Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਖੇਡਾਂ ਵਤਨ ਪੰਜਾਬ ਦੀਆਂ, ਦੇ ਬਾਘਾਪੁਰਾਣਾ ਅਤੇ ਧਰਮਕੋਟ ਦੇ ਬਲਾਕ ਪੱਧਰੀ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ

ਖਿਡਾਰੀ ਭਾਰੀ ਗਿਣਤੀ ਅਤੇ ਉਤਸ਼ਾਹ ਨਾਲ ਲੈ ਰਹੇ ਖੇਡਾਂ ਵਿੱਚ ਹਿੱਸਾ-ਜ਼ਿਲ੍ਹਾ ਖੇਡ ਅਫ਼ਸਰ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Sangrur, Shri Chamkaur Sahib, S.D.M Amrik Singh, Aninderveer Kaur, Giddharbaha, Sri Muktsar, Moga, SahibNavdeep Jindal

Web Admin

Web Admin

5 Dariya News

ਮੋਗਾ , 03 Sep 2023

Last updated on: Sep 03, 2023, 00:00 IST

ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ''ਖੇਡਾਂ ਵਤਨ ਪੰਜਾਬ ਦੀਆਂ-2023'' ਅਧੀਨ ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਮੁਕਾਬਲੇ ਚੱਲ ਰਹੇ ਹਨ ਜਿਹਨ੍ਹਾਂ ਵਿੱਚ ਖਿਡਾਰੀਆਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਦੇ ਦੇ ਬਲਾਕਾਂ ਬਾਘਾਪੁਰਾਣਾ ਅਤੇ ਧਰਮਕੋਟ ਦੇ ਵੱਖ ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ ਹੋ ਚੁੱਕੇ ਹਨ।

ਜ਼ਿਲ੍ਹਾ ਖੇਡ ਅਫ਼ਸਰ ਮੋਗਾ ਸ੍ਰੀਮਤੀ ਨਵਦੀਪ ਜਿੰਦਲ ਨੇ ਦੱਸਿਆ ਕਿ ਬਲਾਕ ਧਰਮਕੋਟ ਵਿਖੇ ਖੇਡ ਫੁੱਟਬਾਲ ਅੰ. 14 ਲੜਕੇ ਵਿੱਚ ਅਮੋਲ ਫੁੱਟਬਾਲ ਅਕੈਡਮੀ ਦਾ ਮੁਕਾਬਲਾ ਸਰਕਾਰੀ ਸਕੂਲ, ਕੋਟ ਈਸੇ ਖਾਂ ਨਾਲ ਹੋਇਆ ਜਿਸ ਵਿੱਚ ਅਮੋਲ ਫੁੱਟਬਾਲ ਅਕੈਡਮੀ, ਖੋਸਾ ਕੋਟਲਾ ਪਹਿਲੇ ਸਥਾਨ ਤੇ ਰਹੀ ਅਤੇ ਸਰਕਾਰੀ ਸਕੂਲ ਕੋਟ ਈਸੇ ਖਾਂ ਨਾ ਦੂਜਾ ਸਥਾਨ ਪ੍ਰਾਪਤ ਕੀਤਾ। ਖੇਡ ਖੋ-ਖੋ ਅੰ. 14 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ, ਮੰਦਰ ਪਹਿਲੇ ਸਥਾਨ ਤੇ ਰਹੀ ਅਤੇ ਸਰਕਾਰੀ ਹਾਈ ਸਕੂਲ, ਦੋਲੇ ਵਾਲਾ ਦੂਜੇ ਸਥਾਨ ਤੇ ਰਹੀ। ਅੰ. 17 ਲੜਕੇ ਵਿੱਚ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਪਹਿਲੇ ਸਥਾਨ ਤੇ ਰਹੀ। 

ਖੇਡ ਕਬੱਡੀ ਵਿੱਚ ਵੀ ਬੜੇ ਫਸਵੇ ਮੁਕਾਬਲੇ ਦੇਖਣ ਨੂੰ ਮਿਲੇ, ਜਿਸ ਵਿੱਚ ਅੰ. 14 ਲੜਕੇ ਵਿੱਚ ਸਰਕਾਰੀ ਹਾਈ ਸਕੂਲ ਮਨਾਵਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਅਦਰਸ਼ ਸਕੂਲ, ਮਨਾਵਾਂ ਦੂਜੇ ਸਥਾਨ ਤੇ ਰਹੀ। ਖੇਡ ਰੱਸਾਕੱਸੀ ਅੰ. 21 ਸਾਲ ਲੜਕਿਆ ਦੇ ਫਾਈਨਲ ਮੁਕਾਬਲੇ ਵਿੱਚ ਸ.ਸ.ਸ.ਸਕੂਲ, ਖੋਸਾ ਰਣਧੀਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸ.ਸ.ਸ.ਸਕੂਲ ਜਨੇਰ ਦੂਜੇ ਸਥਾਨ ਤੇ ਰਹੀ। ਖੇਡ ਵਾਲੀਬਾਲ ਸਮੈਸਿੰਗ ਅੰ. 21-30 ਲੜਕੇ ਵਿੱਚ ਪਿੰਡ ਬਹਿਰਾਮ ਕੇ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਪਿੰਡ ਚੱਕ ਕੰਨੀਆਂ ਵਾਲਾ ਦੂਜੇ ਸਥਾਨ ਤੇ ਰਹੀ।

ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਬਾਘਾ ਪੁਰਾਣਾ ਵਿਖੇ ਫਾਈਨਲ ਮੈਚਾਂ ਵਿੱਚ ਖੇਡ ਫੁੱਟਬਾਲ ਅੰ. 14 ਲੜਕੇ ਵਿੱਚ ਮਲੇਨੀਅਮ ਵਰਲਡ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਰਕਾਰੀ ਹਾਈ ਸਕੂਲ, ਵੈਰੋਕੇ ਦੀ ਟੀਮ ਦੂਜੇ ਸਥਾਨ ਤੇ ਰਹੀ। ਅੰ. 17 ਲੜਕੇ ਵਿੱਚ ਪਿੰਡ ਵਾਂਦਰ ਦੀ ਟੀਮ ਨੇ ਬਾਜੀ ਮਾਰੀ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉੱਥੇ ਨਾਲ ਹੀ ਅੰ. 21 ਲੜਕੇ ਵਿੱਚ ਪਿੰਡ ਘੋਲੀਆ ਖੁਰਦ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅਕਾਲ ਅਕੈਡਮੀ ਦੀ ਟੀਮ ਦੂਜੇ ਸਥਾਨ ਤੇ ਰਹੀ। ਅਥਲੈਟਿਕਸ ਵਿੱਚ ਵੀ ਬੜੇ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ। 100 ਮੀ. ਰੇਸ ਅੰ.14 ਲੜਕੇ ਵਿੱਚ ਹਰਸਾਨਦੀਪ ਸਿੰਘ, ਅੰ. 17 ਵਿੱਚ ਨਿਤਸ਼ ਗੋਇਲ ਅਤੇ ਅੰ.21 ਮੁਹੰਮਦ ਨਿਦਾਸ਼ ਨੇ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਾਜੀ ਮਾਰੀ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਹੁਣ ਮਿਤੀ 04/09/2023 ਤੋਂ 06/09/2023 ਤੱਕ ਬਲਾਕ ਪੱਧਰੀ ਖੇਡਾਂ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਪਿੰਡ ਬਿਲਾਸਪੁਰ ਵਿਖੇ ਕਰਵਾਈਆਂ ਜਾਣਗੀਆਂ ਅਤੇ ਫਿਰ ਬਲਾਕ ਮੋਗਾ-1 ਅਤੇ ਮੋਗਾ-2 ਬਲਾਕ ਦੇ ਮੁਕਾਬਲੇ ਮਿਤੀ 07/09/2023 ਤੋਂ 10/09/2023 ਤੱਕ ਕਰਵਾਏ ਜਾਣਗੇ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Sangrur , Shri Chamkaur Sahib , S.D.M Amrik Singh , Aninderveer Kaur , Giddharbaha , Sri Muktsar , Moga , SahibNavdeep Jindal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD