Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਦੂਜੇ ਦਿਨ ਖ਼ਾਲਸਾ ਸਟੇਡੀਅਮ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਅਥਲੈਟਿਕਸ ਦੇ ਮੁਕਾਬਲੇ : ਐੱਸ.ਡੀ.ਐੱਮ ਅਮਰੀਕ ਸਿੰਘ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Sangrur, Shri Chamkaur Sahib, S.D.M Amrik Singh

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 03 Sep 2023

ਉੱਪ ਮੰਡਲ ਮੈਜਿਸਟਰੇਟ ਸ. ਅਮਰੀਕ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਵਤਨ ਪੰਜਾਬ-2 ਤਹਿਤ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਦੇ ਖ਼ਾਲਸਾ ਸਟੇਡੀਅਮ ਸ੍ਰੀ ਚਮਕੌਰ ਸਾਹਿਬ ਵਿਖੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਜਗਤਾਰ ਸਿੰਘ ਅਤੇ ਪ੍ਰਿੰਸੀਪਲ ਬਲਵੰਤ ਸਿੰਘ ਦੀ ਦੇਖ-ਰੇਖ ਹੇਠ ਦੌੜਾਂ, ਲੰਬੀ ਛਾਲ਼, ਉੱਚੀ ਛਾਲ਼, ਗੋਲਾ ਸੁੱਟਣਾ, ਖੋ ਖੋ ਅਤੇ ਨੇਜਾ ਸੁੱਟਣਾ ਆਦਿ ਦੇ ਮੁਕਾਬਲੇ ਕਰਵਾਏ ਗਏ। 

ਉਨ੍ਹਾਂ ਦੱਸਿਆ ਅੱਜ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫਿਜ਼ਾਬਾਦ, ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਬਹਿਰਾਮਪੁਰ ਬੇਟ, ਸ੍ਰੀ ਗੁਰੂ ਹਰਿਰਾਏ ਪਬਲਿਕ ਸਕੂਲ ਭੈਰੋਂ ਮਾਜਰਾ, ਅਕਾਲ ਅਕੈਡਮੀ ਕਮਾਲਪੁਰ, ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਬੇਲਾ ਨੇ ਭਾਗ ਲਿਆ। ਅੰਡਰ 14 ਸਾਲਾ ਖੋ ਖੋ ਦੇ ਮੁਕਾਬਲੇ ਵਿੱਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਬੇਲਾ, ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਬਹਿਰਾਮ ਪੁਰ ਬੇਟ ਪਹਿਲੇ ਦੂਜੇ ਸਥਾਨ ਉੱਤੇ ਰਹੇ, 17 ਸਾਲਾ ਖੋ ਖੋ ਵਿੱਚ ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਬਹਿਰਾਮ ਪੁਰ ਬੇਟ, ਸਰਕਾਰੀ ਹਾਈ ਸਕੂਲ ਬਸੀ ਗੁੱਜਰਾਂ ਦੂਜੇ ਸਥਾਨ ਉੱਤੇ ਰਹੇ।

14 ਸਾਲਾ ਵਰਗ ਲੰਬੀ ਛਾਲ਼ ਵਿੱਚ ਸਿਮਰਨਦੀਪ ਸਿੰਘ, ਤਵਨਪ੍ਰੀਤ ਸਿੰਘ, ਅਰਮਾਨ ਪ੍ਰੀਤ ਸਿੰਘ, 17 ਸਾਲਾ ਵਰਗ ਅਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਯੁਵਰਾਜ ਸਿੰਘ, ਕੁੜੀਆਂ ਵਿੱਚੋਂ ਗੁਰਸਿਮਰਨ ਕੌਰ ਜੇਤੂ ਰਹੇ। ਅੰਡਰ 14 ਸ਼ਾਟਪੁੱਟ ਵਿੱਚ ਸਿਮਰਨਦੀਪ ਸਿੰਘ, ਹਰਮਨ ਸਿੰਘ, 17 ਸਾਲਾ ਵਰਗ ਵਿੱਚ ਰਾਜ ਪ੍ਰੀਤ ਸਿੰਘ, ਅਨਮੋਲ ਪ੍ਰੀਤ ਸਿੰਘ, 21 ਸਾਲਾ ਵਰਗ ਵਿੱਚ ਰਾਜਦੀਪ ਬੰਗੜ, ਕੁੜੀਆਂ ਵਿੱਚੋਂ ਕੋਮਲਪ੍ਰੀਤ ਕੌਰ, ਸਹਿਜਪ੍ਰੀਤ ਕੌਰ ਜੇਤੂ ਰਹੇ। 

ਇਸ ਮੌਕੇ ਐੱਸ ਐੱਮ ਓ ਸ੍ਰੀ ਗੋਵਿੰਦ ਟੰਡਨ, ਪ੍ਰਿੰਸੀਪਲ ਸਤਿੰਦਰ ਸਿੰਘ ਹਾਫਿਜ਼ਾਬਾਦ, ਸਾਬਕਾ ਪ੍ਰਿੰਸੀਪਲ ਲਛਮਣ ਸਿੰਘ, ਕੋਚ ਲਵਜੀਤ ਸਿੰਘ ਕੰਗ, ਕੋਚ ਉਕਰਦੀਪ ਕੌਰ, ਹਰਮਨਦੀਪ ਸਿੰਘ, ਬੀ ਪੀ ਈ ਓ ਦਵਿੰਦਰ ਪਾਲ ਸਿੰਘ, ਗੁਰਿੰਦਰ ਸਿੰਘ ਹਾਫਿਜ਼ਾਬਾਦ, ਗੁਰਵਿੰਦਰ ਸਿੰਘ ਬਰਸਾਲਪੁਰ, ਊਧਮ ਸਿੰਘ ਬਸੀ ਗੁੱਜਰਾਂ,ਨਰਿੰਦਰ ਕੌਰ ਬੇਲਾ, ਇੰਦਰਜੀਤ ਕੌਰ ਭਲਿਆਣ, ਹਰਵਿੰਦਰ ਸਿੰਘ ਭੱਕੂ ਮਾਜਰਾ, ਦਵਿੰਦਰ ਸਿੰਘ ਮਕੜੌਨਾ, ਇੰਦਰਜੀਤ ਸਿੰਘ ਹਾਫਿਜ਼ਾਬਾਦ, ਰਵਿੰਦਰ ਸਿੰਘ ਖੇੜੀ, ਜਸਵਿੰਦਰ ਪਾਲ ਸਿੰਘ, ਗੁਰਿੰਦਰ ਪਾਲ ਸਿੰਘ, ਦਲੀਪ ਸਿੰਘ ਬਸੀ ਗੁੱਜਰਾਂ, ਅਭੈ ਸਿੰਘ ਬਰਸਾਲਪੁਰ, ਪਰਮੀਲ ਕੁਮਾਰ, ਨਿੰਰਜਣ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ ਬਰਸਾਲਪੁਰ, ਡਾ. ਬਿੰਦਰਾ ਸਿੱਧੂ, ਭੂਮਿਕਾ ਸਿੰਘ, ਹਰਪ੍ਰੀਤ ਸਿੰਘ, ਵਰਿੰਦਰ ਸਿੰਘ, ਨਰਿੰਦਰ ਸੈਣੀ, ਇੰਦਰਜੀਤ ਕੌਰ, ਸ਼ੈਲੀ ਵਰਮਾ, ਜਸਪਾਲ ਕੌਰ, ਗੁਰਦੀਪ ਸਿੰਘ, ਹਰਦੀਪ ਕੌਰ, ਤਰਨਜੀਤ ਕੌਰ ਨੇ ਖੇਡਾਂ ਨੂੰ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਮੰਚ ਸੰਚਾਲਨ ਰਾਬਿੰਦਰ ਸਿੰਘ ਰੱਬੀ ਨੇ ਕੀਤਾ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Sangrur , Shri Chamkaur Sahib , S.D.M Amrik Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD