Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

'ਖੇਡਾਂ ਵਤਨ ਪੰਜਾਬ ਦੀਆਂ ਸੀਜਨ-2' ਬਲਾਕ ਪੱਧਰੀ ਖੇਡਾਂ ਵਿੱਚ 5 ਬਲਾਕਾਂ ਦੇ ਆਖਰੀ ਦਿਨ ਹੋਏ ਦਿਲਚਸਪ ਮੁਕਾਬਲੇ

ਪਟਿਆਲਾ ਸ਼ਹਿਰੀ, ਪਾਤੜਾਂ, ਰਾਜਪੁਰਾ ਤੇ ਸਨੌਰ ਬਲਾਕ ਵਿੱਚ ਲਗਭਗ 5000 ਖਿਡਾਰੀਆਂ ਨੇ ਹਿੱਸਾ ਲਿਆ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

5 Dariya News

5 Dariya News

5 Dariya News

ਪਟਿਆਲਾ , 03 Sep 2023

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਵਿਦਿਆਰਥੀਆਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਆਪਣੀ ਖੇਡਾਂ ਪ੍ਰਤੀ ਛੁਪੀ ਹੋਈ ਰੁਚੀ ਨੂੰ ਅੱਗੇ ਲਿਆਉਣ ਲਈ ਇੱਕ ਵੱਡਾ ਖੇਡ ਮੰਚ ਪ੍ਰਦਾਨ ਕਰਨ ਲਈ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ-ਸੀਜਨ 2 ਤਹਿਤ ਅੱਜ 5 ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦਾ ਅੱਜ ਇਹ ਤੀਜਾ ਤੇ ਆਖਰੀ ਦਿਨ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਬਹੁਤ ਹੀ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੀਆਂ ਹਨ ਅਤੇ ਅਗਲੇ 5 ਬਲਾਕਾਂ ਦੀਆਂ ਖੇਡਾਂ 6 ਸਤੰਬਰ ਤੋਂ ਹੋਣਗੀਆਂ, ਜਿਸ ਲਈ ਜ਼ਿਲ੍ਹੇ ਦੇ ਸਮੂਹ ਖਿਡਾਰੀ ਅਤੇ ਖੇਡਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਵੱਧ ਚੜ੍ਹਕੇ ਹਿੱਸਾ ਲੈਣ ਅਤੇ ਨਾਲ ਹੀ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਵੀ ਕਰਨ।

ਇਸ ਦੌਰਾਨ  ਬਲਾਕ ਪਟਿਆਲਾ ਸ਼ਹਿਰੀ ਵਿਖੇ ਆਖਰੀ ਦਿਨ ਦੀਆਂ ਖੇਡਾਂ ਵਿੱਚ ਸਾਬਕਾ ਡਿਪਟੀ ਡਾਇਕੈਟਰ ਸਪੋਰਟਸ ਉਪਕਾਰ ਸਿੰਘ ਵਿਰਕ ਨੇ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ। ਬਲਾਕ ਨਾਭਾ ਵਿਖੇ ਰੈਸਲਿੰਗ ਅਕੈਡਮੀ ਮੰਡੌਰ ਤੋਂ ਹਰਮੈਲ ਸਿੰਘ (ਕਾਲਾ) ਅਤੇ ਐਸ.ਐਚ.ਓ. ਕੋਤਵਾਲੀ ਨਾਭਾ ਇੰਸਪੈਕਟਰ ਹੈਰੀ ਬੋਪਾਰਾਏ ਨੇ ਸ਼ਿਰਕਤ ਅਤੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਬਲਾਕ ਨਾਭਾ ਵਿਖੇ ਸ਼ਿਰਕਤ ਕੀਤੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਦੱਸਿਆ ਕਿ ਅੱਜ ਪਟਿਆਲਾ ਸ਼ਹਿਰੀ, ਪਾਤੜਾਂ, ਰਾਜਪੁਰਾ ਅਤੇ ਸਨੌਰ ਬਲਾਕ ਦੇ ਆਖਰੀ ਦਿਨ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀ ਰਹਿਨੁਮਾਈ ਹੇਠ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪਟਿਆਲਾ ਵਿਖੇ ਇਨ੍ਹਾਂ ਖੇਡਾਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ  ਹਨ।

 ਉਹਨਾਂ ਦੱਸਿਆ ਕਿ ਬਲਾਕ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਬਲਾਕ ਇੰਚਾਰਜਾਂ ਤੇਜਪਾਲ ਸਿੰਘ ਪਟਿਆਲਾ ਸ਼ਹਿਰੀ, ਹਰਮਨਪ੍ਰੀਤ ਸਿੰਘ ਰਾਜਪੁਰਾ, ਇੰਦਰਜੀਤ ਸਿੰਘ ਸਨੌਰ, ਬਹਾਦਰ ਸਿੰਘ ਪਾਤੜਾਂ ਅਤੇ ਸਮੂਹ ਕੋਚਿਜ ਨੇ ਵੀ ਬਹੁਤ ਮਿਹਨਤ ਕੀਤੀ ਹੈ। ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲ਼ਾ ਸ਼ਹਿਰੀ ਬਲਾਕ ਵਿੱਚ ਖੋ-ਖੋ ਗੇਮ ਵਿੱਚ ਅੰਡਰ 14 ਲੜਕੀਆਂ ਵਿੱਚ ਪੋਲੋ ਗਰਾਊਂਡ ਦੀ ਟੀਮ ਨੇ ਪਹਿਲਾ, ਵਜੀਦਪੁਰ ਦੀ ਟੀਮ ਨੇ ਦੂਸਰਾ ਅਤੇ ਰਾਮਗੜ੍ਹ (ਡਕਾਲਾ) ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 

ਇਸੇ ਤਰ੍ਹਾਂ ਅੰਡਰ 14 ਲੜਕਿਆਂ ਵਿੱਚ ਰਾਮਗੜ੍ਹ ਦੀ ਟੀਮ ਨੇ ਪਹਿਲਾ, ਵਜੀਦਪੁਰ ਦੀ ਟੀਮ ਨੇ ਦੂਸਰਾ ਅਤੇ ਡਕਾਲਾ (ਰਾਮਗੜ੍ਹ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਵਿੱਚ ਪੋਲੋ ਸੈਂਟਰ ਨੇ ਅਤੇ ਲੜਕੀਆਂ ਵਿੱਚ ਵਜੀਦਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਗੇਮ ਵਿੱਚ ਅੰਡਰ-14 ਲੜਕਿਆਂ ਵਿੱਚ ਰਣਬੀਰਪੁਰਾ ਦੀ ਟੀਮ ਨੇ ਪਹਿਲਾ ਸਥਾਨ, ਵਜੀਦਪੁਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਪੋਲੋ ਗਰਾਊਂਡ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 

ਅੰਡਰ-17 ਵਾਲੀਬਾਲ ਗੇਮ ਵਿੱਚ ਪੋਲੋ ਗਰਾਊਂਡ ਨੇ ਪਹਿਲਾ, ਸਿਵਲ ਲਾਈਨਜ ਦੀ ਟੀਮ ਨੇ ਦੂਸਰਾ ਅਤੇ ਬੁਢਾ ਦਲ ਸਕੂਲ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਵਿੱਚ ਅੰਡਰ 21 ਵਿੱਚ ਪੋਲੋ ਗਰਾਊਂਡ ਦੀ ਟੀਮ ਨੇ ਪਹਿਲਾ ਸਥਾਨ, ਜੀਸੀਜੀ ਟੀਮ ਨੇ ਦੂਸਰਾ ਸਥਾਨ ਅਤੇ ਰਣਬੀਰਪੁਰਾ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੀਆਂ ਵਿੱਚ ਪੋਲੋ ਗਰਾਊਂਡ ਦੀ ਟੀਮ ਨੇ ਪਹਿਲਾ ਸਥਾਨ, ਰਣਬੀਰਪੁਰਾ ਦੀ ਟੀਮ ਨੇ ਦੂਸਰਾ ਸਥਾਨ ਅਤੇ ਓਪੀਐਲ ਸਕੂਲ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਬਲਾਕ ਨਾਭਾ ਵਿਖੇ ਐਥਲੈਟਿਕਸ ਗੇਮ ਵਿੱਚ 200 ਮੀਟਰ, 1500 ਮੀਟਰ ਈਵੈਂਟ ਵਿੱਚ ਉਮਰ ਵਰਗ 31-40 ਹਰਵਿੰਦਰ ਸਿੰਘ ਨੇ ਪਹਿਲਾ ਅਤੇ ਵੈਦ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਰਾਜਪੁਰਾ ਵਿਖੇ ਫੁੱਟਬਾਲ ਗੇਮ ਵਿੱਚ ਅੰਡਰ 17 ਲੜਕਿਆਂ ਵਿੱਚ ਮੁਕਤ ਪਬਲਿਕ ਸਕੂਲ ਦੀ ਟੀਮ ਨੇ ਸਮਾਰਟ ਮਾਈਂਡ ਸਕੂਲ ਦੀ ਟੀਮ ਨੂੰ 1-0 ਨਾਲ ਹਰਾਇਆ। ਭੱਪਲ ਸਕੂਲ ਦੀ ਟੀਮ ਨੇ ਮੁਕਤ ਪਬਲਿਕ ਸਕੂਲ ਦੀ ਟੀਮ ਨੂੰ 4-3 ਨਾਲ ਹਰਾਇਆ। 

ਵਾਲੀਬਾਲ ਗੇਮ ਵਿੱਚ ਅੰਡਰ 21 ਲੜਕਿਆਂ ਵਿੱਚ ਮਹਿੰਦਰਗੰਜ ਸਕੂਲ ਦੀ ਟੀਮ ਨੇ ਸਕਾਲਰ ਪਬਲਿਕ ਸਕੂਲ ਦੀ ਟੀਮ ਨੂੰ ਹਰਾਇਆ। ਟੱਗ ਆਫ ਵਾਰ (ਰੱਸਾ-ਕੱਸੀ) ਗੇਮ ਵਿੱਚ ਡੀਏਵੀ ਸਕੂਲ ਦੀ ਟੀਮ ਨੇ ਆਧਾਰਸ਼ੀਲਾ ਸਕੂਲ ਦੀ ਟੀਮ ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਬਲਾਕ ਪਾਤੜਾਂ ਵਿਖੇ ਸਰਕਲ ਸਟਾਇਲ ਕਬੱਡੀ ਅੰਡਰ 14 ਲੜਕੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਨੇ ਪਹਿਲਾ, ਆਦਰਸ਼ ਪਬਲਿਕ ਸਕੂਲ ਸ਼ੁਤਰਾਣਾ ਨੇ ਦੂਸਰਾ ਅਤੇ ਸਰਕਾਰੀ ਮਿਡਲ ਸਕੂਲ ਸ਼ੇਰਗੜ੍ਹ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 

ਇਸੇ ਤਰ੍ਹਾਂ ਅੰਡਰ 17 ਲੜਕੀਆਂ ਵਿੱਚ ਆਦਰਸ਼ ਪਬਲਿਕ ਸਕੂਲ ਸ਼ੁਤਰਾਣਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਕਰੀਮਨਪਰ ਨੇ ਤੀਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਅੰਡਰ 21 ਲੜਕੀਆਂ ਵਿੱਚ ਪਬਲਿਕ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਨੇ ਪਹਿਲਾ ਅਤੇ ਆਦਰਸ਼ ਪਬਲਿਕ ਸਕੂਲ ਸ਼ੁਤਰਾਣਾ ਨੇ ਦੂਸਰਾ ਸਥਾਨ ਹਾਸਲ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਘਨੌਰ ਬਲਾਕ ਦੇ ਮੁਕਾਬਲੇ ਯੂਨੀਵਰਸਿਟੀ ਕਾਲਜ ਘਨੌਰ ਤੇ ਬਹਾਦਰਗੜ੍ਹ ਸਟੇਡੀਅਮ, ਘਨੌਰ ਵਿਖੇ 6 ਤੋਂ 8 ਸਤੰਬਰ ਤੱਕ ਕਰਵਾਏ ਜਾਣਗੇ ਅਤੇ ਇਥੇ ਕਨਵੀਨਰ ਫੁੱਟਬਾਲ ਕੋਚ ਪਰਮਿੰਦਰ ਸਿੰਘ ਸੰਪਰਕ ਨੰਬਰ 98152-35887, ਸ਼ੰਭੂ ਕਲਾ ਬਲਾਕ ਦੇ ਮੁਕਾਬਲੇ ਨੀਲਪੁਰ ਸਟੇਡੀਅਮ, ਰਾਜਪੁਰਾ ਵਿਖੇ 6 ਤੋਂ 8 ਸਤੰਬਰ ਤੱਕ ਕਰਵਾਏ ਜਾਣਗੇ ਅਤੇ ਇਥੇ ਕਨਵੀਨਰ ਬਾਸਕਟਬਾਲ ਕੋਚ ਕੰਵਲਦੀਪ ਸਿੰਘ ਸੰਪਰਕ ਨੰਬਰ 98153-46783 ਲਗਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਪਟਿਆਲਾ ਦਿਹਾਤੀ ਦੇ ਮੁਕਾਬਲੇ ਸਰਕਾਰੀ ਫਿਜ਼ੀਕਲ ਕਾਲਜ ਪਟਿਆਲਾ ਵਿਖੇ 6 ਤੋਂ 8 ਸਤੰਬਰ ਤੱਕ ਕਰਵਾਏ ਜਾਣਗੇ ਤੇ ਇਥੇ ਸਵਿਮਿੰਗ ਕੋਚ ਨਰੇਸ਼ ਕੁਮਾਰ ਕਨਵੀਨਰ ਹੋਣਗੇ ਜਿਨ੍ਹਾਂ ਦਾ ਸੰਪਰਕ ਨੰਬਰ 93162-01636 ਹੈ। ਇਸੇ ਤਰ੍ਹਾਂ ਸਮਾਣਾ ਬਲਾਕ ਦੇ ਮੁਕਾਬਲੇ ਪਬਲਿਕ ਕਾਲਜ ਸਮਾਣਾ ਤੇ ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਵਿਖੇ 6 ਤੋਂ 8 ਸਤੰਬਰ ਤੱਕ ਹੋਣਗੇ ਤੇ ਇਥੇ ਕਨਵੀਨਰ ਫੁੱਟਬਾਲ ਕੋਚ ਬਲਬੀਰ ਚੰਦ ਸੰਪਰਕ ਨੰਬਰ 98150-91912 ਨੂੰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੁਨਰਹੇੜੀ ਬਲਾਕ ਵਿੱਚ 5 ਤੋਂ 9 ਸਤੰਬਰ ਤੱਕ ਸ਼ਹੀਦ ਊਧਮ ਸਿੰਘ ਸਟੇਡੀਅਮ, ਭੁਨਰਹੇੜੀ, ਅਤੇ ਕੇ.ਵੀ ਕਾਲਜ ਫਤਿਹਪੁਰ ਰਾਜਪੂਤਾ, ਵਿਖੇ ਕਨਵੀਨਰ ਹਾਕੀ ਕੋਚ ਗੁਰਵਿੰਦਰ ਸਿੰਘ ਸੰਪਰਕ ਨੰਬਰ 98157-45001 ਦੀ ਦੇਖ ਰੇਖ ਵਿੱਚ ਕਰਵਾਏ ਜਾਣਗੇ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD