Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਬਲਾਕ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਗਿਆ ਜਾਗਰੂਕ

ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਲੋੜ

Agriculture, Farmer Training Camp, Fazilka

Web Admin

Web Admin

5 Dariya News

ਫਾਜ਼ਿਲਕਾ , 04 Sep 2023

Last updated on: Sep 04, 2023, 00:00 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਬਲਾਕ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ, ਡੱਬਵਾਲਾ ਕਲਾਂ, ਪੱਟੀ ਪੂਰਨ ਅਤੇ ਬਹਿਕ ਖਾਸ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਨਿਪਟਾਰੇ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਆਪਣੇ ਮਾਤਾ ਪਿਤਾ ਅਤੇ ਰਿਸ਼ਤੇਦਾਰ ਨੂੰ ਅੱਗ ਲਗਣ ਨਾਲ ਹੁੰਤਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦਾ ਪ੍ਰਣ ਵੀ ਦਿਵਾਇਆ ਗਿਆ।

ਖੇਤੀਬਾੜੀ ਵਿਭਾਗ ਤੋਂ ਬੀਟੀਐਮ ਰਾਜਦਵਿੰਦਰ ਸਿੰਘ ਅਤੇ ਸਰਕਲ ਇੰਚਾਰਜ ਸੁਖਦੀਪ ਸਿੰਘ ਨੇ ਹਾਜ਼ਰ ਪਿੰਡ ਵਾਸੀਆਂ ਨੂੰ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਨੇੜੇ ਆ ਰਿਹਾ ਹੈ ਤੇ ਸਾਨੂੰ ਸਾਰਿਆਂ ਨੂੰ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤਾਂ ਵਿੱਚ ਵਾਹੁਣੀ ਹੈ ਅਜਿਹਾ ਕਰਨ ਨਾਲ ਜਿੱਥੇ ਸਾਡੀ ਜਮੀਨ ਦੀ ਉਪਜਾਊ ਸਕਤੀ ਵਧੇਗੀ ਉੱਥੇ ਹੀ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੋਵੇਗਾ। 

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜਮੀਨ ਵਿੱਚ ਵਾਹੁਣ ਤੋਂ ਬਾਅਦ ਜਮੀਨ ਵਿੱਚ ਇਸਦੀ ਖਾਦ ਬਣੇਗੀ ਅਤੇ ਅਗਲੀ ਫਸਲ ਦਾ ਝਾੜ ਵਧੇਗਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅਸੀਂ ਟੋਕਿਆਂ ਰਾਹੀਂ ਕੁਤਰ ਕੇ ਆਪਣੇ ਪਸ਼ੂਆਂ ਲਈ ਚਾਰੇ ਦੇ ਤੌਰ ਤੇ ਵੀ ਵਰਤ ਸਕਦੇ ਹਨ ਅਜਿਹਾ ਕਰਨ ਨਾਲ ਤੂੜੀ ਦੀ ਲਾਗਤ ਘਟੇਗੀ ਅਤੇ ਸਾਡੀ ਪਰਾਲੀ ਦਾ ਵੀ ਨਿਪਟਾਰਾ ਹੋ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਸੁੱਥਰਾ ਅਤੇ ਬਿਮਾਰੀਆਂ ਰਹਿਤ ਵਾਤਾਵਰਨ ਦੇਣ ਲਈ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਸਾਡੀ ਜਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਉੱਥੇ ਹੀ ਵਾਤਾਵਰਨ ਦੂਸ਼ਿਤ ਹੁੰਦਾ ਹੈ ਤੇ ਅਨੇਕਾਂ ਪ੍ਰਕਾਰ ਦੀਆਂ ਸਾਹ ਅਤੇ ਚਮੜੀ ਦੀਆਂ ਬਿਮਾਰੀਆਂ ਉਪਜਦੀਆਂ ਹਨ। 

ਉਨ੍ਹਾਂ ਕਿਹਾ ਕਿ ਕਈ ਵਾਰ ਸੜਕ ਤੇ ਚੱਲਣ ਵਾਲੇ ਰਾਹੀਗਰ ਵੀ ਪਰਾਲੀ ਦੀ ਅੱਗ ਦੀ ਲਪੇਟ ਵਿੱਚ ਆ ਕੇ ਹਾਦਸਾ ਗ੍ਰਸਤ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਓ ਅਸੀਂ ਸਾਰੇ ਪ੍ਰਣ ਕਰੀਏ ਕਿ ਅਸੀਂ ਪਰਾਲੀ ਨਹੀਂ ਸਾੜਾਗੇ ਅਤੇ ਆਪਣੇ ਰਿਸਤੇਦਾਰਾਂ ਅਤੇ ਸਕੇ ਸਬੰਧੀਆਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਾਂਗੇ। 

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਵਾਲੀ ਮਸ਼ੀਨਰੀ ਤੇ ਪੰਜਾਬ ਸਰਕਾਰ ਵੱਲੋਂ ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਕ ਅਜਿਹੀ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਦਾ ਨਿਪਟਾਰਾ ਆਪਣੇ ਖੇਤ ਵਿੱਚ ਹੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ ਤਾਂ ਹੀ ਪਰਾਲੀ ਨੂੰ ਅੱਗ ਲੱਗਣ ਤੋਂ ਠੱਲ੍ਹ ਪਾਈ ਜਾ ਸਕਦੀ ਹੈ।

 

Tags: Agriculture , Farmer Training Camp , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD