Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਅੱਜ ਆਪਸੀ ਮਤਭੇਦ ਤੋਂ ਉਪਰ ਉਠ ਕੇ ਦੇਸ਼ ਨੂੰ ਬਚਾਉਣਾ ਸੱਭ ਤੋਂ ਜਿਆਦਾ ਜ਼ਰੂਰੀ: ਸੰਸਦ ਮੈਂਬਰ ਮਨੀਸ਼ ਤਿਵਾੜੀ

ਬਲਾਚੌਰ ਵਿਧਾਨ ਸਭਾ ਹਲਕੇ ਦੇ 6 ਪਿੰਡਾਂ ਨੂੰ 15.50 ਲੱਖ ਰੁਪਏ ਦੀ ਗ੍ਰਾਂਟ ਵੰਡੀ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਬਲਾਚੌਰ , 02 Sep 2023

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਅੱਜ ਪਾਰਟੀਬਾਜ਼ੀ ਅਤੇ ਆਪਸੀ ਮਤਭੇਦ ਤੋਂ ਉੱਪਰ ਉੱਠ ਕੇ ਦੇਸ਼ ਨੂੰ ਬਚਾਉਣਾ ਸਭ ਤੋਂ ਜ਼ਿਆਦਾ ਜਰੂਰੀ ਹੈ, ਕਿਉਂਕਿ ਮੌਜੂਦਾ ਕੇਂਦਰ ਸਰਕਾਰ ਦੇਸ਼ ਦੀ ਹੋਂਦ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ। ਉਹ ਬਲਾਚੌਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਜੱਟ ਮਾਜਰੀ, ਚਾਂਦਪੁਰ ਰੁੜਕੀ, ਆਲੋਵਾਲ, ਥੋਪੀਆ, ਧੌਲ ਤੇ ਕਟਵਾਰਾਂ ਕਲਾਂ ਦੇ ਵਿਕਾਸ ਲਈ ਕੁਲ 15.50 ਲੱਖ ਰੁਪਏ ਦੇ ਚੈੱਕ ਤਕਸੀਮ ਕਰਨ ਮੌਕੇ ਮੌਜੂਦਗੀ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਸੰਬੋਧਨ ਕਰਦੇ ਹੋਏ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ  ਦੇਸ਼ ਨੂੰ ਬਚਾਉਣ ਸਭ ਤੋਂ ਜਰੂਰੀ ਹੈ। ਜਿਸ ਲਈ ਵਿਰੋਧੀ ਪਾਰਟੀਆਂ ਇੱਕ ਦੂਜੇ ਨਾਲ ਮਤਭੇਦ ਹੋਣ ਦੇ ਬਾਵਜੂਦ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਾਲ ਆਈਆਂ ਹਨ। 

ਉਹਨਾਂ ਨੇ ਇੱਕ ਦੇਸ਼, ਇੱਕ ਚੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸੁਣਨ ਵਿੱਚ ਤਾਂ ਬਹੁਤ ਚੰਗਾ ਲੱਗਦਾ ਹੈ, ਲੇਕਿਨ ਇਸ ਨਾਲ ਸੂਬਿਆਂ ਦੇ ਅਧਿਕਾਰਾਂ ਤੇ ਹਮਲਾ ਹੋਵੇਗਾ। ਉਹਨਾਂ ਨੇ ਸਵਾਲ ਕੀਤਾ ਕਿ ਜੇ ਦੇਸ਼ ਵਿੱਚ ਕੋਈ ਵਿਧਾਨ ਸਭਾ ਜਾਂ ਕੌਂਸਲ ਪਹਿਲਾ ਭੰਗ ਹੋ ਜਾਂਦੀ ਹੈ, ਤਾਂ ਕੀ ਇਕੋ ਵਾਰ ਚੋਣ ਕਰਵਾਉਣ ਤੱਕ ਉਥੇ ਰਾਸ਼ਟਰਪਤੀ ਸ਼ਾਸਨ ਲਗਾ ਕੇ ਰੱਖਿਆ ਜਾਵੇਗਾ। 

ਉਹਨਾਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਾਸਤੇ ਸਾਡੇ ਆਜ਼ਾਦੀ ਘੁਲਾਟੀਆਂ ਨੇ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ, ਲੇਕਿਨ ਅੱਜ ਉਨ੍ਹਾਂ ਦੀ ਸੋਚ ਦੇ ਵਿਰੁੱਧ ਦੇਸ਼ ਨੂੰ ਧਰਮ ਦੇ ਆਧਾਰ ਤੇ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਉਹਨਾਂ ਨੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਇਕ ਵਾਰ ਫਿਰ ਤੋਂ ਪ੍ਰਗਟਾਇਆ।  

ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕ ਹਿਤਾਂ ਲਈ ਹਮੇਸ਼ਾ ਤਿਆਰ ਬਰ ਤਿਆਰ ਰਹਿੰਦੀ ਹੈ। ਅਸੀਂ ਸ਼ੁਰੂ ਤੋਂ ਹੀ ਗ੍ਰਾਮ ਪੰਚਾਇਤਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ ਅਤੇ ਇਹ ਅੱਗੇ ਵੀ ਇੱਦਾ ਹੀ ਜਾਰੀ ਰਹੇਗੀ। 

ਉਹਨਾਂ ਨੇ ਮਨੀਸ਼ ਤਿਵਾੜੀ ਨੂੰ ਕਾਂਗਰਸ ਦੀ ਵਰਕਿੰਗ ਕਮੇਟੀ ਦਾ ਮੈਂਬਰ ਬਣਾਏ ਤੇ ਵਧਾਈ ਵੀ ਦਿਤੀ। ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਨੇ ਸੰਸਦ ਮਨੀਸ਼ ਤਿਵਾੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਜੋ ਧੱਕੇਸ਼ਾਹੀ ਦਾ ਪ੍ਰਦਰਸ਼ਨ ਕੀਤਾ ਗਿਆ ਸੀ, ਉਸ ਦਾ ਕਾਂਗਰਸ ਪਾਰਟੀ ਨੇ ਪੂਰੇ ਪੰਜਾਬ ਵਿੱਚ ਡਟ ਕੇ ਵਿਰੋਧ ਕੀਤਾ, ਜਿਸਦਾ ਨਤੀਜਾ ਗ੍ਰਾਮ ਪੰਚਾਇਤਾਂ ਨੂੰ ਮੁੜ ਬਹਾਲ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਸਵਾਦ ਚੱਟਣਾ ਪਿਆ। ਉਨ੍ਹਾਂ ਇੱਕਤਰ ਹੋਏ ਗ੍ਰਾਂਮ ਪੰਚਾਇਤਾਂ ਦੇ ਸਰਪੰਚਾਂ ਅਤੇ ਕਾਂਗਰਸੀ ਵਰਕਰ ਭਰਾਵਾਂ ਨੂੰ ਮੁੱੜ ਕਾਂਗਰਸ ਉੱਤੇ ਵਿਸ਼ਵਾਸ ਜਤਾ ਭਵਿੱਖ ਵਿੱਚ ਆਉਣ ਵਾਲੀਆਂ ਸਰਪੰਚੀ ਦੀਆਂ ਵੋਟਾਂ ਸਮੇਂ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਲਈ ਅਪੀਲ ਵੀ ਕੀਤੀ। 

ਇਸ ਮੌਕੇ ਹੋਰਨਾਂ ਤੋਂ ਇਲਾਵਾ, ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਕ ਹਲਕਾ ਬਲਾਚੌਰ, ਅਜੇ ਮੰਗੂਪੁਰ ਜ਼ਿਲਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਧਰਮਪਾਲ ਚੇਅਰਮੈਨ ਬਲਾਕ ਸੰਮਤੀ ਬਲਾਚੌਰ ਅਤੇ ਮੈਂਬਰ ਡੀ.ਸੀ.ਸੀ., ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਰਾਜਿੰਦਰ ਸਿੰਘ ਸ਼ਿੰਦੀ ਦਫਤਰ ਸੱਕਤਰ ਡੀ.ਸੀ.ਸੀ., ਨਵੀਨ ਚੌਧਰੀ ਸਟੇਟ ਕੋਆਰਡੀਨੇਟ ਓ.ਬੀ.ਸੀ ਵਿਭਾਗ, ਚੌਧਰੀ ਓਂਕਾਰ ਮੀਤ ਪ੍ਰਧਾਨ ਡੀ.ਸੀ.ਸੀ., ਦੇਸ ਰਾਜ ਹਕਲਾ ਵਾਈਸ ਚੇਅਰਮੈਨ ਮਾਰਕਿਟ ਕਮੇਟੀ ਬਲਾਚੌਰ, ਹੀਰਾ ਖੋਪੜ ਸਰਪੰਚ ਮਲੋਟ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਸੰਗਠਨ, ਅਵਤਾਰ ਸਿੰਘ ਚੇਅਰਮੈਨ ਓ.ਬੀ.ਸੀ. ਸੈੱਲ ਬਲਾਕ ਬਲਾਚੌਰ, ਸਰਪੰਚ ਮਾਣੇਵਾਲ, ਵਿਜੈ ਕੁਮਾਰ ਮੀਤ ਪ੍ਰਧਾਨ ਡੀ.ਸੀ.ਸੀ., ਚੌਧਰੀ ਯਸ਼ਪਾਲ ਡੀ.ਸੀ.ਸੀ. ਮੈਂਬਰ, ਵਿਜੇ ਕੁਮਾਰ ਸਰਪੰਚ ਜੱਟ ਮਾਜਰੀ, ਮਲਕੀਤ ਸਿੰਘ ਧੌਲ ਸਰਪੰਚ ਧੌਲ, ਬਿੰਦਰ ਕੁਮਾਰ ਸਰਪੰਚਚਾਂਦਪੁਰ ਰੁੜਕੀ ਕਲਾਂ, ਡਾ. ਸੋਹਣ ਲਾਲ ਥੋਪੀਆ, ਕੁਲਦੀਪ ਸਰਪੰਚ ਨਿੱਘੀ, ਗੁਰਿੰਦਰ ਗਿੰਦੀ ਸੋਸ਼ਲ ਮੀਡੀਆ ਕੋਆਰਡੀਨੇਟਰ ਹਲਕਾ ਬਲਾਚੌਰ, ਰਿੱਕੀ ਬਜਾਜ ਖਜਾਨਚੀ ਡੀ.ਸੀ.ਸੀ., ਮਨਜੀਤ ਸਿੰਘ ਸੂਰੀ, ਚੌਧਰੀ ਕਮਲ ਚਾਦਪੁਰ ਰੁੜਕੀ, ਚੌਧਰੀ ਗਿਰਧਾਰੀ ਲਾਲ ਮੈਂਬਰ ਡੀ.ਸੀ.ਸੀ., ਚੌਧਰੀ ਮੋਹਿੰਦਰ ਪਾਲ ਉਧਨਵਾਲ, ਸੋਮਨਾਥ ਤਕਲਾ, ਆਦਿ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD