Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋ ਜਾਗਰੂਕ ਕਰਨ ਲਈ 24 ਅਂੈਟੀ-ਡਰੱਗ ਸੈਮੀਨਾਰ/ਮੀਟਿੰਗਾਂ ਜਾਰੀ

ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਹੈਲਪਲਾਈਨ ਨੰਬਰ 97801-25100 ਜਾਰੀ

Mansa, Dr. Nanak Singh, I.P.S. Senior Captain Police

Web Admin

Web Admin

5 Dariya News

ਮਾਨਸਾ , 04 Sep 2023

Last updated on: Sep 04, 2023, 00:00 IST

ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਂਡੀਸਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ (CASO) ਕਰਨ ਦੇ ਆਦੇਸ਼ ਦਿੱਤੇ ਗਏ ਹਨ। 

ਜਿਸ ਤਹਿਤ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ’ਤੇ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ, ਜਿਸ ਤਹਿਤ 28 ਅਗਸਤ, 2023 ਤੋ 03 ਸਤੰਬਰ 23 ਤੱਕ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਅਤੇ ਪੁਲਿਸ ਵਿਭਾਗ ਦੇ ਕੰਮਕਾਜ ਵਿੱਚ ਪ੍ਰਗਤੀ ਲਿਆਉਂਦੇ ਹੋਏ ਜਾਬਤੇ ਅਨੁਸਾਰ ਨਿਪਟਾਰਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਤਹਿਤ ਪਿਛਲੇ ਇੱਕ ਹਫਤੇ ਵਿੱਚ 53 ਮੁਕੱਦਮੇ ਦਰਜ ਕਰਕੇ 55 ਵਿਅਕਤੀਆਂ ਨੂੰ ਕਾਬੂ ਕਰਕੇ 10 ਗ੍ਰਾਮ ਹੈਰੋਇਨ(ਚਿੱਟਾ),30 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ, 1690 ਨਸ਼ੀਲੀਆਂ ਗੋਲੀਆਂ, 10 ਨਸ਼ੀਲੀਆਂ ਸ਼ੀਸ਼ੀਆਂ ਅਤੇ 4710 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ । 

ਆਬਕਾਰੀ ਐਕਟ ਤਹਿਤ 8 ਮੁਕੱਦਮੇ ਦਰਜ ਕਰਕੇ 9 ਵਿਅਕਤੀਆਂ ਨੂੰ ਕਾਬੂ ਕਰਕੇ 590 ਕਿਲੋ ਲਾਹਣ, 100 ਲੀਟਰ ਨਾਜਾਇਜ਼ ਸ਼ਰਾਬ, 9 ਲੀਟਰ ਸ਼ਰਾਬ ਠੇਕਾ ਦੇਸ਼ੀ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।

ਐਂਟੀ-ਡਰੱਗ ਸੈਮੀਨਾਰ/ਪਬਲਿਕ ਮੀਟਿੰਗਾਂ :

ਉਨ੍ਹਾਂ ਦੱਸਿਆ ਕਿ ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਅੰਦਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮਾਨਸਾ ਪੁਲਿਸ ਨੇ ਪਬਲਿਕ ਪਾਸੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਵੱਲੋਂ ਇਸੇ ਹਫਤੇ ਦੌਰਾਨ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕੁੱਲ 24 ਸੈਮੀਨਾਰ/ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਮੁਹਿੰਮ ਲਗਾਤਾਰ ਜਾਰੀ ਹੈ। ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਹੈਲਪਲਾਈਨ ਨੰਬਰ 97801-25100 ਜਾਰੀ ਕੀਤਾ ਗਿਆ ਹੈ।

 

Tags: Mansa , Dr. Nanak Singh , I.P.S. Senior Captain Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD