Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਚੌਥੇ ਦਿਨ 'ਖੇਡਾਂ ਵਤਨ ਪੰਜਾਬ ਦੀਆਂ 2023 ਸੀਜਨ-2', ਬਲਾਕ ਪੱਧਰੀ ਖੇਡਾਂ ਦੇ ਦਿਲਚਸਪ ਮੁਕਾਬਲੇ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਨਾਭਾ/ ਪਟਿਆਲਾ , 04 Sep 2023

ਨਾਭਾ ਬਲਾਕ ਵਿੱਚ ਵੱਖ-ਵੱਖ ਗੇਮਾਂ ਐਥਲੈਟਿਕਸ, ਖੋ-ਖੋ, ਟੱਗ ਆਫ ਵਾਰ, ਵਾਲੀਬਾਲ ਸ਼ੂਟਿੰਗ, ਵਾਲੀਬਾਲ ਸ਼ਮੈਸ਼ਿੰਗ, ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ ਗੇਮਾਂ ਵਿੱਚ ਲਗਭਗ 1500 ਖਿਡਾਰੀਆਂ ਨੇ ਹਿੱਸਾ ਲਿਆ। ਬਲਾਕ ਨਾਭਾ ਵਿਖੇ ਅੱਜ ਆਖਰੀ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ। 

ਇਹਨਾਂ ਖੇਡਾਂ ਵਿੱਚ ਐਮ.ਐਲ.ਏ. ਗੁਰਦੇਵ ਸਿੰਘ ਦੇਵ ਮਾਨ, ਪ੍ਰਿੰਸੀਪਲ ਜਸਪਾਲ ਸਿੰਘ, ਲਾਲੀ ਫਤਿਹਪੁਰ ਜਿਲ੍ਹਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਪੱਖੀ ਮਾਹੌਲ ਸਿਰਜਕੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ।

‌ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਨਾਭਾ ਵਿਖੇ ਫੁੱਟਬਾਲ ਗੇਮ ਵਿੱਚ ਅੰਡਰ 14 ਲੜਕਿਆਂ ਵਿੱਚ ਡੀ ਪੀ ਐਸ ਸਿਲਵਰ ਸਿਟੀ ਦੀ ਟੀਮ, ਐਮ ਐਫ ਸੀ ਨਾਭਾ ਟੀਮ ਨੂੰ ਹਰਾ ਕੇ ਜੇਤੂ ਰਹੀ। ਅੰਡਰ 17 ਲੜਕਿਆਂ ਵਿੱਚ ਐਮ ਐਫ ਸੀ ਨਾਭਾ ਦੀ ਟੀਮ ਨੇ ਊਸ਼ਾ ਮਾਤਾ ਸਕੂਲ ਦੀ ਟੀਮ ਨੂੰ ਹਰਾਇਆ। 

ਨਾਭਾ ਮਾਡਰਨ ਸਕੂਲ ਦੀ ਟੀਮ ਨੇ ਗੌਰਮਿੰਟ ਮਾਡਲ ਸਕੂਲ ਦੀ ਟੀਮ ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਉਮਰ ਵਰਗ 21-30 ਅਤੇ ਅੰਡਰ-19 ਵਿੱਚ ਐਮ ਐਫ ਸੀ ਨਾਭਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। 

ਲੜਕੀਆਂ ਅੰਡਰ-14 ਵਿੱਚ ਜੀਬੀਐਸ ਨਾਭਾ ਦੀ ਟੀਮ ਪਹਿਲੇ ਸਥਾਨ ਤੇ ਰਹੀ। ਵਾਲੀਬਾਲ ਗੇਮ ਵਿੱਚ ਅੰਡਰ-14 ਲੜਕੀਆਂ ਕਲਗੀਧਰ ਮੂੰਗੋ ਦੀ ਟੀਮ ਨੇ ਪਹਿਲਾ ਸਥਾਨ ਅਤੇ ਮਾਡਲ ਸਕੂਲ ਨਾਭਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। 

ਅੰਡਰ 17 ਲੜਕੀਆਂ ਵਿੱਚ ਮਾਡਲ ਸਕੂਲ ਨਾਭਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰਾਜਗੜ੍ਹ ਨੇ ਦੂਸਰਾ ਅਤੇ ਕਲਗੀਧਰ ਮੂੰਗੋ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 21 ਲੜਕੀਆਂ ਵਿੱਚ ਗਰਲਜ ਸਕੂਲ ਨੇ ਪਹਿਲਾ ਅਤੇ ਜੱਸੋਮਾਜਰਾ ਨੇ ਦੂਸਰਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

ਇਸੇ ਤਰ੍ਹਾਂ ਲੜਕਿਆਂ ਵਿੱਚ ਅੰਡਰ 14 ਕਲਗੀਧਰ ਮੂੰਗੋ ਪਹਿਲਾ ਸਥਾਨ, ਮਾਡਲ ਸਕੂਲ ਦੂਸਰਾ ਸਥਾਨ ਅਤੇ ਰਾਜਗੜ੍ਹ ਦੀ ਟੀਮ ਤੀਸਰੇ ਸਥਾਨ ਤੇ ਰਹੀ। ਅੰਡਰ 17 ਮਾਡਲ ਸਕੂਲ ਦੀ ਟੀਮ ਨੇ ਪਹਿਲਾ, ਕਲਗੀਧਰ ਮੂੰਗੋ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਰਾਜਗੜ੍ਹ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। 

ਅੰਡਰ 21 ਵਿੱਚ ਬਾਬਰਪੁਰ ਟੀਮ ਨੇ ਪਹਿਲਾ ਅਤੇ ਸੈਂਟਰ ਨਾਭਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। 21-30 ਉਮਰ ਵਰਗ ਵਿੱਚ ਫਤਿਹਪੁਰ ਨੇ ਪਹਿਲਾ, ਨਾਭਾ ਸੈਂਟਰ ਨੇ ਦੂਸਰਾ ਅਤੇ ਬਾਬਰਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ। 

ਉਮਰ ਵਰਗ 31-40 ਅਤੇ 41-50 ਵਿੱਚ ਨਾਭਾ ਸੈਂਟਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜਿੱਤ ਦਰਜ ਕੀਤੀ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD