Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਨੇ ਐਸਮਾ ਕਾਨੂੰਨ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

Protest, Ferozpur, Punjab State Ministerial Services Union

Web Admin

Web Admin

5 Dariya News

ਫਿਰੋਜਪੁਰ , 04 Sep 2023

Last updated on: Sep 04, 2023, 00:00 IST

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਅੱਜ ਇਥੇ ਸੂਬਾ ਬਾਡੀ ਦੇ ਆਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਸੰਘਰਸ਼ਾਂ ਨੂੰ ਰੋਕਣ ਲਈ ਸੂਬੇ ਵਿੱਚ ਲਾਗੂ ਕੀਤੇ ਗਏ ਐਸਮਾ ਕਾਨੂੰਨ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਜ਼ਾਹਰ ਕੀਤਾ ਗਿਆ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਰੋਸ ਪ੍ਰਦਰਸ਼ਨ ਵਿਚ ਸ੍ਰੀ ਮਨੋਹਰ ਲਾਲ, ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਪ੍ਰਦੀਪ ਵਿਨਾਇਕ ਜਿਲ੍ਹਾ ਖਜ਼ਾਨਚੀ, ਜਸਮੀਤ ਸਿੰਘ ਸੈਂਡੀ ਜ਼ਿਲ੍ਹਾ ਚੇਅਰਮੈਨ, ਗੁਰਪ੍ਰੀਤ ਸਿੰਘ ਮੋਢੀ ਵਾਈਸ ਚੇਅਰਮੈਨ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਅਪ ਵਾਈਸ ਜਨਰਲ ਸਕੱਤਰ, ਵਰੁਣ ਪ੍ਰਧਾਨ ਸਿੱਖਿਆ ਵਿਭਾਗ, ਓਮ ਪ੍ਰਕਾਸ਼ ਰਾਣਾ ਡੀ.ਸੀ. ਦਫਤਰ, ਅਮਨਦੀਪ ਸਿੰਘ ਪ੍ਰਧਾਨ ਖਜਾਨਾ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ, ਸ਼ਿਵਾਲ ਖੰਨਾ ਲੋਕ ਨਿਰਮਾਣ ਵਿਭਾਗ, ਪਰਮਵੀਰ ਮੌਗਾਂ ਪ੍ਰਧਾਨ ਹੈਲਥ ਵਿਭਾਗ, ਮੁੱਖਾ ਕੁਮਾਰ ਹੈਲਥ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਵਿਕਾਸ ਕਾਲੜਾ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਹਰਮੀਤ ਮੌਲੀ, ਫੂਡ ਸਪਲਾਈ ਵਿਭਾਗ, ਸੁਖਚੈਨ ਸਿੰਘ ਸਟੈਨੋ, ਰਾਜ ਕੁਮਾਰ ਰੋਜਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਫਤਰ, ਮਹਿਤਾਬ ਸਿੰਘ ਡੀ.ਸੀ. ਦਫਤਰ, ਪ੍ਰੇਮ ਕੁਮਾਰੀ, ਰੀਤੂ ਅਰੋੜਾ, ਮਿਨਾਕਸ਼ੀ ਨਰੂਲਾ, ਸਵਰਨ ਕੌਰ, ਨਰਿੰਦਰ ਕੌਰ ਡੀ.ਸੀ. ਦਫਤਰ ਤੋਂ ਇਲਾਵਾ ਵੱਖ ਵੱਖ ਦਫਤਰਾਂ ਦੇ ਮੁਲਾਜ਼ਮ ਹਾਜਰ ਸਨ ।

ਇਸ ਮੌਕੇ ਮੁਲਾਜ਼ਮਾਂ ਦੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ: ਪਿੱਪਲ ਸਿੰਘ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਸੰਘਰਸ਼ਾਂ ਨੂੰ ਦਬਾਉਣ ਲਈ ਲਾਗੂ ਕੀਤੇ ਗਏ ਐਸਮਾ ਕਾਨੂੰਨ ਕਾਰਨ ਸੂਬੇ ਦੇ ਸਮੁੱਚੇ ਮੁਲਾਜ਼ਮਾਂ, ਮੁਲਾਜ਼ਮ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਵਿਚ ਪੰਜਾਬ ਸਰਕਾਰ ਦੇ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। 

ਉਕਤ ਆਗੂ ਨੇ ਕਿਹਾ ਕਿ ਐਸਮਾਂ ਕਾਨੂੰਨ ਦੇ ਫੈਸਲੇ ਤੇ ਮੁੜ ਵਿਚਾਰ ਕਰਦੇ ਹੋਏ ਇਸ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲਿਆ ਜਾਵੇ ਅਤੇ ਸਕਰਾਤਮਿਕ ਸੋਚ ਰੱਖਦੇ ਹੋਏ ਮੁਲਾਜਮ ਜਥੇਬੰਦੀਆਂ ਨਾਲ ਪੈਨਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਜ਼ਰੂਰੀ ਅਤੇ ਜਾਇਜ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਰਕਾਰ ਨੂੰ ਹਮੇਸ਼ਾਂ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਦਾ ਰਸਤਾ ਖੁੱਲ੍ਹਾ ਰੱਖਣਾ ਚਾਹੀਦਾ ਹੈ। 

ਸੂਬਾ ਜਨਰਲ ਸਕੱਤਰ ਨੇ ਦੱਸਿਆ ਕਿ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮਿਤੀ 22 ਅਗਸਤ ਨੂੰ ਪੰਜਾਬ ਸਰਕਾਰ ਨੂੰ ਆਪਣੇ ਮੰਗ ਪੱਤਰ ਦੀ ਕਾਪੀ ਭੇਜ ਕੇ ਨੋਟਿਸ ਦਿੱਤਾ ਗਿਆ ਹੈ ਕਿ ਸਰਕਾਰ ਸਾਡੀਆਂ ਸਾਂਝੀਆਂ ਅਤੇ ਵਿਭਾਗੀ ਮੰਗਾਂ ਤੇ ਵਿਚਾਰ ਕਰਨ ਲਈ ਸਾਨੂੰ ਪੈਨਲ ਮੀਟਿੰਗ ਦੇਵੇ ।

ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ. ਸਿੱਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। 

ਏਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 7.72 ਪ੍ਰਤੀਸ਼ਤ ਨਾਲ ਦੇਣ, 01-07-2015 ਤੋਂ 31-12-2015 ਤੱਕ ਦੇ 119 ਪ੍ਰਤੀਸ਼ਤ ਅਤੇ 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀ.ਏ ਦੇ ਪੈਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ ।

17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵਾਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 04, 09, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇਂ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਅਤੇ ਮੰਗ ਪੱਤਰ ਦਰਜ ਹੋਰ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ ਨਹੀਂ ਤਾਂ ਜਥੇਬੰਦੀ ਆਪਣੇ ਦਿੱਤੇ ਨੋਟਿਸ ਅਨੁਸਾਰ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ।

 

Tags: Protest , Ferozpur , Punjab State Ministerial Services Union

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD