Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਬਲਾਕ ਖਡੂਰ ਸਾਹਿਬ ਦੇ ਖੇਡ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਤਰਨ ਤਾਰਨ , 04 Sep 2023

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਜਿਲਾ੍ਹ ਤਰਨ ਤਾਰਨ ਵਿੱਚ ਬਲਾਕ ਪੱਧਰੀ ਖੇਡਾਂ ਬਲਾਕ ਖਡੂਰ ਸਾਹਿਬ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ ਵਿੱਚ ਅੱਜ  ਦੂਸਰੇ ਦਿਨ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ। ਅੱਜ ਇਹਨਾਂ ਖੇਡਾਂ ਵਿੱਚ ਵੱਖ ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ ਜਿੰਨਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਜਿਲ੍ਹਾ ਖੇਡ ਅਫਸਰ ਮੈਡਮ ਸਤਵੰਤ ਕੌਰ ਵੱਲੋਂ ਵਧਾਈ ਦਿੱਤੀ ਗਈ ਅਤੇ ਨਾ ਜਿੱਤ ਕਰਨ ਵਾਲੇ ਖਿਡਾਰੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਸਖਤ ਮਿਹਨਤ ਕਰਕੇ ਵਧੀਆ ਪ੍ਰਦਰਸ਼ਨ ਕਰਨ ਦੀ ਨਸੀਹਤ ਦਿੱਤੀ ਗਈ ਅਤੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਅਤੇ ਟੂਰਨਾਮੈਂਟ ਨੂੰ ਵਧੀਆ ਢੰਗ ਨਾਲ ਕਰਵਾਉਣ ਵਾਲੇ ਸਾਰੇ ਆਫੀਸ਼ੀਅਲਜ ਦਾ ਧੰਨਵਾਦ ਕੀਤਾ ਗਿਆ।

ਇਹਨਾਂ ਖੇਡਾਂ ਵਿੱਚ ਅੰਡਰ-14, 17, 21, 21-40, 41-55, 56-65 ਅਤੇ 65 ਸਾਲ ਤੋਂ ਵੱਧ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਐਥਲੈਟਿਕਸ, ਫੁੱਟਬਾਲ, ਖੋ-ਖੋ, ਵਾਲੀਬਾਲ, ਕਬੱਡੀ, ਰੱਸਾਕੱਸੀ ਦੇ ਵੱਖਵੱਖ ਉਮਰ ਦੇ ਮੁਕਾਬਲਿਆਂ ਵਿੱਚ ਭਾਗ ਲਿਆ।ਖਿਡਾਰੀਆਂ ਨੂੰ ਮਿਲਕੇ ਬਲਾਕ ਪੱਧਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ, ਮੈਡਮ ਸਤਵੰਤ ਕੌਰ ਜਿਲਾ੍ਹ ਖੇਡ ਅਫਸਰ ਤਰਨਤਾਰਨ ਅਤੇ ਬਲਜੀਤ ਸਿੰਘ ਲੇਖਾਕਾਰ ਜਿਲ੍ਹਾ ਖੇਡ ਦਫਤਰ ਤਰਨ ਤਾਰਨ ਅਤੇ ਮੈਡਮ ਅਮਨਦੀਪ ਕੌਰ ਬਲਾਕ ਇੰਚਾਰਜ, ਸਮੂਹ ਕੋਚਿਜ ਅਤੇ ਫਿਜ਼ੀਕਲ ਅਧਿਆਪਕਾਂ ਆਦਿ ਹਾਜ਼ਰ ਸਨ।  

ਇਹਨਾਂ ਮੁਕਾਬਲਿਆਂ ਦੌਰਾਨ ਕਬੱਡੀ (ਨੈਸ਼ਨਲ ਸਟਾਇਲ) 14 (ਲੜਕੇ) (ਪਹਿਲਾ ਸਥਾਨ) ਸਰਕਾਰੀ ਸੀਨੀਅਰ ਸੈਕਡਰੀ ਸਕੂਲ ਮੀਆਂਵਿੰਡ ਨੇ ਪ੍ਰਾਪਤ ਕੀਤਾ।ਕਬੱਡੀ (ਨੈਸ਼ਨਲ ਸਟਾਇਲ) 17 (ਲੜਕੇ) (ਪਹਿਲਾ ਸਥਾਨ) ਸਰਕਾਰੀ ਸੀਨੀਅਰ ਸੈਕਡਰੀ ਸਕੂਲ ਮੀਆਂਵਿੰਡ ਨੇ ਪ੍ਰਾਪਤ ਕੀਤਾ।ਕਬੱਡੀ (ਨੈਸ਼ਨਲ ਸਟਾਇਲ) 21 (ਲੜਕੇ) (ਪਹਿਲਾ ਸਥਾਨ) ਸਰਕਾਰੀ ਸੀਨੀਅਰ ਸੈਕਡਰੀ ਸਕੂਲ ਮੀਆਂਵਿੰਡ ਨੇ ਪ੍ਰਾਪਤ ਕੀਤਾ। ਫੁੱਟਬਾਲ ਅੰਡਰ 21-30 (ਲੜਕੇ) (ਪਹਿਲਾ ਸਥਾਨ) ਸਰਕਾਰੀ ਹਾਈ ਸਕੂਲ ਕੱਲਾ ਨੇ ਪ੍ਰਾਪਤ ਕੀਤਾ।ਇਸ ਤਰਾਂ ਵੱਖਵੱਖ ਗੇਮਾਂ ਵਿੱਚੋਂ ਵੱਖ-ਵੱਖ ਖਿਡਾਰੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD