Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 : ਰਾਜਪੁਰਾ 'ਚ ਖੇਡਾਂ ਵਤਨ ਪੰਜਾਬ ਦੀਆਂ ਨੂੰ ਭਰਵਾਂ ਹੁੰਗਾਰਾ

ਖੇਡਾਂ ਵਤਨ ਪੰਜਾਬ ਦੀਆਂ ਨੇ ਬੱਚਿਆਂ ਤੋਂ ਬਜ਼ੁਰਗਾਂ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ : ਜਗਦੀਪ ਸਿੰਘ ਕਾਹਲੋਂ

Sports News, Khedan Watan Punjab Diyan 2023, Rajpura, International Cyclist Athlete Jagdeep Singh Kahlon

Web Admin

Web Admin

5 Dariya News

ਰਾਜਪੁਰਾ , 02 Sep 2023

Last updated on: Sep 02, 2023, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਜੋ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਨੇ ਬੱਚਿਆਂ ਤੋਂ ਬਜ਼ੁਰਗਾਂ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਬਲਾਕ ਰਾਜਪੁਰਾ ਵਿਖੇ ਕੌਮਾਂਤਰੀ ਸਾਈਕਲਿਸਟ ਖਿਡਾਰੀ ਜਗਦੀਪ ਸਿੰਘ ਕਾਹਲੋਂ (ਮਹਾਰਾਜਾ ਰਣਜੀਤ ਸਿੰਘ ਅਵਾਰਡੀ) ਨੇ ਬਲਾਕ ਪੱਧਰੀ ਖੇਡਾਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨੇ ਹਰੇਕ ਉਮਰ ਵਰਗ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ ਤੇ ਇਸ ਨਾਲ ਛੁਪੀ ਹੋਈ ਖੇਡ ਪ੍ਰਤਿਭਾ ਬਾਹਰ ਆਵੇਗੀ ਜਿਸ ਨੂੰ ਤਰਾਸ਼ ਕੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਹੁਤੀ ਵਾਰ ਹੁਨਰਮੰਦ ਖਿਡਾਰੀਆਂ ਨੂੰ ਮੰਚ ਪ੍ਰਦਾਨ ਨਹੀਂ ਹੁੰਦਾ ਜੋ ਹੁਣ ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ ਵਿੱਚ ਸੂਬੇ ਦੇ ਹਰੇਕ ਨਾਗਰਿਕ ਨੂੰ ਇਕ ਸਮਾਨ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਬਲਾਕ ਰਾਜਪੁਰਾ ਵਿਖੇ ਚੱਲ ਰਹੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਲੜਕਿਆਂ ਦੀ ਸਰਕਾਰੀ ਹਾਈ ਸਕੂਲ ਧਕਾਂਸ਼ੂ ਕਲਾਂ ਦੀ ਟੀਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੰਮਾਂ ਦੀ ਟੀਮ ਨੂੰ 30-27 ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੀ। ਵਾਲੀਬਾਲ ਵਿੱਚ ਅੰਡਰ 14 ਲੜਕਿਆਂ ਦੀ ਟੀਮ ਵਿੱਚ ਪਹਿਲਾ ਸਥਾਨ ਸਮਾਰਟ ਮਾਈਂਡ ਪਬਲਿਕ ਸਕੂਲ, ਦੂਸਰਾ ਸਥਾਨ ਐਸ.ਡੀ. ਪਬਲਿਕ ਸਕੂਲ ਰਾਜਪੁਰਾ ਅਤੇ ਤੀਸਰਾ ਸਥਾਨ ਸਕਾਲਰ ਪਬਲਿਕ ਸਕੂਲ ਨੇ ਪ੍ਰਾਪਤ ਕੀਤਾ। 

ਖੋ-ਖੋ ਗੇਮ ਵਿੱਚ ਅੰਡਰ-17 ਕੁੜੀਆਂ ਵਿਚ ਸੀ ਐਮ ਪਬਲਿਕ ਸਕੂਲ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਹੀ ਖ਼ੁਰਦ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕਿਆਂ ਵਿਚ ਸਰਕਾਰੀ ਮਿਡਲ ਸਕੂਲ ਖਾਨਪੁਰ ਬੜਿੰਗ ਨੇ ਪਹਿਲਾ, ਸਰਕਾਰੀ ਹਾਈ ਸਕੂਲ ਖੇੜੀ ਗੰਢੀਆਂ ਨੇ ਦੂਸਰਾ ਅਤੇ ਹਮਿੰਗ ਬਰਡ ਸਕੂਲ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਖੇੜੀ ਗੰਢੀਆਂ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਨੇ ਦੂਸਰਾ ਅਤੇ ਹਮਿੰਗ ਬਰਡ ਸਕੂਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 

ਐਥਲੈਟਿਕਸ ਵਿੱਚ 100 ਮੀਟਰ ਈਵੈਂਟ ਉਮਰ ਵਰਗ 31-40 ਵਿੱਚ ਗੁਰਪ੍ਰੀਤ ਸਿੰਘ ਨੇ ਪਹਿਲਾ ਅਤੇ ਸਿਮਰਨਦੀਪ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 56-65 ਉਮਰ ਵਰਗ ਵਿੱਚ ਜਸਬੀਰ ਸਿੰਘ ਚੀਮਾ ਨੇ 400 ਮੀਟਰ ਅਤੇ 800 ਮੀਟਰ ਈਵੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਅੰਡਰ-21 ਲੜਕਿਆਂ ਵਿਚ ਐਨ.ਟੀ.ਸੀ. ਸਕੂਲ ਰਾਜਪੁਰਾ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਮਹਿੰਦਰਗੰਜ ਸਕੂਲ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।

 

Tags: Sports News , Khedan Watan Punjab Diyan 2023 , Rajpura , International Cyclist Athlete Jagdeep Singh Kahlon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD