Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ

ਸਲਾਨਾ ਗੱਤਕਾ ਮੁਕਾਬਲਿਆਂ 'ਚ ਯੂਕੇ ਦੀਆਂ 15 ਟੀਮਾਂ ਨੇ ਲਿਆ ਹਿੱਸਾ

Gatka, Gatka Championship, UK National Gatka Championship, 9th UK National Gatka Championship, Harjeet Singh Grewal, President, World Gatka Federation, World Gatka Federation, Tanmanjeet Singh Dhesi, Sant Balbir Singh Seechewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਹੇਜ਼/ਲੰਡਨ , 04 Sep 2023

9ਵੀਂ ਯੂ.ਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ -2023 ਦੌਰਾਨ ਗੱਤਕੇਬਾਜ਼ਾਂ ਦੇ ਜੰਗਜੂ ਜੌਹਰ, ਸਮਰਪਣ ਅਤੇ ਖੇਡ ਹੁਨਰ ਦੇ ਸ਼ਾਨਦਾਰ ਪ੍ਰਦਰਸ਼ਨ ਦੌਰਾਨ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਓਵਰਆਲ ਚੈਂਪੀਅਨ ਬਣ ਕੇ ਉੱਭਰਿਆ ਜਦਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਟੀਮ ਉਪ ਜੇਤੂ ਰਹੀ। ਇਹ ਸਾਲਾਨਾ ਗੱਤਕਾ ਚੈਂਪੀਅਨਸ਼ਿਪ ਹੇਜ਼, ਲੰਡਨ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਮੈਦਾਨ ਵਿੱਚ ਸਫਲਤਾਪੂਰਵਕ ਸਮਾਪਤ ਹੋਈ ਜਿਸ ਵਿੱਚ ਬਰਤਾਨੀਆ ਦੇ ਵੱਖ-ਵੱਖ ਕਸਬਿਆਂ ਤੋਂ ਲੜਕੇ ਅਤੇ ਲੜਕੀਆਂ ਦੀਆਂ ਪੰਦਰਾਂ ਗੱਤਕਾ ਟੀਮਾਂ ਨੇ ਭਾਗ ਲਿਆ।

ਇਸ ਸਲਾਨਾ ਚੈਂਪੀਅਨਸ਼ਿਪ ਦਾ ਉਦਘਾਟਨ ਤਨਮਨਜੀਤ ਸਿੰਘ ਢੇਸੀ ਐਮ.ਪੀ., ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਵਰਿੰਦਰ ਸ਼ਰਮਾ ਐਮ.ਪੀ., ਹਰਜੀਤ ਸਿੰਘ ਗਰੇਵਾਲ ਪ੍ਰਧਾਨ ਵਿਸ਼ਵ ਗੱਤਕਾ ਫੈਡਰੇਸ਼ਨ, ਬਾਬਾ ਅਮਰਜੀਤ ਸਿੰਘ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਅਤੇ ਡੇਵਿਡ ਬਰੋਗ ਹੇਜ ਟਾਊਨਸ਼ਿੱਪ ਨੇ ਸਾਂਝੇ ਤੌਰ ਤੇ ਕੀਤਾ। ਉਦਘਾਟਨ ਤੋਂ ਪਹਿਲਾਂ ਟੂਰਨਾਮੈਂਟ ਦੀ ਸਫਲਤਾ ਖਾਤਰ ਪ੍ਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਅਰਦਾਸ ਵੀ ਕੀਤੀ ਗਈ।

ਆਪਣੇ ਸੰਬੋਧਨ ਵਿੱਚ ਬਾਬਾ ਸੀਚੇਵਾਲ ਨੇ ਗੱਤਕਾ ਫੈਡਰੇਸ਼ਨ ਯੂਕੇ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਇਸ ਮਾਰਸ਼ਲ ਆਰਟ ਦਾ ਵਿਦੇਸ਼ਾਂ ਵਿੱਚ ਪ੍ਰਚਾਰ-ਪਸਾਰ ਤੇ ਪ੍ਰਫੁੱਲਤ ਕਰਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਆਪਣੇ ਬੱਚਿਆਂ ਨੂੰ ਗੱਤਕਾ ਸਿਖਾਉਣ ਲਈ ਪ੍ਰੇਰਿਤ ਕੀਤਾ, ਕਿਉਂਕਿ ਇਹ ਵੱਡਮੁੱਲੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦੇ ਨਾਲ-ਨਾਲ ਬੱਚਿਆਂ ਨੂੰ ਸਵੈ-ਰੱਖਿਆ ਦੇ ਹੁਨਰ ਨਾਲ ਲੈਸ ਕਰਦਾ ਹੈ।

ਸਲੋਹ ਤੋਂ ਐਮ.ਪੀ ਤਨਮਨਜੀਤ ਸਿੰਘ ਢੇਸੀ, ਜੋ ਕਿ ਗੱਤਕਾ ਫੈਡਰੇਸ਼ਨ ਯੂ.ਕੇ ਦੇ ਪ੍ਰਧਾਨ ਵੀ ਹਨ, ਨੇ ਸਮੂਹ ਸੰਗਤਾਂ ਤੇ ਮੱਦਦ ਦੇਣ ਵਾਲੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਯੂ.ਕੇ. ਵਿੱਚ ਗੱਤਕਾ ਸੰਸਥਾ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਅਗਲੇ ਵਰ੍ਹੇ ਇਹ ਟੂਰਨਾਮੈਂਟ ਦੇਸ਼ ਦੇ ਗੱਤਕਾ ਖਿਡਾਰੀਆਂ ਲਈ ਹੋਰ ਵੀ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗਾ।

ਹਰਜੀਤ ਸਿੰਘ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਵੀ ਹਨ, ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਵਿਰਾਸਤ ਨਾਲ ਜੋੜੀ ਰੱਖਣ ਲਈ 'ਤਿੰਨ ਗੱਗਿਆਂ' - ਗੁਰਮੁਖੀ, ਗੁਰਬਾਣੀ ਅਤੇ ਗੱਤਕਾ - ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਦੁਨੀਆ ਭਰ ਦੇ ਸਮੂਹ ਗੁਰਦੁਆਰਿਆਂ ਨੂੰ ਇਨ੍ਹਾਂ 'ਤਿੰਨ ਗੱਗਿਆਂ' ਭਾਵ 'ਥ੍ਰੀ ਜੀ' ਲਈ ਮੁੱਖ ਸਿਖਲਾਈ ਕੇਂਦਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਗੱਤਕਾ ਫੈਡਰੇਸ਼ਨ ਯੂ.ਕੇ ਵੱਲੋਂ ਪਹਿਲੀ ਵਾਰ ਟੂਰਨਾਮੈਂਟ ਦੌਰਾਨ ਸੈਂਸਰਾਂ ਰਾਹੀਂ ਡਿਜੀਟਲ ਸਕੋਰਿੰਗ ਪ੍ਰਣਾਲੀ ਲਾਗੂ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਇਸ ਤਰ੍ਹਾਂ ਦੇ ਡਿਜੀਟਲ ਸਕੋਰਿੰਗ ਸਿਸਟਮ ਕੁੱਝ ਸੁਧਾਰ ਕਰਕੇ ਹੋਰਨਾਂ ਦੇਸ਼ਾਂ ਵਿੱਚ ਵੀ ਲਾਗੂ ਕਰੇਗੀ।

ਇਸ ਮੌਕੇ ਵਰਿੰਦਰ ਸ਼ਰਮਾ ਐਮ.ਪੀ., ਐਮਐਲਏ ਡਾ. ਉਂਕਾਰ ਸਿੰਘ ਸਹੋਤਾ, ਸਿੱਖ ਚਿੰਤਕ ਭਗਵਾਨ ਸਿੰਘ ਜੌਹਲ ਤੇ ਪੰਜਾਬ ਟਾਈਮਜ ਦੇ ਰਜਿੰਦਰ ਸਿੰਘ ਪੁਰੇਵਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਧੰਜਲ ਟਰੱਸਟੀ, ਹਰਨੇਕ ਸਿੰਘ ਨੇਕਾ ਮੇਰੀਪੁਰੀਆ, ਸਰਬਜੀਤ ਸਿੰਘ ਗਰੇਵਾਲ ਸੇਫਟੈਕ ਸਲਿਊਸ਼ਨਜ, ਸੁਰਜੀਤ ਸਿੰਘ ਪੁਰੇਵਾਲ, ਆਪ ਆਗੂ ਮਨਜੀਤ ਸਿੰਘ ਸਾਲਾਪੁਰ, ਦਵਿੰਦਰ ਸਿੰਘ ਪਤਾਰਾ, ਹਰਮੀਤ ਸਿੰਘ ਵਿਰਕ, ਅਜਾਇਬ ਸਿੰਘ ਗਰਚਾ, ਰਵਿੰਦਰ ਸਿੰਘ ਖਹਿਰਾ, ਬਿੱਲਾ ਗਿੱਲ ਦੀਨੇਵਾਲੀਆ, ਬਲਬੀਰ ਸਿੰਘ ਗਿੱਲ, ਭਾਈ ਗਜਿੰਦਰ ਸਿੰਘ ਖਾਲਸਾ, ਕੌਂਸਲਰ ਰਾਜੂ ਸੰਸਾਰਪੁਰੀ, ਅਜੈਬ ਸਿੰਘ ਪੁਆਰ, ਕੌਂਸਲਰ ਕਮਲਪ੍ਰੀਤ ਕੌਰ, ਸਾਹਿਬ ਸਿੰਘ ਢੇਸੀ, ਮਨਪ੍ਰੀਤ ਸਿੰਘ ਬੱਧਨੀ, ਤਲਵਿੰਦਰ ਸਿੰਘ ਢਿੱਲੋਂ, ਹਰਬੰਸ ਸਿੰਘ ਕੁਲਾਰ, ਹਰਜੀਤ ਸਿੰਘ ਸਰਪੰਚ, ਮਨਦੀਪ ਸਿੰਘ ਭੋਗਲ, ਗੁਰਬਚਨ ਸਿੰਘ ਅਟਵਾਲ, ਡਾ: ਤਾਰਾ ਸਿੰਘ ਆਲਮ, ਨਿਸ਼ਾਨ ਸਿੰਘ ਸਲੋਹ ਆਦਿ ਵੀ ਹਾਜ਼ਰ ਸਨ।

ਇਸ ਚੈਂਪੀਅਨਸ਼ਿੱਪ ਵਿੱਚ ਦਸ ਵੱਖ-ਵੱਖ ਗੱਤਕਾ ਅਖਾੜਿਆਂ ਦੀਆਂ ਪੰਦਰਾਂ ਗੱਤਕਾ ਟੀਮਾਂ ਨੇ ਭਾਗ ਲਿਆ ਜਿੰਨ੍ਹਾਂ ਵਿੱਚ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਇਰਥ, ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਵੂਲਵਿਚ, ਅਕਾਲ ਸਹਾਇ ਗੱਤਕਾ ਅਖਾੜਾ ਸਾਊਥਾਲ, ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਸਾਊਥਾਲ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਲੇਟਨ, ਫੂਲਾ ਸਿੰਘ ਗੱਤਕਾ ਅਖਾੜਾ ਕੋਵੈਂਟਰੀ, ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਸਾਊਥੈਂਪਟਨ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਗ੍ਰੇਵਜੈਂਡ ਅਤੇ ਪਾਤਸ਼ਾਹੀ ਛੇਵੀਂ ਗੱਤਕਾ ਅਖਾੜਾ ਵੁਲਵਰਹੈਂਪਟਨ ਸ਼ਾਮਲ ਸਨ।

ਇਸ ਟੂਰਨਾਮੈਂਟ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਗੱਤਕਾ ਮੁਕਾਬਲੇ ਨਾਕਆਊਟ ਵਿਧੀ ਦੇ ਆਧਾਰ 'ਤੇ ਕਰਵਾਏ ਗਏ। ਅੰਡਰ-14 ਲੜਕਿਆਂ ਦੇ ਟੀਮ ਮੁਕਾਬਲੇ ਵਿੱਚ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਨੇ ਪਹਿਲਾ ਸਥਾਨ ਹਾਸਲ ਕੀਤਾ, ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਨੇ ਦੂਜਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਅੰਡਰ-18 ਟੀਮ ਮੁਕਾਬਲੇ ਵਿੱਚ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਨੇ ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਏਰੀਥ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। 

18 ਸਾਲ ਤੋਂ ਉਪਰ ਉਮਰ ਵਰਗ ਵਿੱਚ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਨੇ ਪਹਿਲਾ ਜਦਕਿ ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਲੇਟਨ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰਾਂ ਅੰਡਰ-14 ਸਾਲ ਉਮਰ ਵਰਗ ਲਈ ਲੜਕੀਆਂ ਦੇ ਵਿਅਕਤੀਗਤ ਮੁਕਾਬਲਿਆਂ ਵਿੱਚ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀਆਂ ਏ ਅਤੇ ਬੀ ਟੀਮਾਂ ਦੇ ਮੁਕਾਬਲਿਆਂ ਵਿੱਚੋਂ ਅਰਸ਼ਪ੍ਰੀਤ ਕੌਰ ਅਤੇ ਹਰਲੀਨ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। 

ਅੰਡਰ-18 ਉਮਰ ਵਰਗ ਦੇ ਵਿਅਕਤੀਗਤ ਮੁਕਾਬਲੇ ਵਿੱਚ ਅਕਾਲੀ ਫੂਲਾ ਸਿੰਘ ਗੱਤਕਾ ਅਖਾੜਾ ਕੋਵੈਂਟਰੀ ਦੀ ਦਇਆ ਕੌਰ ਨੇ ਪਹਿਲਾ ਸਥਾਨ ਜਦਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਕਮਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। 18 ਸਾਲ ਤੋਂ ਉਪਰ ਉਮਰ ਵਰਗ ਦੇ ਵਿਅਕਤੀਗਤ ਮੁਕਾਬਲੇ ਵਿੱਚ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਦੀ ਪਰਮਿੰਦਰ ਕੌਰ ਜੇਤੂ ਰਹੀ ਜਦਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਕਮਲਪ੍ਰੀਤ ਕੌਰ ਦੂਜੇ ਸਥਾਨ ਉੱਤੇ ਰਹੀ।

 

Tags: Gatka , Gatka Championship , UK National Gatka Championship , 9th UK National Gatka Championship , Harjeet Singh Grewal , President , World Gatka Federation , World Gatka Federation , Tanmanjeet Singh Dhesi , Sant Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD