ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਆਪ ਸਰਕਾਰ ਦੇ ਹੁੰਦਿਆਂ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਕਰਨਾ ਨਹੀਂ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਬੀ.ਡੀ.ਪੀ.ਓ ਦਫਤਰ ਵਿਖੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕਰਨ ਮੌਕੇ ਕੀਤਾ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਉਨ੍ਹਾਂ ਦੇ ਨਾਲ ਸਨ। ਸਪਕੀਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਉਨ੍ਹਾਂ ਦੇ ਹਲਕੇ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਉਨ੍ਹਾਂ ਦਾ ਹੱਲ ਮੌਕੇ ਤੇ ਹੀ ਹੋ ਜਾਵੇ। ਇਸ ਲਈ ਉਨ੍ਹਾਂ ਨੂੰ ਜਦੋਂ ਵੀ ਮੌਕਾ ਮਿਲਦਾ ਹੈ, ਉਹ ਆਪਣੇ ਹਲਕੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਉਨ੍ਹਾਂ ਦੇ ਰੂਬਰੂ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਹੀ ਹੋ ਜਾਵੇ। ਸ. ਸੰਧਵਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਲਈ ਬਿਨ੍ਹਾਂ ਕਿਸੇ ਝਿਜਕ ਦੇ ਆ ਕੇ ਮਿਲਣ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਕੇ ਤੇ ਹੀ ਕਰਨ ਦੀ ਕੋਸ਼ਿਸ ਕੀਤੀ ਜਾਵੇ। ਇਸ ਮੌਕੇ ਬੀ.ਡੀ.ਪੀ.ਓ ਅਭਿਨਵ ਗੋਇਲ, ਮਨਪ੍ਰੀਤ ਸਿੰਘ ਧਾਲੀਵਾਲ, ਡਾ. ਗੁਰਪ੍ਰਕਾਸ਼ ਸਿੰਘ, ਹਰਵਿੰਦਰ ਸਿੰਘ ਨਿਸ਼ਕਾਮ, ਗੁਰਮੀਤ ਸਿੰਘ ਧੂੜਕੋਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।