Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਡਾ.ਐਸ.ਪੀ. ਸਿੰਘ ਓਬਰਾਏ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਡਾ.ਓਬਰਾਏ ਦੇ ਵਿਲੱਖਣ ਤੇ ਮਿਸਾਲੀ ਸੇਵਾ ਕਾਰਜ਼ਾਂ ਨੇ ਸਾਡਾ ਪੂਰੀ ਦੁਨੀਆਂ ਅੰਦਰ ਵਧਾਇਆ ਮਾਣ : ਲਾਲਜੀਤ ਭੁੱਲਰ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi , Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਹਰੀਕੇ , 02 Sep 2023

ਪੂਰੀ ਦੁਨੀਆਂ ਅੰਦਰ ਲੋੜਵੰਦਾਂ ਦੇ ਮਸੀਹੇ ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐਸ.ਪੀ.ਸਿੰਘ ਓਬਰਾਏ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਫਿਰੋਜ਼ਪੁਰ ਤੋਂ ਵਿਧਾਇਕ ਨਰੇਸ਼ ਕਟਾਰੀਆ ਦੀ ਮੌਜੂਦਗੀ ਵਿੱਚ ਅੱਜ ਹਰੀਕੇ ਪੱਤਣ ਦਰਿਆ ਦੇ ਨੇੜਲੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। 

ਇਸ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡਾਕਟਰ ਓਬਰਾਏ ਦਾ ਸ਼ਾਨਦਾਰ ਸਵਾਗਤ ਕਰਨ ਉਪਰੰਤ ਕਿਹਾ ਕਿ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦਾ ਬਹੁਤ ਵੱਡਾ ਨਾਂ ਹੈ। ਉਹਨਾਂ ਵੱਲੋਂ ਸੇਵਾ ਦੇ ਖੇਤਰ ਵਿੱਚ ਕੀਤੇ ਜਾਂਦੇ ਵਿਲੱਖਣ ਤੇ ਮਿਸਾਲੀ ਸੇਵਾ ਕਾਰਜਾਂ ਦੀ ਪੂਰੀ ਦੁਨੀਆਂ ਅੰਦਰ ਕਿਤੇ ਮਿਸਾਲ ਨਹੀਂ ਮਿਲਦੀ। 

ਉਨ੍ਹਾਂ ਦੱਸਿਆ ਕਿ ਹਰੀਕੇ ਨਜ਼ਦੀਕ ਧੁੱਸੀ ਬੰਨ੍ਹ ਅੰਦਰ ਪਾਣੀ ਆਉਣ ਦੇ ਪਹਿਲੇ ਦਿਨ ਤੋਂ ਘੜੁੰਮ ਬੰਨ ਟੁੱਟਣ ਤੋਂ ਲੈ ਕੇ ਅੱਜ ਤੱਕ ਡਾਕਟਰ ਉਬਰਾਏ ਦੀ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਟਰੱਸਟ ਵੱਲੋਂ ਵੱਡੇ ਪੱਧਰ ਤੇ  ਸੇਵਾ ਕਾਰਜ ਨਿਰੰਤਰ ਨਿਭਾਏ ਜਾ ਰਹੇ ਹਨ। ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਸਾਡੇ ਵੱਲੋਂ ਡਾ.ਓਬਰਾਏ ਕੋਲੋਂ ਜਦੋਂ ਵੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਬੇਨਤੀ ਕੀਤੀ ਗਈ, ਉਹਨਾਂ ਵੱਲੋਂ ਸਾਨੂੰ ਸਹੀ ਸਮੇਂ ਤੇ ਹਰ ਤਰ੍ਹਾਂ ਦਾ ਸਹਿਯੋਗ ਮਿਲਿਆ ਹੈ। 

ਜਿਸ ਲਈ ਅਸੀਂ  ਉਹਨਾਂ ਦਾ ਵਿਸ਼ੇਸ਼ ਧੰਨਵਾਦ ਕਰਦੇ ਹਾਂ। ਇਸੇ ਦੌਰਾਨ ਗੱਲਬਾਤ ਕਰਦਿਆਂ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਭਰ ਵਿੱਚ ਆਏ ਹੜ੍ਹਾਂ ਉਪਰੰਤ ਪਹਿਲੇ ਦਿਨ ਤੋਂ ਹੀ ਰਾਹਤ ਕਾਰਜ ਨਿਭਾਏ ਜਾ ਰਹੇ ਹਨ। 

ਜਿਸ ਤਹਿਤ ਤਰਨਤਾਰਨ ਜ਼ਿਲ੍ਹੇ ਵਿੱਚ ਪ੍ਰਭਾਵਿਤ ਲੋਕਾਂ ਨੂੰ ਟਰੱਸਟ ਦੀ ਤਰਨਤਾਰਨ ਇਕਾਈ ਦੇ ਸਰਵੇ ਮੁਤਾਬਿਕ ਪਹਿਲੇ ਦਿਨ ਤੋਂ ਹੀ ਲੋੜੀਂਦਾ ਪਸ਼ੂਆਂ ਦਾ ਚਾਰਾ, ਪਸ਼ੂਆਂ ਦੀ ਦਵਾਈਆਂ, ਸੁੱਕੇ ਰਾਸ਼ਨ ਦੀਆਂ ਕਿੱਟਾਂ, ਮੱਛਰਦਾਨੀਆਂ ਅਤੇ ਹੋਰ ਰਾਹਤ ਦਾ ਸਮਾਨ ਨਿਰੰਤਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ  ਅੱਜ ਵੀ 350 ਕੁਇੰਟਲ ਮੱਕੀ ਦਾ ਆਚਾਰ ਇੱਥੇ ਆਇਆ ਹੈ, ਜੋ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਵਿਧਾਇਕ ਨਰੇਸ਼ ਕਟਾਰੀਆ ਦੀ ਮੌਜੂਦਗੀ ਵਿੱਚ ਲੋੜਵੰਦਾਂ ਨੂੰ ਤਕਸੀਮ ਕਰ ਗਿਆ ਹੈ। 

ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਹੜ੍ਹ ਕਾਰਨ ਨੁਕਸਾਨੇ ਗਏ ਘਰਾਂ ਨੂੰ ਬਣਾਉਣ ਦਾ ਜੋ ਐਲਾਨ ਸਾਡੇ ਵੱਲੋਂ ਕੀਤਾ ਗਿਆ ਹੈ, ਉਨ੍ਹਾਂ ਘਰਾਂ ਦੀਆਂ ਲਿਸਟਾਂ ਤਿਆਰ ਹੋ ਰਹੀਆਂ ਹਨ ਅਤੇ ਜਲਦੀ ਹੀ ਉਹ ਘਰ ਤਿਆਰ ਕਰਵਾ ਕੇ ਦਿੱਤੇ ਜਾਣਗੇ। ਇਸ ਦੌਰਨ ਡਾਕਟਰ ਓਬਰਾਏ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੀ ਹੌਂਸਲਾ ਦਿੰਦਿਆਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਸ ਮੁਸ਼ਕਿਲ ਸਮੇਂ ਵਿੱਚ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਇਸ ਮੌਕੇ ਟਰੱਸਟ ਦੀ ਫਿਰੋਜ਼ਪੁਰ ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਕਤਨਾ,ਮਹਿਲਾ ਵਿੰਗ ਦੇ ਪ੍ਰਧਾਨ ਅਮਰਜੀਤ ਕੌਰ ਛਾਬੜਾ, ਦਵਿੰਦਰ ਸਿੰਘ ਛਾਬੜਾ,ਤਰਨਤਾਰਨ ਇਕਾਈ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਪਨਗੋਟਾ,ਵਾਈਸ ਪ੍ਰਧਾਨ ਵਿਸ਼ਾਲ ਸੂਦ, ਖਜ਼ਾਨਚੀ ਡਾਕਟਰ ਇੰਦਰਪ੍ਰੀਤ ਸਿੰਘ ਧਾਮੀ, ਸਤਨਾਮ ਸਿੰਘ, ਡਾਕਟਰ ਸਰਬਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਜੋਤੀਸਾਹ,ਪ੍ਰਧਾਨ ਵਰਿੰਦਰਜੀਤ ਸਿੰਘ ਹੀਰੂ, ਚੇਅਰਮੈਨ ਦਿਲਬਾਗ ਸਿੰਘ, ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ,ਨਿਸ਼ਾਨ ਸਿੰਘ ਹਰੀਕੇ,ਪ੍ਰਗਟ ਸਿੰਘ ਹਰੀਕੇ ਹਾਜ਼ਰ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi , Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD