Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਰੋਜ਼ਗਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਕਰਵਾਏ ਗਏ ਕਰੀਅਰ ਗਾਈਡੈਂਸ ਪ੍ਰੋਗਰਾਮ

Gurmail Singh, District Employment Officer, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 02 Sep 2023

Last updated on: Sep 02, 2023, 00:00 IST

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਵਿਖੇ ਦਸਵੀਂ ਅਤੇ ਬਾਹਰਵੀਂ ਦੇ ਬੱਚਿਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। 

ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਵੱਖ—ਵੱਖ ਸਟਰੀਮਾਂ ਦੀ ਪੜ੍ਹਾਈ, ਆਈ.ਟੀ.ਆਈ. ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ। 

ਇਸ ਤੋਂ ਇਲਾਵਾ ਪਲੇਸਮੈਂਟ ਅਫਸਰ ਰਾਕੇਸ਼ ਕੁਮਾਰ ਵਲੋਂ ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀ ਜਾਂਦੀ ਮੁਫ਼ਤ ਇੰਟਰਨੈੱਟ ਸੁਵਿਧਾ, ਸਵੈ—ਰੋਜ਼ਗਾਰ ਸਕੀਮਾਂ ਦੇ ਬਾਰੇ ਜਾਣਕਾਰੀ, ਸ਼ਾਰਟ—ਟਰਮ ਤਕਨੀਕੀ ਕੋਰਸਾਂ ਬਾਰੇ, ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।  ਇਸ ਦੌਰਾਨ ਪੰਜਾਬ ਸਰਕਾਰ ਦੀਆਂ ਵੱਖ—ਵੱਖ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਵੀ ਦਿੱਤੀ ਗਈ। 

ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਵਲੋਂ ਵਿਦਿਆਰਥੀਆਂ ਨੂੰ ਨੈਸ਼ਨਲ ਕਰੀਅਰ ਸਰਵਿਸਜ਼ ਪੋਰਟਲ ’ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਰੋਜ਼ਗਾਰ ਦਫਤਰ ਦੀ ਮੋਬਾਇਲ ਐਪ ਡੀ ਬੀ ਈ ਈ ਆਨਲਾਈਲ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈਣ ਬਾਰੇ ਦੱਸਿਆ। 

ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਕਰੀਅਰ ਸਬੰਧੀ ਹੁਣ ਤੋਂ ਹੀ ਆਪਣੀ ਪਲੈਨਿੰਗ ਬਣਾਉਣ ਲਈ ਕਿਹਾ ਗਿਆ ਅਤੇ ਜੇਕਰ ਕੋਈ ਮੁਸ਼ਕਲ ਆਉਂਦੀ ਹੈ ਤਾਂ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਰਨ ਲਈ ਕਿਹਾ। ਇਸ ਗਾਈਡੈਂਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਣ ਲਈ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਡੀ.ਈ.ਓ. ਦਫਤਰ ਹੁਸ਼ਿਆਰਪੁਰ ਅਮਰੀਕ ਸਿੰਘ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ।

ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਫੂਡ ਕਰਾਫਟ ਇੰਸਟੀਚਿਊਟ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਦੇ ਜ਼ਿਲ੍ਹਾ ਕੁਆਰਡੀਨੇਟਰ ਅਸ਼ਵਨੀ ਕੁਮਾਰ ਕੁੰਡਲ ਵੱਲੋਂ ਵਿਦਿਆਰਥੀਆਂ ਨੂੰ ਹੁਨਰ ਦੀ ਮਹੱਤਤਾ ਬਾਰੇ ਦੱਸਦੇ ਹੋਏ ਇਹ ਜਾਣਕਾਰੀ ਦਿੱਤੀ ਗਈ ਕਿ ਅੱਜ ਦੇ ਸਮੇਂ ਵਿੱਚ ਕੋਈ ਵੀ ਨੌਕਰੀ ਜਾਂ ਕਾਰੋਬਾਰ ਸ਼ੁਰੂ ਕਰਨ ਵਿੱਚ ਹੁਨਰ ਦਾ ਵਿਸ਼ੇਸ਼ ਮਹੱਤਵ ਹੈ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦਾ ਫੂਡ ਕਰਾਫਟ ਇੰਸਟੀਚਿਊਟ ਪੂਰੇ ਭਾਰਤ ਦੇ 13 ਫੂਡ ਕਰਾਫਟ ਇੰਸਟੀਚਿਊਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵੱਖ—ਵੱਖ ਤਰ੍ਹਾਂ ਦੇ ਡਿਪਲੋਮਾ, ਡਿਗਰੀ ਅਤੇ ਸ਼ੋਰਟ ਟਰਮ ਕੋਰਸਿਸ ਕਰਾਏ ਜਾਂਦੇ ਹਨ ਅਤੇ ਇਨ੍ਹਾਂ ਕੋਰਸਿਸ ਕਰਨ ਦੌਰਾਨ ਵਿਦਿਆਰਥੀਆਂ ਦੀ ਨਾਮੀ 5 ਸਤਾਰਾ ਹੋਟਲਾਂ ਵਿੱਚ ਆਨ ਜਾਬ ਟਰੇਨਿੰਗ ਕਰਵਾਈ ਜਾਂਦੀ ਹੈ, ਟਰੇਨਿੰਗ ਉਪਰੰਤ ਇਨ੍ਹਾਂ ਹੋਟਲਾਂ ਦੁਆਰਾ ਹੀ ਨੌਕਰੀ ਵੀ ਦੇ ਦਿੱਤੀ ਜਾਂਦੀ ਹੈ। 

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਨੌਕਰੀ ਤੋਂ ਇਲਾਵਾ ਵਿਦਿਆਰਥੀ ਆਪਣੇ ਸਵੈ- ਰੋਜ਼ਗਾਰ ਦਾ ਕੰਮ ਵੀ ਸ਼ੁਰੂ ਕਰ ਸਕਦੇ ਹਨ ਅਤੇ ਬਾਹਰਲੇ ਮੁਲਕਾਂ ਵਿੱਚ ਜਾ ਕੇ ਵੀ ਇਨ੍ਹਾਂ ਕੋਰਸਾਂ ਰਾਹੀਂ ਰੋਜ਼ਗਾਰ ਹਾਸਲ ਕਰ ਸਕਦੇ ਹਨ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਸਬੰਧਤ ਚਾਰੇ ਸਕੂਲਾਂ ਦੇ ਸਮੂਹ ਸਟਾਫ ਅਤੇ ਤਕਰੀਬਨ 300 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿੱਚ ਭਾਗ ਲਿਆ। 

ਇਸ ਮੌਕੇ ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਵਿੱਚ ਡਾ: ਜਸਪਾਲ ਸਿੰਘ ਪ੍ਰਿੰਸੀਪਲ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ, ਰਸ਼ਪਾਲ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਡੱਫਰ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨਾਰਾ ਅਤੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਅੱਜੋਵਾਲ ਅਤੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ।

 

Tags: Gurmail Singh , District Employment Officer , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD