Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਖੇਡਾਂ ਵਤਨ ਪੰਜਾਬ ਦੀਆਂ ਨਾਲ ਇੱਕ ਨਵੇਂ ਯੁੱਗ ਦੀ ਹੋਈ ਸ਼ੁਰੂਆਤ- ਵਿਧਾਇਕ ਲਖਵੀਰ ਸਿੰਘ ਰਾਏ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੀ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਰਵਾਈ ਸ਼ੁਰੂਆਤ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Khedan Watan Punjab Diyan 2023

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Sep 2023

Last updated on: Sep 02, 2023, 00:00 IST

ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨੌਜਵਾਨਾਂ ਨੂੰ ਮੁੜ ਖੇਡ ਮੈਦਾਨਾਂ ਨਾਲ ਜੋੜਨ ਵਾਸਤੇ ਸ਼ੁਰੂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਅੰਦਰ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ, ਕਿਉਂਕਿ ਇਨ੍ਹਾਂ ਖੇਡਾਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਮੁੜ ਖੇਡ ਮੈਦਾਨਾਂ ਵਿੱਚ ਆ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਦੂਜ਼ੇ ਦਿਨ ਦੀ ਸ਼ੁਰੂਆਤ ਕਰਵਾਉਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਨੂੰ ਅੱਖੋਂ ਪਰੋਖੇ ਕਰੀ ਰੱਖਿਆ ਜਿਸ ਕਾਰਨ ਸਾਡੇ ਨੌਜਵਾਨ ਖੇਡਾਂ ਤੋਂ ਦੂਰ ਹੋਣ ਲੱਗ ਪਏ ਸਨ। ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੋਂਦ ਵਿੱਚ ਆਈ ਤਾਂ ਸਭ ਤੋਂ ਪਹਿਲਾਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਿਸੇਸ਼ ਉਪਰਾਲੇ ਕਰਨੇ ਸ਼ੁਰੂ ਕੀਤੇ ਗਏ ਜਿਸ ਸਦਕਾ ਅੱਜ ਸਾਡੇ ਨੌਜਵਾਨ ਬਿਹਤਰ ਸਹੂਲਤਾਂ ਨਾਲ ਆਪਣੀ ਖੇਡ ਪ੍ਰਤਿਭਾ ਦੇ ਜ਼ੋਹਰ ਵਿਖਾ ਰਹੇ ਹਨ। 

ਉਨ੍ਹਾਂ ਇਸ ਮੌਕੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਕੁਲਦੀਪ ਚੁੱਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਹੋਏ ਲੜਕੀਆਂ ਦੇ 17 ਸਾਲ ਉਮਰ ਵਰਗ ਦੇ 100 ਮੀਟਰ ਦੌੜ ਵਿੱਚ ਰਮਨਦੀਪ ਕੌਰ ਪਹਿਲੇ, ਦਵਿੰਦਰ ਕੌਰ ਦੂਜੇ ਅਤੇ ਵਰਸ਼ਾ ਤੀਜੇ ਸਥਾਨ ਤੇ ਰਹੀ ਜਦੋਂ ਕਿ 200 ਮੀਟਰ ਦੌੜ ਵਿੱਚ ਰਮਨਪ੍ਰੀਤ ਕੌਰ ਪਹਿਲੇ, ਨੀਤਿਕਾ ਸ਼ਰਮਾ ਦੂਜੇ ਅਤੇ ਵਰਸ਼ਾ ਤੀਜੇ ਸਥਾਨ ਤੇ ਰਹੀ। 

ਇਸੇ ਤਰ੍ਹਾਂ ਲੜਕਿਆਂ ਦੇ 17 ਸਾਲ ਉਮਰ ਵਰਗ ਦੀ ਦੌੜ ਵਿੱਚ ਜਸ਼ਨਪ੍ਰੀਤ ਸਿੰਘ ਪਹਿਲੇ, ਦੀਪਾਂਸ਼ੂ ਕੁਮਾਰ ਦੂਜੇ ਅਤੇ ਉੱਤਮਵੀਰ ਸਿੰਘ ਤੀਜੇ ਸਥਾਨ ਤੇ ਰਿਹਾ। ਜਦੋਂ ਕਿ 200 ਮੀਟਰ ਦੌੜ ਵਿੱਚ ਜਸ਼ਨਪ੍ਰੀਤ ਸਿੰਘ ਪਹਿਲੇ, ਸਨੀ ਦੂਜੇ ਅਤੇ ਸ਼ਿਵਮ ਕੁਮਾਰ ਤੀਜੇ ਸਥਾਨ ਤੇ ਰਿਹਾ। ਲੜਕਿਆਂ ਦੇ 14 ਸਾਲ ਉਮਰ ਵਰਗ ਦੇ ਵਾਲੀਬਾਲ ਮੁਕਬਲੇ ਵਿੱਚ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਦੀ ਟੀਮ ਪਹਿਲੇ ਅਤੇ ਸਰਕਾਰੀ ਹਾਈ ਸਕੂਲ ਸਾਨੀਪੁਰ ਦੀ ਟੀਮ ਦੂਜੇ ਸਥਾਨ ਤੇ ਰਹੀ। 

ਲੜਕਿਆਂ ਦੇ 21 ਸਾਲ ਉਮਰ ਵਰਗ ਦੇ ਵਾਲੀਬਾਲ ਮੁਕਾਬਲੇ ਵਿੱਚ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਪਹਿਲੇ ਅਤੇ ਸਰਕਾਰੀ ਹਾਈ ਸਕੂਲ ਨੌਲੱਖਾ ਦੀ ਟੀਮ ਦੂਜ਼ੇ ਸਥਾਨ ਤੇ ਰਹੀ। ਲੜਕਿਆਂ ਦੇ 21-30 ਸਾਲ ਉਮਰ ਵਰਗ ਦੇ ਵਾਲੀਬਾਲ ਮੁਕਾਬਲੇ ਵਿੱਚ ਕੋਚਿੰਗ ਸੈਂਟਰ ਸਰਹਿੰਦ ਦੀ ਟੀਮ ਪਹਿਲੇ ਅਤੇ ਪਿੰਡ ਚਨਾਰਥਲ ਕਲਾਂ ਦੀ ਟੀਮ ਦੂਜੇ ਸਥਾਨ ਤੇ ਰਹੀ।

ਇਸ ਮੌਕੇ ਬਾਸਕਟਬਾਲ ਕੋਚ ਰਾਹੁਲਦੀਪ ਸਿੰਘ, ਅਥਲੈਟਿਕਸ ਕੋਚ ਲਖਵੀਰ ਸਿੰਘ, ਬਾਸਕਟਬਾਲ ਕੋਚ ਰਮਨੀਕ ਆਹੂਜਾ, ਹੈਂਡਬਾਲ ਕੋਚ ਕੁਲਵਿੰਦਰ ਸਿੰਘ,  ਹਾਕੀ ਕੋਚ ਮਨੀਸ਼ ਕੁਮਾਰ, ਫੁੱਟਬਾਲ ਕੋਚ ਸੁਖਦੀਪ ਸਿੰਘ, ਜਿਮਨਾਸਟਿਕ ਕੋਚ ਮਨੋਜ ਕੁਮਾਰ, ਕੁਸ਼ਤੀ ਕੋਚ ਮਨਜੀਤ ਸਿੰਘ, ਅਥਲੈਟਿਕਸ ਕੋਚ ਭੁਪਿੰਦਰ ਕੌਰ, ਖੋਹ-ਖੋਹ ਕੋਚ ਵੀਰਾਂ ਦੇਵੀ, ਮਨਵੀਰ ਕੌਰ, ਮਨਦੀਪ ਸਿੰਘ, ਰਾਮ ਬਹਾਦੁਰ, ਰੋਹਿਤ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਖੇਡ ਪ੍ਰੇਮੀ ਹਾਜਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Khedan Watan Punjab Diyan 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD