Wednesday, 15 May 2024

 

 

ਖ਼ਾਸ ਖਬਰਾਂ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

 

ਅਮਨ ਅਰੋੜਾ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵੱਖ-ਵੱਖ ਵਿਭਾਗਾਂ ਦਾ ਡਾਟਾ ਸਾਂਝੇ ਪਲੇਟਫਾਰਮ 'ਤੇ ਲਿੰਕ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼

ਇਸ ਕਦਮ ਦਾ ਉਦੇਸ਼ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਡਾਟਾ ਏਕੀਕ੍ਰਿਤ ਕਰਨਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Tejveer Singh, Raji P. Shrivastava, Girish Dayalan, Anand Sagar Sharma

Web Admin

Web Admin

5 Dariya News

ਚੰਡੀਗੜ੍ਹ , 02 Sep 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਸਬੰਧਤ ਡਾਟਾ ਨੂੰ ‘ਆਧਾਰ’ ਨਾਲ ਜੋੜ ਕੇ ਏਕੀਕ੍ਰਿਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਨਾਲ ਸਾਰੇ ਡਾਟਾ ਨੂੰ ਇੱਕ ਸਾਂਝੇ ਪਲੇਟਫਾਰਮ 'ਤੇ ਏਕੀਕ੍ਰਿਤ ਕੀਤਾ ਜਾਵੇਗਾ, ਜਿਸ ਨਾਲ ਫਰਜ਼ੀ ਲਾਭਪਾਤਰੀਆਂ ਦਾ ਪਤਾ ਲਗਾਉਣ ਵਿੱਚ ਵੀ ਮਦਦ ਮਿਲੇਗੀ।ਇੱਥੇ ਮਗਸੀਪਾ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਦੇ ਅਧਿਕਾਰੀਆਂ ਨੂੰ ਇਸ ਪ੍ਰਸਤਾਵਿਤ ਪ੍ਰਾਜੈਕਟ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਕੁਝ ਵਿਭਾਗਾਂ ਦੀ ਚੋਣ ਕਰਨ ਲਈ ਕਿਹਾ, ਜਿਸ ਤਹਿਤ ਚੁਣੇ ਗਏ ਵਿਭਾਗਾਂ ਦਾ ਡਾਟਾ ਇਕੱਤਰ ਕੀਤਾ ਜਾਵੇਗਾ ।

ਇਸ ਡਾਟਾ ਨੂੰ ਇੱਕ ਸਾਂਝੇ ਪਲੇਟਫਾਰਮ ‘ਤੇ ਉਪਲਬਧ ਕਰਵਾਇਆ ਜਾਵੇਗਾ ਤਾਂ ਜੋ ਲੋੜ ਪੈਣ ‘ਤੇ ਕਿਸੇ ਵੀ ਵਿਭਾਗ ਵੱਲੋਂ ਇਸ ਤੱਕ ਪਹੁੰਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਸਬੰਧਤ ਲਾਭਪਾਤਰੀ ਨੂੰ ਦਸਤਾਵੇਜ਼ ਵਾਰ-ਵਾਰ ਨਹੀਂ ਦੇਣੇ ਪੈਣਗੇ ਅਤੇ ਇਸ ਨਾਲ ਕਾਗ਼ਜ਼ੀ ਕਾਰਵਾਈ ਵਿੱਚ ਵੀ ਕਟੌਤੀ ਹੋਵੇਗੀ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰਸਤਾਵਿਤ ਪ੍ਰਾਜੈਕਟ ਦਾ ਮੁੱਖ ਉਦੇਸ਼ ਸਿਸਟਮ ਵਿੱਚ ਪਹਿਲਾਂ ਹੀ ਦਰਜ ਕੀਤੇ ਵਿਅਕਤੀ ਦਾ ਡਾਟਾ ਮੁੜ ਪ੍ਰਾਪਤ ਕਰਨ ਦੀ ਸਹੂਲਤ ਦੇਣਾ ਹੈ ।

ਕਿਉਂਕਿ ਮੌਜੂਦਾ ਸਮੇਂ ਵਿੱਚ ਅਜਿਹਾ ਕੋਈ ਸਿਸਟਮ ਨਹੀਂ ਹੈ ਜਿਸ ਦੀ ਵਰਤੋਂ ਕਰਕੇ ਵੱਖ-ਵੱਖ ਵਿਭਾਗਾਂ ਤੋਂ ਡਾਟਾ ਪ੍ਰਾਪਤ ਕੀਤਾ ਜਾ ਸਕੇ। ਜਦੋਂ ਕੋਈ ਨਾਗਰਿਕ ਕਿਸੇ ਨਵੀਂ ਸੇਵਾ ਜਾਂ ਪ੍ਰੋਗਰਾਮ ਲਈ ਅਰਜ਼ੀ ਦਿੰਦਾ ਹੈ ਤਾਂ ਉਸ ਨੂੰ ਵਾਰ-ਵਾਰ ਆਪਣਾ ਡਾਟਾ ਦੇਣ ਲਈ ਕਿਹਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਕਠਿਨ ਹੋਣ ਦੇ ਨਾਲ-ਨਾਲ ਸਮਾਂ ਵੀ ਬਰਬਾਦ ਕਰਦੀ ਹੈ।

ਇਸ ਦੌਰਾਨ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਕੁਝ ਸਬੰਧਤ ਅਹਿਮ ਵਿਭਾਗਾਂ ਦਾ ਡਾਟਾ ਇਕੱਤਰ ਕਰਨ ਲਈ ਪ੍ਰਾਜੈਕਟ ਸ਼ੁਰੂ ਕੀਤਾ ਜਾ ਸਕੇ।ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਸ੍ਰੀ ਗਿਰੀਸ਼ ਦਿਆਲਨ, ਏ.ਐਮ.ਡੀ. ਪਨਗ੍ਰੇਨ ਸ੍ਰੀ ਆਨੰਦ ਸਾਗਰ ਸ਼ਰਮਾ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Tejveer Singh , Raji P. Shrivastava , Girish Dayalan , Anand Sagar Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD