Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

`ਖੇਡਾਂ ਵਤਨ ਪੰਜਾਬ ਦੀਆਂ` ਸੀਜ਼ਨ-2 ਤਹਿਤ ਬਲਾਕ ਪੱਟੀ ਦੀਆਂ ਖੇਡਾਂ ਦੌਰਾਨ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਕੀਤਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ

ਐਥਲੈਟਿਕਸ, ਫੁੱਟਬਾਲ, ਖੋ-ਖੋ, ਵਾਲੀਬਾਲ, ਕਬੱਡੀ, ਰੱਸ਼ਾਕੱਸੀ ਦੇ ਵੱਖ ਵੱਖ ਉਮਰ ਦੇ ਮੁਕਾਬਲਿਆਂ ਵਿੱਚ ਲਿਆ ਭਾਗ

Sports News, Khedan Watan Punjab Diyan 2023, Tarn Taran

5 Dariya News

5 Dariya News

5 Dariya News

ਪੱਟੀ (ਤਰਨ ਤਰਨ) , 02 Sep 2023

Last updated on: Sep 02, 2023, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਗਈਆਂ `ਖੇਡਾਂ ਵਤਨ ਪੰਜਾਬ ਦੀਆਂ` ਸੀਜ਼ਨ-2 ਤਹਿਤ ਜ਼ਿਲਾ੍ਹ ਤਰਨ ਤਾਰਨ ਵਿੱਚ ਬਲਾਕ ਪੱਟੀ ਦੀਆਂ ਖੇਡਾਂ ਦੌਰਾਨ ਮਲਟੀਪਰਪਜ ਸਪੋਰਟਸ ਸਟੇਡੀਅਮ ਪੱਟੀ ਵਿੱਚ ਅੱਜ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਅੱਜ ਇਹਨਾਂ ਬਲਾਕ ਪੱਧਰੀ ਖੇਡਾਂ ਦੌਰਾਨ ਵੱਖ ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ, ਜਿੰਨਾਂ ਵਿੱਚ  ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਜਿਲ੍ਹਾ ਖੇਡ ਅਫਸਰ ਸ਼੍ਰੀਮਤੀ ਸਤਵੰਤ ਕੌਰ ਵੱਲੋਂ ਵਧਾਈ ਦਿੱਤੀ ਗਈ ਅਤੇ ਇਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਸਖਤ ਮਿਹਨਤ ਕਰਕੇ ਵਧੀਆ ਪ੍ਰਦਰਸ਼ਨ ਕਰਨ ਦੀ ਪ੍ਰੇਰਣਾ ਦਿੱਤੀ।ਅਤੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਅਤੇ  ਟੂਰਨਾਮੈਂਟ ਨੂੰ ਵਧੀਆ ਢੰਗ ਨਾਲ ਕਰਵਾਉਣ ਵਾਲੇ ਸਾਰੇ ਆਫੀਸ਼ੀਅਲਜ ਦਾ ਧੰਨਵਾਦ ਕੀਤਾ ਗਿਆ ।

ਇਹਨਾਂ ਖੇਡਾਂ ਵਿੱਚ ਅੰਡਰ -14, 17, 21, 21-40, 41-55, 56-65 ਅਤੇ 65  ਸਾਲ ਤੋਂ ਵੱਧ ਵੱਖ ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਐਥਲੈਟਿਕਸ, ਫੁੱਟਬਾਲ, ਖੋ-ਖੋ, ਵਾਲੀਬਾਲ, ਕਬੱਡੀ, ਰੱਸ਼ਾਕੱਸੀ ਦੇ ਵੱਖ ਵੱਖ ਉਮਰ ਦੇ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਮੌਕੇ ਜਿਲਾ ਖੇਡ ਅਫਸਰ ਸ਼੍ਰੀਮਤੀ ਸਤਵੰਤ ਕੌਰ ਤੋਂ ਇਲਾਵਾ ਐਥਲੈਟਿਕਸ ਕੋਚ ਮੈਡਮ ਗੁਰਬਿੰਦਰ ਕੌਰ ਐਥਲੈਟਿਕਸ ਕੋਚ ਕੁਲਵਿੰਦਰ ਸਿੰਘ ਜੁਡੋ ਕੋਚ ਮੈਡਮ ਕੁਲਵਿੰਦਰ ਕੌਰ ਫੈਸਿੰਗ ਕੋਚ ਮੈਡਮ ਅਮਨਦੀਪ ਕੌਰ, ਕਬੱਡੀ ਕੌਚ ਗੁਰਜੀਤ ਸਿੰਘ, ਕਬੱਡੀ ਕੋਚ ਸੰਦੀਪ ਸਿੰਘ, ਫੁੱਟਬਾਲ ਕੋਚ ਜਰਮਨਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਸ੍ਰ. ਜੁਗਰਾਜ ਸਿੰਘ ਸਪੋਰਟਸ ਕੋਆਰਡੀਨੇਟਰ, ਡੀ. ਪੀ. ਈ. ਅਤੇ ਪੀ. ਟੀ. ਆਈਜ਼ ਅਤੇ ਹਰੋ ਪਤਵੰਤੇ ਹਾਜਰ ਸਨ।                                               ਬਲਾਕ ਪੱਟੀ ਦੇ ਖੇਡ ਮੁਕਾਬਲਿਆਂ ਵਿੱਚ ਫੁੱਟਬਾਲ (21-30 ) ਪਹਿਲਾ ਸਥਾਨ ਸਪੋਰਟਸ ਕਲੱਬ ਪੱਟੀ ਨੇ ਪ੍ਰਾਪਤ ਕੀਤਾ ਅਤੇ ਦੂਸਰਾ ਸਥਾਨ ਪਿੰਡ ਠੱਕਰ ਪੁਰਾ ਦੀ ਟੀਮ ਨੇ ਪ੍ਰਾਪਤ ਕੀਤਾ।ਫੁਟਬਾਲ ਅੰਡਰ-14 ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੇ ਪ੍ਰਾਪਤ ਕੀਤਾ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਅਤੇ ਤੀਸਰਾ ਸਥਾਨ ਸ੍ਰੀ ਗੁਰੁ ਹਰਕ੍ਰਿਸ਼ਨ ਸਕੂਲ ਪੱਟੀ ਨੇ ਪ੍ਰਾਪਤ ਕੀਤਾ।

ਕਬੱਡੀ ਸਰਕਲ ਸਟਾਈਲ ਅੰਡਰ-20 ਪਹਿਲਾ ਸਥਾਨ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਅਤੇ ਦੂਸਰਾ ਸਥਾਨ ਬੁਰਜ ਪੂਹਲਾ, ਅੰਡਰ-17 ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਅਤੇ ਦੂਸਰਾ ਸਥਾਨ ਬੁਰਜ ਪੂਹਲਾ । ਇਸ ਤੋਂ ਇਲਾਵਾ ਅੰਡਰ-17 ਲੜਕੀਆਂ ਵਿੱਚ ਪਹਿਲਾ ਸਥਾਨ ਪੱਟੀ ਨੇ ਹਾਸਿਲ ਕੀਤਾ।ਖੋ-ਖੋ ਅੰਡਰ-17 (ਲੜਕੀਆਂ) ਪਹਿਲਾ ਸਥਾਨ ਸੇਟ ਸੋਲਜ਼ਰ ਸਕੂਲ ਘਰਿਆਲਾ ਨੇ ਪ੍ਰਾਪਤ ਕੀਤਾ

ਐਥਲੈਟਿਕਸ ਮੁਕਾਬਲਿਆਂ ਵਿੱਚ 3000ਮੀਟਰ ਅੰਡਰ-17 (ਲੜਕੇ) ਵਿਚੋਂ ਪਹਿਲਾ ਸਥਾਨ ਜਸ਼ਨਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ ਅਤੇ ਇਸ ਤਰਾਂ ਵੱਖ ਵੱਖ ਗੇਮਾਂ ਵਿੱਚੋਂ ਵੱਖ ਵੱਖ ਖਿਡਾਰੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।

 

Tags: Sports News , Khedan Watan Punjab Diyan 2023 , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD