Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਾਜਿਲਕਾ ਜ਼ਿਲੇ ਦੀ ਸਮੁੱਚੀ ਲੀਡਰਸ਼ਿਪ ਅਤੇ ਕਲੈਰੀਕਲ ਕਾਮਿਆਂ ਵੱਲੋਂ ਮੁਲਾਜ਼ਮ ਵਿਰੋਧੀ "ਐਸਮਾਂ" ਐਕਟ ਦੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਸਰਕਾਰ ਮੁਲਾਜਮ ਵਿਰੋਧੀ ਪੱਤਰਾਂ ਨੂੰ ਜਾਰੀ ਕਰਕੇ ਲੋਕਾਂ ਸਾਹਮਣੇ ਮੁਲਾਜਮਾਂ ਦਾ ਕਰ ਰਹੀ ਅਕਸ ਖਰਾਬ

Amarjeet Singh, Punjab State Ministerial Services Union, PSMSU, Fazilka

Web Admin

Web Admin

5 Dariya News

ਫਾਜ਼ਿਲਕਾ , 04 Sep 2023

Last updated on: Sep 04, 2023, 00:00 IST

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਬਾਡੀ ਵਲੋਂ ਪ੍ਰਾਪਤ ਆਦੇਸ਼ਾਂ ਮੁਤਾਬਿਕ ਡੀ.ਸੀ ਦਫ਼ਤਰ ਫਾਜ਼ਿਲਕਾ ਦੇ ਸਾਹਮਣੇ ਫਾਜਿਲਕਾ ਜ਼ਿਲੇ ਦੀ ਸਮੁੱਚੀ ਲੀਡਰਸ਼ਿਪ ਅਤੇ ਕਲੈਰੀਕਲ ਕਾਮਿਆਂ ਵੱਲੋਂ ਮੁਲਾਜ਼ਮ ਵਿਰੋਧੀ " ਐਸਮਾਂ "  ਐਕਟ ਦੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਹ ਸਾਰੀ ਕਾਰਵਾਈ ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਸੁਨਿਲ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ।

ਯੁਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਰੋਸ਼ ਜਾਹਰ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਉਪਰ ਐਸਮਾਂ ਲਗਾ ਕੇ ਸਾਡੇ ਸੰਵਿਧਾਨਕ ਹੱਕ ਉਪਰ ਹਮਲਾ ਕੀਤਾ ਗਿਆ ਹੈ, ਮੁਲਾਜ਼ਮ ਜੋ ਪੜੀ ਲਿਖੀ ਜਮਾਤ ਹੈ ਉਸ ਅਕਸ ਨੂੰ ਸਮਾਜ ਵਿੱਚ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜਮਾਂ ਦੀ ਮੰਗਾਂ ਸਬੰਧੀ ਗੱਲਬਾਤ ਕਰਨ ਦੀ ਬਜਾਏ ਮੁਲਾਜਮਾਂ ਵਿਰੋਧੀ ਪੱਤਰ ਜਾਰੀ ਕਰ ਰਹੀ ਹੈ।

ਆਗੂਆਂ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿਚ ਮਾਲ ਵਿਭਾਗ ਦੇ ਨਾਲ-ਨਾਲ ਹਰ ਇਕ ਮੁਲਾਜਮ ਵੱਲੋ ਆਪਣੀ ਡਿਉਟੀ ਪੂਰੀ ਤਨਦੇਹੀ ਨਾਲ ਨਿਭਾਈ ਗਈ ਪਰ ਸਰਕਾਰ ਵੱਲੋਂ ਐਸਮਾ ਐਕਟ ਵਰਗੇ ਨੋਟੀਫਿਕੇਸ਼ਨ ਜਾਰੀ ਕਰਕੇ ਲੋਕਾਂ ਅੱਗੇ ਮੁਲਾਜਮਾਂ ਦਾ ਮਾੜਾ ਅਕਸ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜਮ ਦਿਨ ਰਾਤ ਕੰਮ ਕਰਦੇ ਹਨ ਤੇ ਕਰਦੇ ਰਹਿਣਗੇ। 

ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਬਿਨਾਂ ਕਿਸੇ ਰੁਕਾਵਟ ਦੇ ਕਰਨ ਲਈ ਮੁਲਾਜਮ ਪੂਰੀ ਇਮਾਨਦਾਰੀ ਨਾਲ ਆਪਣੀ ਡਿਉਟੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜਮਾਂ ਦੀਆਂ ਜਾਇਜ ਮੰਗਾਂ ਹਨ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ, ਉਨ੍ਹਾਂ ਨੂੰ ਪੂਰਾ ਕਰਨ ਦੀ ਬਜਾਏ ਹੋਰ ਮੁਲਾਜਮ ਵਿਰੋਧੀ ਪੱਤਰ ਜਾਰੀ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੁਲਾਜਮਾਂ ਦੀਆਂ ਮੰਗਾਂ ਦੀ ਪੂਰਤੀ ਸਬੰਧੀ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਭਰਦੀ ਤਾਂ ਆਉਣ ਵਾਲੇ ਦਿਨਾਂ ਵਿਚ ਹੋਰ ਸੰਘਰਸ਼ ਉਲੀਕੇ ਜਾਣਗੇ। ਇਸ ਮੌਕੇ ਡੀ.ਸੀ. ਦਫਤਰ ਦੇ ਕਲੈਰੀਕਲ ਸਟਾਫ ਦੇ ਨਾਲ-ਨਾਲ ਹੋਰ ਵੱਖ-ਵੱਖ ਵਿਭਾਗਾਂ ਦਾ ਸਟਾਫ ਮੌਜੂਦ ਸੀ।

 

Tags: Amarjeet Singh , Punjab State Ministerial Services Union , PSMSU , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD