Friday, 17 May 2024

 

 

ਖ਼ਾਸ ਖਬਰਾਂ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ

 

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ: ਅਨੁਰਾਗ ਵਰਮਾ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 04 Sep 2023

ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ਉਤੇ ਜ਼ੋਰ ਦਿੱਤਾ ਹੈ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੜਕੀ ਸੁਰੱਖਿਆ ਬਾਰੇ ਬਣੀ ਸੁਪਰੀਮ ਕੋਰਟ ਦੀ ਕਮੇਟੀ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਸਪੱਸ਼ਟ ਹਦਾਇਤਾਂ ਹਨ ਕਿ ਸੂਬੇ ਦੇ ਲੋਕਾਂ ਦੀ ਜਾਨ ਦੀ ਸੁਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਸਭ ਤੋਂ ਜ਼ਰੂਰੀ ਹੈ। 

ਉਨ੍ਹਾਂ ਅੱਜ ਟਰਾਂਸਪੋਰਟ ਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਉਤੇ ਨਿਯਮਾਂ ਦੀ ਪਾਲਣਾ ਲਈ ਵਰਤੇ ਜਾਣ ਵਾਲੇ ਆਧੁਨਿਕ ਯੰਤਰਾਂ ਦੀ ਤੁਰੰਤ ਖਰੀਦ ਕਰਨ ਲਈ ਵੀ ਆਖਿਆ। ਮੁੱਖ ਸਕੱਤਰ ਨੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ, ਓਵਰ ਸਪੀਡ, ਲਾਲ ਬੱਤੀ ਦੀ ਉਲੰਘਣਾ, ਵਾਹਨ ਚਲਾਉਦੇ ਹੋਏ ਮੋਬਾਈਲ ਦੀ ਵਰਤੋਂ ਬਿਨਾਂ ਹੈਲਮਟ ਤੇ ਸੀਟ ਬੈਲਟ ਤੋਂ ਵਾਹਨ ਚਲਾਉਣਾ ਆਦਿ ਉਲੰਘਣਾਵਾਂ ਜਿਨਾਂ ਦਾ ਸਿੱਧਾ ਮਨੁੱਖੀ ਜਾਨ ਨਾਲ ਸਬੰਧ ਹੈ, ਉਤੇ ਪੂਰਨ ਕੰਟਰੋਲ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਨ੍ਹਾਂ ਦੀ ਉਲੰਘਣਾ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖਤ ਸਜ਼ਾਵਾਂ ਦਿੱਤੀਆਂ ਜਾਣ। 

ਵਾਹਨ ਜ਼ਬਤ ਕਰਨ ਅਤੇ ਡਰਾਈਵਿੰਗ ਲਾਇਸੈਂਸ ਰੱਦ ਕਰਨ ਤੋਂ ਵੀ ਗੁਰੇਜ਼ ਨਾ ਕੀਤਾ ਜਾਵੇ। ਮੁੱਖ ਸਕੱਤਰ ਨੇ ਕਿਹਾ ਕਿ ਸੜਕੀ ਨਿਯਮਾਂ ਦੀ ਪਾਲਣਾ ਲਈ ਜ਼ੁਰਮਾਨੇ ਅਤੇ ਸਜ਼ਾਵਾਂ ਦੇ ਨਾਲ ਭਾਈਚਾਰਕ ਸੇਵਾਵਾਂ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਉਲੰਘਣਾ ਕਰਨ ਵਾਲਿਆਂ ਕੋਲੋਂ ਖੂਨਦਾਨ, ਪੌਦੇ ਲਗਾਉਣੇ, ਸਕੂਲੀ ਬੱਚਿਆਂ ਨੂੰ ਪੜ੍ਹਾਉਣ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ।

ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਸਖਤੀ ਨਾਲ ਚੈਕਿੰਗ ਯਕੀਨੀ ਬਣਾਉਣ ਲਈ 800 ਐਲਕੋਮੀਟਰ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਵਿਭਾਗ ਨੂੰ ਤਿੰਨ ਮਹੀਨਿਆਂ ਅੰਦਰ ਇਹ ਪ੍ਰਕਿਰਿਆ ਮੁਕੰਮਲ ਲਈ ਆਖਿਆ ਹੈ। ਇਸੇ ਤਰ੍ਹਾਂ ਮਨੁੱਖ ਸਰੋਤਾਂ ਦੀ ਸੁਚੱਜੀ ਵਰਤੋਂ ਲਈ ਈ-ਚਲਾਨਿੰਗ ਮਸ਼ੀਨਾਂ ਨੂੰ ਉਤਸ਼ਾਹਤ ਕਰਦਿਆਂ ਇਨਾਂ ਦੀ ਇਕ ਮਹੀਨੇ ਅੰਦਰ ਖਰੀਦ ਲਈ ਆਖਿਆ ਗਿਆ ਹੈ।

ਮੀਟਿੰਗ ਵਿੱਚ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ.ਵੈਂਕਟ ਰਤਨਮ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ,  ਸਕੱਤਰ ਗ੍ਰਹਿ ਗੁਰਕੀਰਤ ਕ੍ਰਿਪਾਲ ਸਿੰਘ, ਸਕੱਤਰ ਲੋਕ ਨਿਰਮਾਣ ਪ੍ਰਿਆਂਕ ਭਾਰਤੀ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ, ਏ.ਡੀ.ਜੀ.ਪੀ. (ਟ੍ਰੈਫਿਕ) ਏ.ਐਸ.ਰਾਏ, ਸਟੇਟ ਟਰਾਂਸਪੋਰਟ ਕਮਿਸ਼ਨਰ ਮੋਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ.ਅਵਿਨਾਸ਼ ਕੁਮਾਰ, ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਤੋਂ ਇਲਾਵਾ ਐਨ.ਐਚ.ਏ.ਆਈ ਦੇ ਨੁਮਾਇੰਦੇ ਅਤੇ ਕਮੇਟੀ ਮੈਂਬਰ ਹਾਜ਼ਰ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD