Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਸਰਕਾਰ ਨੌਜਵਾਨਾ ਨੂੰ ਖੇਡਾਂ ਵੱਲ ਜ਼ੋੜਣ ਲਈ ਲਗਾਤਾਰ ਕਰ ਰਹੀ ਉਪਰਾਲੇ- ਨਰਿੰਦਰ ਪਾਲ ਸਿੰਘ ਸਵਨਾ

ਸ਼ਹੀਦ ਮਨਜੀਤ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਜਾ ਰਹੇ 2 ਦਿਨਾਂ ਕਬੱਡੀ ਕਪ ਦੀ ਹੋਈ ਸ਼ੁਰੂਆਤ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 02 Sep 2023

Last updated on: Sep 02, 2023, 00:00 IST

ਨੌਜਵਾਨ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਫੇਜ਼ ਨੂੰ ਚੰਗਾ ਹੁੰਗਾਰਾ ਮਿਲਣ ਸਦਕਾ ਸੂਬਾ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਵੀ ਕਰਵਾਈਆਂ ਜਾ ਰਹੀਆਂ ਹਨ। ਸਰਕਾਰ ਦੇ ਨਾਲ—ਨਾਲ ਪਿੰਡ ਪੱਧਰ *ਤੇ ਬਣੇ ਸਪੋਰਟਸ ਕਲਬ ਵੀ ਲਗਾਤਾਰ ਖੇਡਾਂ ਦਾ ਆਯੋਜਨ ਕਰਕੇ ਨੌਜਵਾਨਾ ਨੂੰ ਖੇਡਾਂ ਨਾਲ ਜ਼ੋੜ ਰਹੇੇ ਹਨ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਹੀਦ ਮਨਜੀਤ ਸਿੰਘ ਸਪੋਰਟਸ ਕਲਬ ਸ਼ਤੀਰ ਵਾਲਾ ਤੇ ਢੀਂਗਾਂ ਵਾਲੀ ਵੱਲੋਂ ਕਰਵਾਏ ਜਾ ਰਹੇ 19ਵੇਂ ਕਬੱਡੀ ਕੱਪ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਕਰਨਾ ਨੋਜਵਾਨਾਂ ਦੇ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗਲਤ ਰਾਹ *ਤੇ ਜਾਣ ਤੋਂ ਰੋਕਣ ਲਈ ਖੇਡਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੁਰਜੋਰ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਸੁਪਨਾ ਨੌਜਵਾਨ ਪੀੜ੍ਹੀ ਹੀ ਪੂਰਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਤੰਦਰੁਸਤ ਅਤੇ ਸਿਹਤਮੰਦ ਹੋਵੇਗੀ ਤਾਂ ਹੀ ਇਸ ਟੀਚੇ ਦੀ ਪ੍ਰਾਪਤੀ ਹੋ ਸਕੇਗੀ।

ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੇਂ ਸਮੇਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕਰਨ ਨਾਲ ਨੋਜਵਾਨ ਪੀੜ੍ਹੀ ਆਪਣੀ ਸਹੀ ਦਿਸ਼ਾ ਵੱਲ ਵੱਧਦੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵੱਲ ਧਿਆਨ ਹੋਣ ਨਾਲ ਨੋਜਵਾਨ ਵਰਗ ਨਸ਼ਿਆਂ ਜਿਹੀ ਮਾੜੀ ਕੁਰੀਤੀ ਵੱਲ ਜਾਣ ਤੋਂ ਬਚਿਆ ਰਹਿੰਦਾ ਹੈ। 

ਉਨ੍ਹਾਂ ਕਿਹਾ ਕਿ ਖੇਡਾਂ ਖੇਡਣ ਨਾਲ ਜਿਥੇ ਨੋਜਵਾਨ ਸਿਹਤਮੰਦ ਰਹਿੰਦਾ ਹੈ ਉਥੇ ਵੱਖ-ਵੱਖ ਖੇਡ ਮੁਕਾਬਲਿਆਂ ਨੂੰ ਜਿਤ ਕੇ ਆਪਣਾ ਅਤੇ ਆਪਣੇ ਸੂਬੇ ਦਾ ਨਾਮ ਰੋਸ਼ਨ ਕਰਦਾ ਹੈ। ਉਨ੍ਹਾਂ ਕਿਹਾ ਕਿ 2 ਦਿਨਾਂ ਚੱਲਣ ਵਾਲੇ ਕਬੱਡੀ ਕਪ ਦੀ ਜਿਥੇ ਉਨ੍ਹਾਂ ਵੱਲੋਂ ਸ਼ੁਰੂਆਤ ਕਰਵਾਈ ਗਈ ਹੈ ਉਥੇ ਫਾਈਨਲ ਮੈਚ ਵਿਚ ਵੀ ਲਾਜਮੀ ਤੌਰ *ਤੇ ਸ਼ਿਰਕਤ ਕਰਕੇ ਖਿਡਾਰੀਆਂ ਦਾ ਹੌਂਸਲਾ ਵਧਾਉਣਗੇ।

ਇਸ ਮੌਕੇ ਆਗੂ ਕੁਲਦੀਪ ਸਿੰਘ ਪੰਨੂੰ , ਤੇਜਵੀਰ ਸਿੰਘ ਪੰਨੂ, ਪ੍ਰਗਟ ਸਿੰਘ ਗਿੱਲ, ਬੰਤਾ ਸਿੰਘ ਅਤੇ ਬਲਵਿੰਦਰ ਸਿੰਘ ਭੁੱਲਰ ਤੇ ਹੋਰ ਆਗੂ ਹਾਜਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD