Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਜੈਪੁਰ ਵਿੱਚ ਇੱਕ ਵੱਡੇ ਸਮਾਗਮ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਦਿੱਤੀ ‘ਕੇਜਰੀਵਾਲ ਦੀ ਗਰੰਟੀ'

ਤੁਹਾਡੇ ਵੱਲੋਂ ਇਸ ਪ੍ਰੋਗਰਾਮ ਤੱਕ ਪਹੁੰਚਣ ਲਈ ਚੁੱਕੇ ਗਏ ਕਦਮ ਦਾ ਮਤਲਬ ਹੈ ਰਾਜਸਥਾਨ ਵਿੱਚ ਕ੍ਰਾਂਤੀ ਵੱਲ ਤੁਹਾਡਾ ਇੱਕ ਕਦਮ: ਭਗਵੰਤ ਮਾਨ

Arvind Kejriwal, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Rajasthan, Jaipur

Web Admin

Web Admin

5 Dariya News

ਜੈਪੁਰ , 04 Sep 2023

Last updated on: Sep 04, 2023, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਜੈਪੁਰ ਪੁੱਜੇ ਜਿੱਥੇ ਉਨ੍ਹਾਂ ਰਾਜਸਥਾਨ ਦੇ ਲੋਕਾਂ ਨੂੰ 6 ‘ਕੇਜਰੀਵਾਲ ਦੀ ਗਰੰਟੀ’ਦਿੱਤੀ। ਇਸ ਮੌਕੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਭਾਰਤੀ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ ਹੈ। 

ਮਾਨ ਨੇ ਕਿਹਾ ਕਿ ਤੁਹਾਡਾ ਅੱਜ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਚੁੱਕਿਆ ਹਰ ਕਦਮ ਕ੍ਰਾਂਤੀ ਵੱਲ ਇੱਕ ਕਦਮ ਹੈ ਅਤੇ ਰਾਜਸਥਾਨ ਅਤੇ ਇਸ ਦੇ ਲੋਕਾਂ ਦੇ ਬਿਹਤਰ ਭਵਿੱਖ ਲਈ ਹੈ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਪਹਿਲਾਂ ਹੀ ਇਨ੍ਹਾਂ ਗਾਰੰਟੀਆਂ ਨੂੰ ਪੂਰਾ ਕਰ ਚੁੱਕੇ ਹਾਂ।  ਪੰਜਾਬ ਵਿੱਚ 'ਆਪ' ਦੀ ਸਰਕਾਰ ਸਿਰਫ਼ ਇੱਕ ਸਾਲ ਪੰਜ ਮਹੀਨੇ ਪਹਿਲਾਂ ਬਣੀ ਸੀ, ਪਰ ਅਸੀਂ ਉੱਥੇ ਸਾਰੀਆਂ ਵੱਡੀਆਂ ਚੋਣ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ।  

ਉਨ੍ਹਾਂ ਕਿਹਾ ਕਿ ਅਸੀਂ 'ਜੁਮਲੇਬਾਜ਼' ਨਹੀਂ ਹਾਂ, ਅਸੀਂ ਚੋਣਾਂ ਸਮੇਂ ਲਾਲੀਪਾਪ ਨਹੀਂ ਦਿੰਦੇ, ਪਰ ਅਸੀਂ ਗਾਰੰਟੀ ਦਿੰਦੇ ਹਾਂ ਅਤੇ ਅਸੀਂ ਜੋ ਵਾਅਦਾ ਕਰਦੇ ਹਾਂ, ਅਸੀਂ ਪੂਰਾ ਕਰਦੇ ਹਾਂ ਕਿਉਂਕਿ ਅਸੀਂ ਸਿਰਫ ਇਹ ਕਹਿੰਦੇ ਹਾਂ ਕਿ ਅਸੀਂ ਕੀ ਕਰ ਸਕਦੇ ਹਾਂ।  ਦੂਜੀਆਂ ਪਾਰਟੀਆਂ ਦੇ ਉਲਟ, ਅਸੀਂ ਆਪਣੇ ਵਾਅਦੇ ਤੋਂ ਵੱਧ ਕਰਦੇ ਹਾਂ।

ਮਾਨ ਨੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੀ ਗਾਰੰਟੀ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਦਿੱਲੀ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹਨ ਅਤੇ ਉਨ੍ਹਾਂ ਦੇ ਨਤੀਜੇ ਵੀ ਬਿਹਤਰ ਹਨ। ਅਸੀਂ ਸਿਰਫ਼ ਇੱਕ ਸਾਲ ਵਿੱਚ ਪੰਜਾਬ ਵਿੱਚ  650 ਮੁਹੱਲਾ ਕਲੀਨਿਕ ਖੋਲੇ ਜਿੱਥੇ  40 ਲੱਖ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਪ੍ਰਾਪਤ ਕੀਤੀਆਂ ਹਨ।  

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਨੇ 10-12 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਪੰਜਾਬ ਵਿੱਚ ਅਸੀਂ 30,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 28,000 ਕੱਚੇ ਮੁਲਾਜ਼ਮਾਂ  ਨੂੰ ਰੈਗੂਲਰ ਕੀਤਾ।ਅਗਲੇ ਕੁਝ ਦਿਨਾਂ ਵਿੱਚ ਅਸੀਂ ਲਗਭਗ 700 ਪਟਵਾਰੀਆਂ ਅਤੇ 560 ਸਬ ਇੰਸਪੈਕਟਰਾਂ ਨੂੰ ਨੌਕਰੀਆਂ ਦੇ ਰਹੇ ਹਾਂ।  

ਹਾਲ ਹੀ ਵਿੱਚ 12,710 ਅਧਿਆਪਕਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇੱਥੇ ਵੀ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਤਰਜੀਹ ਹੋਵੇਗੀ।

 ਮੁਫਤ ਅਤੇ 24 ਘੰਟੇ ਬਿਜਲੀ ਦੀ ਗਰੰਟੀ 'ਤੇ ਮਾਨ ਨੇ ਕਿਹਾ ਕਿ ਪੰਜਾਬ ਵਿੱਚ 90% ਤੋਂ ਵੱਧ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ ਅਤੇ ਅਸੀਂ ਇਸ ਗਰਮੀ ਵਿੱਚ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੀ ਉੱਚ ਮੰਗ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ 'ਆਪ' ਸਰਕਾਰ ਨੇ ਵੀ ਅਜਿਹਾ ਹੀ ਕੀਤਾ ਹੈ ਅਤੇ ਰਾਜਸਥਾਨ ਵਿੱਚ ਵੀ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ।

ਭ੍ਰਿਸ਼ਟਾਚਾਰ ਮੁਕਤ ਰਾਜਸਥਾਨ ਬਾਰੇ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਦੇਸ਼ ਦੀ ਵੱਡੀ ਸਮੱਸਿਆ ਹੈ। ਅਸੀਂ ਪੰਜਾਬ ਵਿੱਚ ਅਫਸਰਾਂ ਅਤੇ ਸਿਆਸਤਦਾਨਾਂ ਸਮੇਤ 400 ਭ੍ਰਿਸ਼ਟ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।  

ਅਸੀਂ ਪੰਜਾਬ ਵਿੱਚ ਇੱਕ ਵਟਸਐਪ ਨੰਬਰ ਲਾਂਚ ਕੀਤਾ ਹੈ ਤਾਂ ਜੋ ਆਮ ਲੋਕ ਆਸਾਨੀ ਨਾਲ ਭ੍ਰਿਸ਼ਟਾਚਾਰ ਦੀ ਰਿਪੋਰਟ ਕਰ ਸਕਣ ਅਤੇ ਅਸੀਂ ਤੇਜ਼ੀ ਨਾਲ ਕਾਰਵਾਈ ਕਰ ਸਕੀਏ। ਮਾਨ ਨੇ ਕਿਹਾ ਕਿ ਇਹ ਸਮਾਂ ਆਮ ਆਦਮੀ ਅਤੇ ਨੌਜਵਾਨਾਂ ਦਾ ਹੈ।  ਦੂਜੀਆਂ ਪਾਰਟੀਆਂ ਸਿਰਫ ਇਹ ਕਹਿੰਦੀਆਂ ਹਨ ਕਿ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਪਰ ਆਮ ਆਦਮੀ ਪਾਰਟੀ ਹੀ ਆਮ ਅਤੇ ਨੌਜਵਾਨਾਂ ਨੂੰ ਮੌਕੇ ਦਿੰਦੀ ਹੈ।  

ਸਾਡੇ ਪੰਜਾਬ ਵਿੱਚ ਬਹੁਤ ਸਾਰੇ ਨੌਜਵਾਨ ਵਿਧਾਇਕ ਹਨ ਜਿਨ੍ਹਾਂ ਨੇ ਵੱਡੇ ਸਿਆਸੀ ਆਗੂਆਂ ਨੂੰ ਹਰਾਇਆ ਹੈ।  ਉਨ੍ਹਾਂ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਦਿੱਲੀ ਅਤੇ ਪੰਜਾਬ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ‘ਸੰਨਮਾਨ ਰਾਸ਼ੀ’ (ਐਕਸ-ਗ੍ਰੇਸ਼ੀਆ) ਦਿੰਦੀ ਹੈ।  ਅਸੀਂ ਰਾਜਸਥਾਨ ਵਿੱਚ ਵੀ ਇਸ ਨੂੰ ਲਾਗੂ ਕਰਾਂਗੇ।

 ਮਾਨ ਨੇ ਕਿਹਾ ਕਿ ਜਦੋਂ ਅਸੀਂ ਮੁਫਤ ਬਿਜਲੀ, ਸਿੱਖਿਆ ਅਤੇ ਇਲਾਜ ਵਰਗੀਆਂ ਗਾਰੰਟੀ ਦਿੰਦੇ ਹਾਂ ਤਾਂ ਸਾਹਿਬ (ਨਰਿੰਦਰ ਮੋਦੀ) ਕਹਿੰਦੇ ਹਨ ਕਿ ਇਹ 'ਰੇਵੜੀ' ਹੈ ਪਰ ਅਸੀਂ ਜਾਣਨਾ ਚਾਹੁੰਦੇ ਹਾਂ ਕਿ '15 ਲੱਖ ਵਾਲਾ ਪਾਪੜ' ਕਿੱਥੇ ਹੈ। ਉਨ੍ਹਾਂ ਆਪਣੇ ਅੰਦਾਜ਼  ਵਿਚ ਮੋਦੀ ਤੇ ਹਮਲਾ ਬੋਲਦਿਆਂ ਕਿਹਾ:

 "15 ਲਾਖ ਲਿਖਤੇ ਸਿਆਹੀ ਸੂਖ ਜਾਤੀ ਹੈ

 ਕਾਲੇ ਧਨ ਕੀ ਬਾਤ ਕਰਤਾ ਹੂੰ ਤੋ ਕਲਾਮ ਰੁਕ ਜਾਤੀ ਹੈ

 ਹਰ ਬਾਤ ਹੀ ਜੁਮਲਾ ਨਿਕਲੀ

 ਅਬ ਤੋ ਯੇ ਭੀ ਸ਼ੱਕ ਹੈ

 ਕਿਆ ਚਾਈ ਬਨਾਨੀ ਆਤੀ ਹੈ"

 ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਭੇਲ, ਐਲਆਈਸੀ, ਰੇਲ, ਹਵਾਈ ਅੱਡਾ ਵੇਚ ਕੇ ਵਿਧਾਇਕਾਂ ਅਤੇ ਮੀਡੀਆ ਨੂੰ ਖਰੀਦ ਲਿਆ ਹੈ। ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇਣ ਲਈ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ।

ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਸੂਬੇ ਵਿੱਚ ਇਮਾਨਦਾਰ ਸਰਕਾਰ ਚੁਣਨ। ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਦੇ 76 ਸਾਲਾਂ ਬਾਅਦ ਵੀ ਆਮ ਆਦਮੀ ਪਾਰਟੀ ਸਿਰਫ਼ ਸਕੂਲਾਂ, ਹਸਪਤਾਲਾਂ, ਰੁਜ਼ਗਾਰ ਅਤੇ ਵਿਕਾਸ ਦੀ ਗੱਲ ਕਰਦੀ ਹੈ।  

ਅਸੀਂ ਸਿਆਸਤਦਾਨ ਨਹੀਂ ਹਾਂ। ਅਸੀਂ ਇੱਥੇ ਆਪਣੇ ਦੇਸ਼ ਨੂੰ ਨੰਬਰ ਇੱਕ ਬਣਾਉਣ ਲਈ ਕੰਮ ਕਰਨ ਲਈ ਆਏ ਹਾਂ। ਉਨ੍ਹਾਂ ਕਿਹਾ ਕਿ‘ਆਪ’ ਦੀ ਸਰਕਾਰ ਕੰਮ ਕਰਦੀ ਹੈ ਅਤੇ ਆਪਣੀ ਗਰੰਟੀ ਪੂਰੀ ਕਰਦੀ ਹੈ, ਜਿਸ ਕਾਰਨ ਸਾਨੂੰ ਦਿੱਲੀ ਅਤੇ ਪੰਜਾਬ ਵਿੱਚ ਭਾਰੀ ਬਹੁਮਤ ਮਿਲਿਆ ਹੈ।

ਗਰੰਟੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਮੁਫਤ ਅਤੇ 24 ਘੰਟੇ ਬਿਜਲੀ ਦਿੱਤੀ ਜਾਵੇਗੀ।  ਸਰਕਾਰੀ ਸਕੂਲਾਂ ਦਾ ਸੁਧਾਰ ਕੀਤਾ ਜਾਵੇਗਾ।  

ਸਿੱਖਿਆ ਅਤੇ ਸਿਹਤ ਸਹੂਲਤਾਂ ਹਰ ਕਿਸੇ ਲਈ ਮੁਫਤ ਹੋਣਗੀਆਂ।  ਦਿੱਲੀ ਅਤੇ ਪੰਜਾਬ ਵਾਂਗ ਮੁਹੱਲਾ ਕਲੀਨਿਕ ਬਣਾਏ ਜਾਣਗੇ, ਸਰਕਾਰੀ ਹਸਪਤਾਲ ਬਣਾਏ ਜਾਣਗੇ।  

ਰੁਜ਼ਗਾਰ ਪੈਦਾ ਕਰਨਾ ਅਤੇ ਨੌਕਰੀਆਂ ਦੇਣਾ ਪਹਿਲ ਹੋਵੇਗੀ।  ਅਸੀਂ ਦਿੱਲੀ ਵਿੱਚ 2 ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਨੌਜਵਾਨਾਂ ਨੂੰ 12 ਲੱਖ ਪ੍ਰਾਈਵੇਟ ਨੌਕਰੀਆਂ ਦਿੱਤੀਆਂ।  

18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ  1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਭ੍ਰਿਸ਼ਟਾਚਾਰ ਮੁਕਤ ਰਾਜਸਥਾਨ  ਬਣਾਇਆ ਜਾਵੇਗਾ ਅਤੇ ਸ਼ਹੀਦਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ।

ਉਨ੍ਹਾਂ ਨੇ ਵਨ ਨੇਸ਼ਨ ਵਨ ਇਲੈਕਸ਼ਨ ਦੇ ਮੁੱਦੇ 'ਤੇ ਨਰਿੰਦਰ ਮੋਦੀ ਨੂੰ ਵੀ ਘੇਰਿਆ ਅਤੇ ਕਿਹਾ ਕਿ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੇ 9 ਸਾਲਾਂ ਤੋਂ ਕੁਝ ਨਹੀਂ ਕੀਤਾ, ਇਸ ਲਈ ਹੁਣ ਉਨ੍ਹਾਂ ਕੋਲ ਤੁਹਾਡੇ ਲੋਕਾਂ ਤੋਂ ਵੋਟਾਂ ਮੰਗਣ ਦਾ ਕੋਈ ਆਧਾਰ ਨਹੀਂ ਹੈ।  

ਕੇਜਰੀਵਾਲ ਨੇ ਕਿਹਾ ਕਿ ਵਨ ਨੇਸ਼ਨ ਵਨ ਇਲੈਕਸ਼ਨ ਤੋਂ ਆਮ ਲੋਕਾਂ ਨੂੰ ਕੁਝ ਨਹੀਂ ਮਿਲੇਗਾ, ਪਰ ਵਨ ਨੇਸ਼ਨ ਵਨ ਐਜੂਕੇਸ਼ਨ ਹੋਣੀ ਚਾਹੀਦੀ ਹੈ ਤਾਂ ਜੋ ਸਾਡੇ ਦੇਸ਼ ਦੇ ਹਰ ਬੱਚੇ ਨੂੰ ਬਰਾਬਰ ਸਿੱਖਿਆ ਅਤੇ ਬਰਾਬਰ ਮੌਕੇ ਮਿਲ ਸਕਣ।

 

Tags: Arvind Kejriwal , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Rajasthan , Jaipur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD