Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਧਾਇਕ ਚੱਢਾ ਵਲੋਂ ਨਗਰ ਕੌਂਸਲ ਨੂੰ ਕੂੜਾ ਪ੍ਰਬੰਧਨ ਦੇ ਸੁਚਾਰੂ ਤੇ ਸਮਾਂਬੱਧ ਸੀਮਾ ‘ਚ ਨੇਪਰੇ ਚਾੜਨ ਲਈ ਹਦਾਇਤ ਜਾਰੀ

ਇਲਾਕਾ ਵਾਸੀਆਂ ਨੂੰ ਸ਼ਹਿਰ ਦੀ ਸੁੰਦਰਤਾ ਅਤੇ ਵਾਤਾਵਰਨ ਨੂੰ ਬਰਕਰਾਰ ਰੱਖਣ ਲਈ ਸਹਿਯੋਗ ਦੇਣ ਦੀ ਅਪੀਲ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 04 Sep 2023

Last updated on: Sep 04, 2023, 00:00 IST

ਰੂਪਨਗਰ ਸ਼ਹਿਰ ਵਿਚ ਸਾਫ਼-ਸਫਾਈ ਵਿੱਚ ਵੱਡੇ ਪੱਧਰ 'ਤੇ ਸੁਧਾਰ ਕਰਨ ਲਈ ਅਤੇ ਸ਼ਹਿਰ ਦੀ ਸੁੰਦਰਤਾ ਤੇ ਕੁਦਰਤੀ ਵਾਤਾਵਰਨ ਨੂੰ ਹੋਰ ਵਧੀਆ ਕਰਨ ਦੇ ਮੰਤਵ ਨਾਲ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਨਗਰ ਕੌਂਸਲ ਰੋਪੜ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨਾਲ ਸਰਕਾਰੀ ਕਾਲਜ ਰੂਪਨਗਰ ਵਿਖ਼ੇ ਵਿਸ਼ੇਸ਼ ਮੀਟਿੰਗ ਕੀਤੀ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਕੂੜਾ ਇਕੱਠਾ ਕਰਨ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਰੋਜਾਨਾ ਸਮਾਂਬੱਧ ਸੀਮਾ ਵਿਚ ਨੇਪਰੇ ਚਾੜਨ ਲਈ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੂੜਾ ਪ੍ਰਬੰਧਨ ਲਈ ਕਿਸੇ ਵੀ ਪੱਧਰ ਉਤੇ ਕੋਈ ਕਮੀ ਨਾ ਛੱਡੀ ਜਾਵੇ। 

ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ ਦੀ ਸਫਾਈ ਅਤੇ ਕੂੜਾ ਪ੍ਰਬੰਧਨ ਸ਼ਹਿਰ ਵਾਸੀਆਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ ਜਿਸ ਲਈ ਸਾਨੂੰ ਸਾਰਿਆਂ ਨੂੰ ਇੱਕ ਮੰਚ ਉਤੇ ਇਕੱਠੇ ਹੋ ਕੇ, ਇੱਕ ਸੋਚ ਨਾਲ, ਕੂੜੇ ਦੀ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਸ਼ਹਿਰ ਵਾਸੀਆਂ ਤੋਂ ਇਲਾਵਾ ਕੋਈ ਬਾਹਰੋ ਸਾਡੇ ਸ਼ਹਿਰ ਵਿਚ ਆਉਂਦਾ ਹੈ ਤਾਂ ਉਹ ਸਾਡੇ ਸ਼ਹਿਰ ਦੀ ਕੁਦਰਤੀ ਸੁੰਦਰਤਾ ਅਤੇ ਵਧੀਆ ਵਾਤਾਵਰਨ ਦਾ ਭਰਪੂਰ ਆਨੰਦ ਮਾਣ ਸਕੇ।

ਉਨ੍ਹਾਂ ਕਿਹਾ ਕਿ ਸੋਲਿਡਵੈਸਟ ਦੀ ਸਹੀ ਵਰਤੋਂ ਕਰਨ ਲਈ ਗਿੱਲੇ-ਸੁੱਕੇ ਕੂੜੇ ਨੂੰ ਅਲੱਗ-ਅਲੱਗ ਇਕੱਠਾ ਕੀਤਾ ਜਾਵੇ ਅਤੇ ਇਸ ਸਬੰਧ ਵਿਚ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਸ਼ਹਿਰ ਵਿਚ ਇਕੱਠੇ ਕੀਤੇ ਜਾਂਦੇ ਕੂੜੇ ਨੂੰ ਤਕਨੀਕੀ ਢੰਗ ਨਾਲ ਹਦਾਇਤਾਂ ਅਨੁਸਾਰ ਇਕੱਠਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਬਹੁਤ ਘੱਟ ਮਾਤਰਾ ਵਿਚ ਅਲੱਗ-ਅਲੱਗ ਕੂੜਾ ਇਕੱਠਾ ਕੀਤਾ ਜਾਂਦਾ ਹੈ ਜੇਕਰ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਵਲੋਂ ਸ਼ਹਿਰ ਵਿਚ ਕੂੜਾ ਇਕੱਠਾ ਕਰਨ ਲਈ ਠੀਕ ਤਰੀਕੇ ਨਾਲ ਕੰਮ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਇਸ ਕਾਰਜ ਨੂੰ ਵਧੀਆ ਢੰਗ ਨਾਲ ਕਰਨ ਲਈ ਹਰ ਲੋੜੀਂਦਾ ਸਮਾਨ ਅਤੇ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਾਰਜ ਸਾਧਕ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਨੂੰ ਗਿੱਲਾ ਕੂੜਾ ਅਲੱਗ ਇਕੱਠਾ ਕਰਨ ਲਈ ਹਰ ਪੱਧਰ ਉਤੇ ਮਾਰਗ ਦਰਸ਼ਨ ਕਰਕੇ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਇਸ ਮੌਕੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੜਕਾਂ ਉਤੇ ਕੂੜਾ ਨਾ ਸੁੱਟਿਆ ਜਾਵੇ ਅਤੇ ਆਪਣੇ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਨੂੰ ਗਿੱਲਾ-ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਦਿੱਤਾ ਜਾਵੇ।

ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਵਾਤਾਵਰਨ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਇਹ ਲਾਜ਼ਮੀ ਹੈ ਕਿ ਅਸੀਂ ਆਮ ਲੋਕਾਂ ਨੂੰ ਸਫਾਈ ਮੁਹਿੰਮ ਦੇ ਨਾਲ ਜੋੜੀਏ ਅਤੇ ਸੜਕਾਂ ਉਤੇ ਕੂੜਾ ਸੁੱਟਣ ਉਪਰੰਤ ਆਉਣ ਵਾਲੀਆਂ ਦਿੱਕਤਾਂ ਬਾਰੇ ਵਿਸਥਾਰ ਪੂਰਵਕ ਦੱਸੀਏ।

ਇਸ ਮੌਕੇ ਉਨ੍ਹਾਂ ਸਫਾਈ ਕਰਚਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪੰਜਾਬ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸਫਾਈ ਕਰਮਚਾਰੀਆਂ ਲਈ ਜਲਦ ਵਰਦੀ ਅਤੇ ਜੈਕਟਾਂ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਨ੍ਹਾਂ ਕਰਮਚਾਰੀਆਂ ਦੇ ਕੁਝ ਦਿਨਾਂ ਵਿਚ ਸ਼ਨਾਖਤੀ ਕਾਰਡ ਬਣਾ ਕੇ ਜਾਰੀ ਕੀਤੇ ਜਾਣਗੇ। ਇਸ ਮੌਕੇ ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਪ੍ਰੋ. ਨਿਰਮਲ ਬਰਾੜ, ਡਾ. ਜਤਿੰਦਰ ਕੁਮਾਰ, ਐੱਮ ਸੀ ਰਾਜੂ ਸਤਿਆਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD