Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸਰਬੱਤ ਦਾ ਭਲਾ ਟਰੱਸਟ ਵੱਲੋਂ ਪੰਜਾਬ ਵਿੱਚ ਹੜ੍ਹ ਨਾਲ ਨੁਕਸਾਨੇ ਗਏ ਮਕਾਨਾਂ ਨੂੰ 12 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਿਰੇ ਤੋਂ ਉਸਾਰਨ ਅਤੇ ਮੁਰੰਮਤ ਦਾ ਕੰਮ ਸ਼ੁਰੂ

Web Admin

Web Admin

5 Dariya News

ਪਟਿਆਲਾ , 04 Sep 2023

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸੰਨੀ ਓਬਰਾਏ ਆਵਾਸ ਯੋਜਨਾ ਅਧੀਨ ਹੜ੍ਹਾਂ ਨਾਲ ਨੁਕਸਾਨੇ ਗਏ ਮਕਾਨਾਂ ਨੂੰ ਨਵੇਂ ਸਿਿਰਉਂ ਉਸਾਰਨ ਅਤੇ ਮੁਰੰਮਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। 

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪੰਜਾਬ ਵਿੱਚ ਜ਼ਿਆਦਾ ਮੀਂਹ ਪੈਣ ਕਰਕੇ ਅਤੇ ਹਿਮਾਚਲ ਦੇ ਵਿੱਚ ਭਾਰੀ ਬਰਸਾਤ, ਬੱਦਲ ਫਟਣ ਅਤੇ ਪਹਾੜੀਆਂ ਖਿਸਕਣ ਕਾਰਨ ਪੰਜਾਬ ਦੇ ਕਾਫ਼ੀ ਹਿੱਸਿਆਂ ਵਿੱਚ ਹੜ੍ਹ ਆ ਗਿਆ ਸੀ। 

ਇਹ ਜਿੰਨਾ ਪਾਣੀ ਸੀ ਸਤਲੁਜ, ਬਿਆਸ ਅਤੇ ਭਾਖੜਾ ਡੈਮ ਵਿੱਚ ਆਇਆ।ਜਿਸ ਕਾਰਨ ਸਮੇਂ ਸਮੇਂ ਪਾਣੀ ਵਧਣ ਕਾਰਨ ਫਲੱਡ ਗੇਟ ਖੋਲੇ ਗਏ ਅਤੇ ਪਾਣੀ ਛੱਡਣਾ ਪਿਆ। ਇਸ ਨਾਲ ਪੰਜਾਬ ਦੇ ਸੱਤ-ਅੱਠ ਜ਼ਿਲ੍ਹੇ ਪਾਣੀ ਦੀ ਲਪੇਟ ਵਿੱਚ ਆ ਗਏ। ਫਿਰੋਜ਼ਪੁਰ, ਤਾਰਨਤਰਨ, ਪੱਟੀ, ਫਾਜ਼ਿਲਕਾ, ਸੁਲਤਾਨਪੁਰ ਲੋਧੀ, ਲੋਹੀਆ, ਗੁਰਦਾਸਪੁਰ ਵਿੱਚ ਵੀ ਕਾਫੀ ਨੁਕਸਾਨ ਹੋਇਆ। 

ਜ਼ਿਲਾ ਪਟਿਆਲਾ ਵਿੱਚ ਘੱਗਰ ਦੇ ਪਾਣੀ ਨਾਲ ਕਾਫ਼ੀ ਨੁਕਸਾਨ ਹੋਇਆ। ਅਰਬਨ ਅਸਟੇਟ ਅਤੇ ਨੇੜਲੇ ਇਲਾਕਿਆਂ ਵਿੱਚ 6-6 ਫੁੱਟ ਪਾਣੀ ਸੀ। ਉਨ੍ਹਾਂ ਦਿਨਾਂ ਵਿੱਚ ਮੈਂ ਦੁਬਈ ਸੀ। ਉਸ ਸਮੇਂ ਸਰਬੱਤ ਦੇ ਭਲਾ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਨੇ ਜ਼ਿਲਾ ਵਾਰ ਪ੍ਰਸ਼ਾਸਨ ਨਾਲ ਸੰਪਰਕ ਬਣਾਇਆ ਗਿਆ ਅਤੇ ਸਾਂਝੇ ਤੌਰ ਤੇ ਸੇਵਾ ਦਾ ਕੰਮ ਸ਼ੁਰੂ ਕੀਤਾ ਗਿਆ।

ਪੀੜਤ ਲੋਕਾਂ ਲਈ ਸੁੱਕੇ ਭੋਜਨ ਦੇ ਪੈਕਟ, ਸੁੱਕਾ ਰਾਸ਼ਨ, ਦਵਾਈਆਂ ਅਤੇ ਮੱਛਰਦਾਨੀਆ ਵੰਡੀਆਂ ਗਈਆਂ। ਪਸ਼ੂਆਂ ਲਈ ਦਵਾਈਆਂ ਅਤੇ ਮੱਕੀ ਦਾ ਆਚਾਰ ਵੰਡਿਆ ਗਿਆ। ਅਸੀਂ ਤਕਰੀਬਨ ਪਸ਼ੂਆਂ ਲਈ 900 ਟਨ ਮੱਕੀ ਦਾ ਆਚਾਰ ਵੰਡ ਚੁੱਕੇ ਹਾਂ। ਇਸ ਹੜ੍ਹ ਕਾਰਨ ਕਈ ਘਰ ਨੁਕਸਾਨੇ ਗਏ ਸਨ। ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਦਾ ਮੈਂ ਖੁਦ ਜਾ ਕੇ ਦੌਰਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਸੰਨੀ ਓਬਰਾਏ ਆਵਾਸ ਯੋਜਨਾ ਦੇ ਤਹਿਤ ਘਰਾਂ ਨੂੰ ਨਵੇਂ ਸਿਰੇ ਤੋਂ ਬਣਾਉਣ ਅਤੇ ਮੁਰੰਮਤ ਦੇ ਕੰਮ ਲਈ 12 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਹੜ੍ਹ ਪੀੜਤ ਇਲਾਕਿਆਂ ਵਿੱਚ ਸੁੱਕਾ ਰਾਸ਼ਨ, ਦਵਾਈਆਂ, ਪਸ਼ੂਆਂ ਦੀਆਂ ਦਵਾਈਆਂ ਅਤੇ ਮੱਕੀ ਦਾ ਆਚਾਰ ਭੇਜਣ ਲਈ 3 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੰਜਾਬ ਦੇ ਹਰ ਜ਼ਿਲੇ ਵਿੱਚ ਸਾਡੀ ਜ਼ਿਲਾ ਵਾਰ ਟੀਮ ਕੰਮ ਕਰ ਰਹੀ ਹੈ। ਪੰਜਾਬ ਵਿੱਚ ਸਾਡੇ 31 ਆਫਿਸ ਹਨ।

ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹੜ੍ਹਾਂ ਨਾਲ ਨੁਕਸਾਨੇ ਗਏ 40 ਮਕਾਨਾਂ ਨੂੰ ਉਸਾਰਨ ਦੀ ਤਿਆਰੀ ਹੋ ਚੁੱਕੀ ਹੈ, ਜਿਸ ਅਧੀਨ ਅੱਜ ਜ਼ਿਲਾ ਰੂਪਨਗਰ ਦੇ ਮੋਰਿੰਡਾ ਵਿੱਚ ਇਸ ਘਰ ਦਾ ਨੀਂਹ ਪੱਥਰ ਰੱਖ ਕੇ ਮਕਾਨ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਮੈਂ ਇਸ ਪਰਿਵਾਰ ਨੂੰ ਮਿਿਲਆਂ ਹਾਂ। ਇਨ੍ਹਾਂ ਦਾ ਬੇਟਾ ਅਪਾਹਜ ਹੈ। ਇਸ ਬੇਟੇ ਅਤੇ ਮਾਤਾ ਦੀ ਅਸੀਂ 2500 ਰੁਪਏ ਮਹੀਨਾ ਪੈਨਸ਼ਨ ਲਗਾ ਰਹੇ ਹਾਂ। ਜਿਹੜੀ ਇਸ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ। 

ਇਨ੍ਹਾਂ ਦੇ ਅਕਾਊਂਟ ਵਿੱਚ ਹਰ ਮਹੀਨੇ ਪੈਸੇ ਆ ਜਾਇਆ ਕਰਨਗੇ। ਇਸ ਪਰਿਵਾਰ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਛੱਤ ਮਿਲ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਦੇ ਘਨੌਰ ਕਸਬੇ ਦੇ ਪਿੰਡ ਰੁੜਕਾ ਅਤੇ ਰਾਠੀਆ ਵਿੱਚ ਵੀ ਮਕਾਨ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਲੋੜਵੰਦ ਪਰਿਵਾਰਾਂ ਦੀਆਂ ਵੀ ਪੈਨਸ਼ਨਾਂ ਲਗਾ ਦਿੱਤੀਆਂ ਗਈਆਂ ਹਨ। ਅਸੀਂ ਹੜ੍ਹ ਪੀੜਤਾਂ ਲਈ ਹੈਲਪ ਲਾਈਨ 0175-2284177 ਜਾਰੀ ਕੀਤਾ ਹੈ ਜਿੱਥੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। 

ਦੱਸ ਦੇਈਏ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਹਿਲਾਂ ਵੀ ਸ੍ਰੀਨਗਰ, ਜੰਮੂ ਕਸ਼ਮੀਰ ਵਿੱਚ ਹੜ੍ਹਾਂ ਅਤੇ ਨੇਪਾਲ ਵਿੱਚ ਭੁਚਾਲ ਨਾਲ ਨੁਕਸਾਨੇ ਗਏ ਘਰਾਂ ਨੂੰ ਮੁੜ ਉਸਾਰਿਆ ਗਿਆ ਸੀ। ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੇ ਰਾਸ਼ਟਰੀ ਪ੍ਰਧਾਨ ਸ੍ਰ. ਜੱਸਾ ਸਿੰਘ ਸੰਧੂ, ਡਾ. ਆਰ.ਐਸ. ਅਟਵਾਲ (ਡਾਇਰੈਕਟਰ ਸਿਹਤ ਸੇਵਾਵਾਂ), ਬੋਨੀ ਓਬਰਾਏ ਅਤੇ ਸਰਬੱਤ ਦਾ ਭਲਾ ਟਰੱਸਟ ਟੀਮ ਦੇ ਮੈਂਬਰ ਹਾਜ਼ਰ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD