾਂ ਵਤਨ ਪੰਜਾਬ ਦੀਆਂ-2023" (ਸੀਜ਼ਨ-2) ਦੇ ਬਲਾਕ ਰੂਪਨਗਰ ਵਿਖੇ ਹੋਇਆ ਸ਼ਾਨਦਾਰ ਆਗਾਜ਼

Punjab Admin, Rupnagar, Khedan Watan Punjab Diyan 2023

Web Admin

Web Admin

5 Dariya News

ਰੂਪਨਗਰ , 02 Sep 2023

Last updated on: Sep 02, 2023, 00:00 IST

ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕਰਵਾਈਆਂ ਗਈਆਂ "ਖੇਡਾਂ ਵਤਨ ਪੰਜਾਬ ਦੀਆਂ" ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਕਰਵਾਈਆਂ ਜਾ ਰਹੀਆਂ ਹਨ ਜੋ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖਿਡਾਰੀਆਂ ਲਈ ਖੇਡ ਸੱਭਿਆਚਾਰ ਪੈਦਾ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਉਣਗੀਆਂ। 

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਐਸ.ਡੀ.ਐਮ ਹਰਬੰਸ ਸਿੰਘ ਨੇ "ਖੇਡਾਂ ਵਤਨ ਪੰਜਾਬ ਦੀਆਂ-2023" (ਸੀਜ਼ਨ-2) ਤਹਿਤ ਅੱਜ ਨਹਿਰੂ ਸਟੇਡੀਅਮ ਵਿਖੇ ਰੂਪਨਗਰ ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਕਰਨ ਸਮੇਂ ਕੀਤਾ। ਐਸ.ਡੀ.ਐਮ ਹਰਬੰਸ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਉੱਦਮ ਸਦਕਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਮੁੜ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਖੇਡਾਂ ਦੇ ਖੇਤਰ ਵਿਚ ਚਮਕੇਗਾ। 

ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ "ਖੇਡਾਂ ਵਤਨ ਪੰਜਾਬ ਦੀਆਂ" ਰਾਹੀਂ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ "ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2" ਵਿੱਚ ਹਿੱਸਾ ਲੈ ਰਹੇ ਬੱਚਿਆਂ ਤੇ ਖਿਡਾਰੀਆਂ ਦਾ ਉਤਸ਼ਾਹ ਅਤੇ ਅੱਖਾਂ `ਚ ਚਮਕ ਦੇਖਦੇ ਸਪਸ਼ਟ ਹੋ ਰਿਹਾ ਹੈ ਕਿ ਇਹ ਬੱਚੇ ਮੁੱਖ ਮੰਤਰੀ ਪੰਜਾਬ ਵੱਲੋਂ ਰੰਗਲਾ ਪੰਜਾਬ ਬਣਾਉਣ ਦਾ ਲਿਆ ਗਿਆ ਸੁਪਨਾ ਜ਼ਰੂਰ ਸਾਕਾਰ ਕਰਨਗੇ। 

ਉਨ੍ਹਾਂ ਦੱਸਿਆ ਕਿ ਰੂਪਨਗਰ ਬਲਾਕ ਵਿੱਚ ਲਗਭਗ 1500 ਖ਼ਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦੇ ਮਾਮਲੇ ਵਿੱਚ ਲੰਮੇ ਸਮੇਂ ਤੋਂ ਆ ਚੁੱਕੀ ਖੜੋਤ ਨੂੰ ਤੋੜਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਸਰੀਰਕ ਤੇ ਆਰਥਿਕ ਪੱਖੋਂ ਵੀ ਸਿਹਤਮੰਦ ਬਣਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ, ਪੈਗ਼ੰਬਰਾਂ, ਫ਼ਕੀਰਾਂ ਦੀ ਧਰਤੀ ਹੈ ਜਿਸ ਸਦਕਾ ਪੰਜਾਬ ਹਮੇਸ਼ਾ ਹੀ ਦੁਨੀਆ ਵਿੱਚ ਹਰੇਕ ਖੇਤਰ ਵਿੱਚ ਅੱਗੇ ਰਿਹਾ ਹੈ। ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਆਪਣਾ ਗੁਆਚੀਆਂ ਰੁਤਬਾ ਮੁੜ ਪ੍ਰਾਪਤ ਕਰਨ ਲਈ ਸਹਾਇਕ ਸਿੱਧ ਹੋਣਗੀਆਂ । 

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਆਗੂ ਪ੍ਰੋ. ਸੁਰਜਨ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ ਸੋਨੀ, ਲਲੀਤ ਸੈਣੀ ਡਕਾਲਾ, ਸੰਦੀਪ ਜੋਸ਼ੀ, ਸ਼ਿਵ ਕੁਮਾਰ, ਭਾਗ ਸਿੰਘ ਮਦਾਨ, ਐਡਵੋਕੇਟ ਗੌਰਵ ਕਪੂਰ ਤੋਂ ਇਲਾਵਾ ਹੋਰ ਆਗੂਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾਂ ਖੇਡ ਅਫ਼ਸਰ ਸ਼੍ਰੀ ਰੁਪੇਸ਼ ਕੁਮਾਰ ਬੇਗੜਾ ਨੇ ਸਥਾਨਕ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਅੰਦਰ ਉਤਸ਼ਾਹ ਭਰਦਿਆਂ ਉਨ੍ਹਾਂ ਬੱਚਿਆਂ ਨੂੰ ਇਨ੍ਹਾਂ ਖੇਡਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਸਾਰੇ ਖਿਡਾਰੀ ਜੇਤੂ ਹਨ ਅਤੇ ਉਹ ਆਪਣੇ ਸਾਥੀਆਂ ਨੂੰ ਵੀ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ। 

ਉਨ੍ਹਾਂ ਕਿਹਾ ਜਿਹੜੇ ਖਿਡਾਰੀ ਕਿਸੇ ਵੀ ਕਾਰਨ ਕਰਕੇ ਆਨਲਾਈਨ ਰਜਿਸਟੇ੍ਸ਼ਨ ਨਹੀਂ ਕਰਵਾ ਸਕੇ ਪਰ ਉਹ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ ,ਉਹ ਵੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੱਲੋਂ ਖੇਡਾਂ ਵਿੱਚ ਭਾਗ ਨਹੀਂ ਵੀ ਲਿਆ ਗਿਆ, ਉਹ ਪਰਿਵਾਰਾਂ ਸਮੇਤ ਇਨ੍ਹਾਂ ਖੇਡ ਮੁਕਾਬਲਿਆਂ ਨੂੰ ਦੇਖਣ ਜ਼ਰੂਰ ਆਉਣ। 

ਇਸ ਨਾਲ ਜਿੱਥੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਹੁੰਦੀ ਹੈ, ਉੱਥੇ ਹੀ ਛੋਟੇ ਬੱਚਿਆਂ ਵਿੱਚ ਖੇਡਣ ਦੀ ਰੁਚੀ ਪੈਦਾ ਹੋਵੇਗੀ। ਇਸ ਮੌਕੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ। ਮੰਚ ਦੀ ਭੂਮਿਕਾ ਸ਼੍ਰੀਮਤੀ ਹਰਪ੍ਰੀਤ ਕੌਰ ਵਲੋਂ ਨਿਭਾਈ ਗਈ।

ਇਸ ਮੌਕੇ ਕਾਰਜ ਸਾਧਕ ਅਫਸਰ ਰੂਪਨਗਰ ਸ. ਮਨਜੀਤ ਸਿੰਘ ਢੀਂਡਸਾ, ਪ੍ਰਿੰਸੀਪਲ ਪੂਜਾ ਗੋਇਲ, ਮੁੱਖ ਅਧਿਆਪਕ ਭੀਮ ਰਾਓ, ਡੀ. ਐਮ. ਬਲਜਿੰਦਰ ਸਿੰਘ, ਗਗਨਦੀਪ ਸਿੰਘ, ਸਰਬਜੀਤ ਸਿੰਘ, ਲੈਕ. ਸ਼ੇਰ ਸਿੰਘ, ਚਰਨਜੀਤ ਸਿੰਘ ਚੱਕਲ, ਕੋਚ ਸ਼ੀਲ ਭਗਤ, ਕੋਚ ਇੰਦਰਜੀਤ ਸਿੰਘ, ਕੋਚ ਹਰਿੰਦਰ ਕੌਰ, ਕੋਚ ਹਰਵਿੰਦਰ ਕੌਰ, ਕੋਚ ਵੰਦਨਾ, ਕੋਚ ਲਵਜੀਤ ਸਿੰਘ, ਕੋਚ ਗੁਰਜਿੰਦਰ ਸਿੰਘ, ਕੋਚ ਯਸਪਾਲ, ਰਾਜੋਰੀਆ, ਕੋਚ ਹਰਿੰਦਰ ਸਿੰਘ, ਕੋਚ ਹਰਵਿੰਦਰ ਸਿੰਘ, ਕੋਚ ਅਮਰਜੀਤ ਸਿੰਘ, ਕੋਚ ਗੁਰਜੀਤ ਕੌਰ, ਕੋਚ ਕੋਚ ਦਰਪਾਲ ਸਿੰਘ, ਕੋਚ  ਜਸਵਿੰਦਰ ਸਿੰਘ, ਕੋਚ ਪ੍ਰਿਅੰਕਾ, ਅਵਤਾਰ ਸਿੰਘ, ਰੇਖਾ ਰਾਣੀ, ਹਰਪ੍ਰੀਤ ਕੌਰ, ਅਮਰਜੀਤ ਸਿੰਘ, ਨਿਰਮਲ ਸਿੰਘ, ਸਰਬਜੀਤ ਕੌਰ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਮਨਜਿੰਦਰ ਸਿੰਘ ਚੱਕਲ, ਹਰਮਜੀਤ ਸਿੰਘ, ਰਵਿੰਦਰਪਾਲ ਸਿੰਘ, ਦਿਲਬਾਗ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ। 

 

Tags: Punjab Admin , Rupnagar , Khedan Watan Punjab Diyan 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD