Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਲਾਕ ਗਿਦੜ੍ਹਬਾਹਾ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2” ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼

Punjab Admin, Khedan Watan Punjab Diyan 2023, Sri Mukatsar Sahib

Web Admin

Web Admin

5 Dariya News

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ , 02 Sep 2023

Last updated on: Sep 02, 2023, 00:00 IST

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ2023 ਸੀਜ਼ਨ -2 ਤਹਿਤ ਬਲਾਕ ਗਿੱਦੜ੍ਹਬਾਹਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ, ਜਿਸ ਦੀ ਪ੍ਰਧਾਨਗੀ ਸ੍ਰੀ ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ ਸ੍ਰੀ ਮੁਕਤਸਰ  ਸਹਿਬ ਨੇ ਕੀਤੀ,ਐਡਵੋਕੇਟ ਪ੍ਰਿਤਪਾਲ ਸ਼ਰਮਾਂ ਹਲਕਾ ਇੰਚਾਰਜ਼ ਗਿੱਦੜ੍ਹਬਾਹਾ, ਸ਼੍ਰੀ ਰਮਨਦੀਪ ਸਿੰਘ ਭੁੱਲਰ ਐਸ.ਪੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸਾਮਿਲ ਹੋਏ।

ਇਸ ਮੌਕੇ  ਐਸ ਐਸ ਪੀ ਨੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀ ਖੇਡਾਂ ਵਿੱਚ ਮੈਡਲ ਹਾਸਿਲ ਕਰ ਉੱਚ ਪੱਧਰ ਦੀਆਂ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ।

ਸ਼੍ਰੀਮਤੀ ਅਨਿੰਦਰਵੀਰ ਕੌਰ ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਗਿਦੜ੍ਹਬਾਹਾ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਉਹਨਾਂ ਅੱਗੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ(ਸ਼ੂਟਿੰਗ/ਸਮੇਸ਼ਿੰਗ), ਖੋ-ਖੋ,ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਰੱਸਾਕਸੀ ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਖੇਡਾਂ ਵਿੱਚ ਅੰ-14 ਕਬੱਡੀ ਨੈਸ਼ਨਲ ਸਟਾਇਲ (ਲੜਕੀਆਂ) ਵਿੱਚ ਸ.ਸ.ਸ.ਸ ਸੁਖਨਾ ਅਬਲੂ ਦੀ ਟੀਮ ਨੇ ਪਹਿਲਾ ਸਥਾਨ, ਸ.ਸ.ਸ.ਸ ਕੁਰਾਈਵਾਲਾ ਦੀ ਟੀਮ ਨੇ ਦੂਜਾ ਸਥਾਨ ਅਤੇ ਸ.ਹ.ਸ ਛੱਤੇਆਣਾ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰ-17 ਕਬੱਡੀ (ਲੜਕੀਆਂ) ਵਿੱਚ ਸ.ਸ.ਸ.ਸ ਭੁੰਦੜ ਦੀ ਟੀਮ ਨੇ ਪਹਿਲਾ ਸਥਾਨ,ਸਰਕਾਰੀ ਹਾਈ ਸਕੂਲ ਛੱਤੇਆਣਾ ਦੀ ਟੀਮ ਨੇ ਦੂਜਾ ਅਤੇ ਸ.ਸ.ਸ.ਸ ਸੁਖਨਾ ਅਬਲੂ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ।

ਰੱਸਾਕਸੀ ਅੰ-14 ਅਤੇ ਅੰ-17 (ਲੜਕੀਆਂ) ਵਿੱਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਕੋਟਭਾਈ ਨੇ ਪਹਿਲਾ ਸਥਾਨ, ਐਵਰੇਸਟ ਪਬਲਿਕ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰ-14 ਅਥਲੈਟਿਕਸ (ਲੜਕੀਆਂ) ਦੇ ਸ਼ਾਟਪੁਟ ਈਵੇਂਟ ਵਿੱਚ ਰਮਨਦੀਪ ਕੌਰ ਸ.ਸ.ਸ.ਸ ਸੁਖਨਾ ਅਬਲੂ ਦੀ ਖਿਡਾਰਨ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰ-14 ਅਥਲੈਟਿਕਸ ਲੜਕਿਆਂ ਦੇ ਸ਼ਾਟਪੁਟ ਈਵੇਂਟ ਵਿੱਚ ਸਾਜਨ ਸਿੰਘ ਸ.ਸ.ਸ.ਸ ਕਾਉਣੀ ਨੇ ਪਹਿਲਾ ਸਥਾਨ, ਜ਼ਸਲੀਨ ਸਿੰਘ ਦੁੱਗਲ ਆਦਰਸ਼ ਸਕੂਲ ਕੋਟਭਾਈ ਨੇ ਦੂਜਾ ਸਥਾਨ ਅਤੇ ਲਵਪ੍ਰੀਤ ਸਿੰਘ ਸ.ਸ.ਸ.ਸ ਕਾਉਣੀ ਨੇ ਤੀਜਾ ਸਥਾਨ ਹਾਸਿਲ ਕੀਤਾ।

ਇਸ ਮੌਕੇ ਤਰਸੇਮ ਸਿੰਘ ਵੱਲੋਂ ਸਟੇਜ਼ ਸੈਕਟਰੀ ਦੀ ਭੂਮਿਕਾ ਨਿਭਾਈ ਗਈ।ਇਸ ਤੋਂ ਇਲਾਵਾ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਨੀਰਜ਼ ਸ਼ਰਮਾਂ ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਸੁਖਰਾਜ ਕੌਰ ਸ਼ੂਟਿੰਗ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ,  ਪਿੰਡ ਪੰਚਾਇਤ ਮੈਂਬਰ  ਅਤੇ ਹੋਰ ਕਈ ਪਤਵੰਤੇ ਵਿਅਕਤੀ, ਖਿਡਾਰੀ ਅਤੇ ਖੇਡ ਪ੍ਰੇਮ ਮੌਜੂਦ ਸਨ।    

 

Tags: Punjab Admin , Khedan Watan Punjab Diyan 2023 , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD