Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

“ਖੇਡਾਂ ਵਤਨ ਪੰਜਾਬ ਦੀਆਂ” ਅਧੀਨ ਬਲਾਕ ਵਲਟੋਹਾ ਵਿਖੇ ਹੋਏ ਖੇਡ ਮੁਕਾਬਲਿਆਂ ਦੌਰਾਨ ਵਿਧਾਇਕ ਸਰਵਨ ਸਿੰਘ ਧੁੰਨ ਨੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੀ ਵਧਾਈ

ਵੱਖ-ਵੱਖ ਖੇਡਾਂ ਵਿੱਚ ਖਿਡਾਰੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਲਿਆ ਭਾਗ

Sarwan Singh Dhun, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਤਰਨ ਤਾਰਨ , 04 Sep 2023

Last updated on: Sep 04, 2023, 00:00 IST

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਜਿਲਾ੍ਹ ਤਰਨਤਾਰਨ ਵਿੱਚ ਬਲਾਕ ਪੱਧਰੀ ਖੇਡਾਂ ਬਲਾਕ ਵਲਟੋਹਾ ਵਿਖੇ ਸ਼ਹੀਦ ਹਵਾਲਦਾਰ ਅਜੀਤ ਸਿੰਘ ਸਰਕਾਰੀ ਸੈਕੰਡਰੀ ਸਕੂਲ ਖੇਮਕਰਨ (ਲੜਕੇ) ਵਿੱਚ ਅੱਜ ਨੂੰ ਦੂਸਰੇ ਦਿਨ ਪੂਰੀ ਸ਼ਾਨੋ ਸੌਕਤ ਨਾਲ ਸਮਾਪਤ ਹੋਈਆਂ।

ਅੱਜ ਇਹਨਾਂ ਖੇਡਾਂ ਵਿੱਚ ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ ਜਿੰਨਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਜਿਲ੍ਹਾ ਖੇਡ ਅਫਸਰ ਮੈਡਮ ਸਤਵੰਤ ਕੌਰ ਵੱਲੋਂ ਵਧਾਈ ਦਿੱਤੀ ਗਈ ਅਤੇ ਨਾ ਜਿੱਤ ਕਰਨ ਵਾਲੇ ਖਿਡਾਰੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਸਖਤ ਮਿਹਨਤ ਕਰਕੇ ਵਧੀਆ ਪ੍ਰਦਰਸ਼ਨ ਕਰਨ ਦੀ ਨਸੀਹਤ ਦਿੱਤੀ ਗਈ ਅਤੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਅਤੇ ਟੂਰਨਾਮੈਂਟ ਨੂੰ ਵਧੀਆ ਢੰਗ ਨਾਲ ਕਰਵਾਉਣ ਵਾਲੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ ।

ਇਸ ਮੌਕੇ ਅਤੇ ਬਲਜੀਤ ਸਿੰਘ ਲੇਖਾਕਾਰ ਜਿਲ੍ਹਾ ਖੇਡ ਦਫਤਰ ਤਰਨ ਤਾਰਨ ਅਤੇ ਸ. ਜਰਮਨਜੀਤ ਸਿੰਘ ਬਲਾਕ ਇੰਚਾਰਜ, ਸਮੂਹ ਕੋਚਿਜ ਅਤੇ ਸਰੀਰਕ ਸਿੱਖਿਆਂ ਦੇ ਅਧਿਆਪਕ ਆਦਿ ਹਾਜ਼ਰ ਸਨ। ਇਹਨਾਂ ਖੇਡਾਂ ਵਿੱਚ ਅੰਡਰ-14, 17, 21, 21-40, 41-55, 56-65 ਅਤੇ 65 ਸਾਲ ਤੋਂ ਵੱਧ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਐਥਲੈਟਿਕਸ, ਫੁੱਟਬਾਲ, ਖੋ-ਖੋ, ਵਾਲੀਬਾਲ, ਕਬੱਡੀ, ਰੱਸ਼ਾਕੱਸੀ ਦੇ ਵੱਖ-ਵੱਖ ਉਮਰ ਦੇ ਮੁਕਾਬਲਿਆਂ ਵਿੱਚ ਭਾਗ ਲਿਆ।

ਇਹਨਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਰੱਸਾਕੱਸੀ ਅੰਡਰ 14 (ਲੜਕੇ) (ਪਹਿਲਾ ਸਥਾਨ) ਸਰਕਾਰੀ ਹਾਈ ਸਕੂਲ ਕਾਲੀਆ ਸਕੱਤਰਾ ਨੇ ਪ੍ਰਾਪਤ ਕੀਤਾ।ਰੱਸਾਕੱਸੀ ਅੰਡਰ 17  (ਲੜਕੀਆਂ) (ਪਹਿਲਾ ਸਥਾਨ) ਸਰਕਾਰੀ ਹਾਈ ਸਕੂਲ ਕਾਲੀਆ ਸਕੱਤਰਾ ਨੇ ਪ੍ਰਾਪਤ ਕੀਤਾ।ਰੱਸਾਕੱਸੀ ਅੰਡਰ 21 (ਲੜਕੇ) (ਪਹਿਲਾ ਸਥਾਨ) ਸੰਤ ਕਬੀਰ ਕੋਨਵੈਂਟ ਸਕੂਲ ਦਾਸੂਵਾਲ ਨੇ ਪ੍ਰਾਪਤ ਕੀਤਾ ਅਤੇ ਰੱਸਾਕੱਸੀ ਅੰਡਰ 17  (ਲੜਕੇ) (ਪਹਿਲਾ ਸਥਾਨ) ਸੰਤ ਕਬੀਰ ਕੌਨਵੇਂਟ ਸਕੂਲ ਦਾਸੂਵਾਲ ਨੇ ਪ੍ਰਾਪਤ ਕੀਤਾ।

ਇਸ ਤੋਂ ਇਲਾਵਾ ਫੁੱਟਬਾਲ ਅੰਡਰ 14 (ਲੜਕੇ) (ਪਹਿਲਾ ਸਥਾਨ) ਖੇਮਕਰਨ ਨੇ ਪ੍ਰਾਪਤ ਕੀਤਾ। ਫੁੱਟਬਾਲ ਅੰਡਰ 17  (ਲੜਕੇ) (ਪਹਿਲਾ ਸਥਾਨ) ਖੇਮਕਰਨ ਨੇ ਪ੍ਰਾਪਤ ਕੀਤਾ।ਫੁੱਟਬਾਲ ਅੰਡਰ 21  (ਲੜਕੇ) (ਪਹਿਲਾ ਸਥਾਨ) ਖੇਮਕਰਨ ਨੇ ਪ੍ਰਾਪਤ ਕੀਤਾ ਅਤੇ ਫੁੱਟਬਾਲ ਅੰਡਰ 21-30  (ਲੜਕੇ) (ਪਹਿਲਾ ਸਥਾਨ) ਖੇਮਕਰਨ ਨੇ ਪ੍ਰਾਪਤ ਕੀਤਾ।ਵੱਖ-ਵੱਖ ਖੇਡਾਂ ਵਿੱਚ ਖਿਡਾਰੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।

 

Tags: Sarwan Singh Dhun , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD