Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਪੋਲਿੰਗ ਸਟੇਸ਼ਨਾਂ ਦੇ ਨਾਮਾਂ ਦੀ ਤਬਦੀਲੀ ਵਾਲੀਆਂ ਸੂਚੀਆਂ ’ਤੇ ਰਾਜਨੀਤਿਕ ਪਾਰਟੀਆਂ ਤੋਂ ਇਤਰਾਜ ਮੰਗੇ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 05 Sep 2023

Last updated on: Sep 05, 2023, 00:00 IST

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਪਰਮਵੀਰ ਸਿੰਘ ਨੇ ਲੋਕ ਸਭਾ ਚੋਣਾ-2024 ਦੇ ਸਬੰਧ ਵਿਚ ਜ਼ਿਲ੍ਹਾ ਮਾਨਸਾ ਅਧੀਨ ਆਉਂਦੇ 3 ਵਿਧਾਨ ਸਭਾ ਚੋਣ ਹਲਕਿਆ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਅ.ਜ) ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋ ਹਰੇਕ ਪੋਲਿੰਗ ਸਟੇਸ਼ਨ ’ਤੇ ਵੱਧ ਤੋਂ ਵੱਧ ਵੋਟਰਾਂ ਦੀ ਗਿਣਤੀ 1500 ਰੱਖੀ ਗਈ ਹੈ, ਜਿਸ ਅਨੁਸਾਰ ਜੇਕਰ ਕਿਸੇ ਵੀ ਪੋਲਿੰਗ ਸਟੇਸ਼ਨ ਵਿਚ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਜਾਂਦੀ ਹੈ ਤਾਂ ਉਸਨੂੰ ਰੈਸ਼ਨੇਲਾਈਜੇਸ਼ਨ ਕਰਕੇ ਨਵੇਂ ਪੋਲਿੰਗ ਸਟੇਸ਼ਨ ਬਣਾਏ ਜਾਣ ਦੀ ਤਜ਼ਵੀਜ ਭਾਰਤ ਚੋਣ ਕਮਿਸ਼ਨ ਨੂੰ ਭੇਜੀ ਜਾਣੀ ਹੈ। ਇਸ ਸਮੇਂ ਜਿਲ੍ਹਾ ਮਾਨਸਾ ਵਿੱਚ ਕੁੱਲ 645 ਪੋਲਿੰਗ ਸਟੇਸ਼ਨ ਅਤੇ ਕੁੱਲ 349 ਪੋਲਿੰਗ ਸਟੇਸ਼ਨ ਲੋਕੇਸ਼ਨਾਂ (ਇਮਾਰਤਾਂ) ਹਨ। 

ਜ਼ਿਲ੍ਹੇ ਦੇ ਕਿਸੇ ਵੀ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਨਹੀਂ ਹੈ। ਇਸ ਲਈ ਨਵੇਂ ਪੋਲਿੰਗ ਸਟੇਸ਼ਨ ਬਣਾਉਣ ਦੀ ਕੋਈ ਵੀ ਤਜਵੀਜ਼ ਨਹੀਂ ਹੈ, ਪ੍ਰੰਤੂ ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਦੌਰਾਨ ਕੁੱਝ ਪੋਲਿੰਗ ਸਟੇਸ਼ਨ ਦੀਆਂ ਇਮਾਰਤਾਂ ਦੀ ਹਾਲਾਤ ਠੀਕ ਨਾ ਹੋਣ ਕਾਰਨ ਨਵੀਂ ਬਿਲਡਿੰਗ ਵਿੱਚ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਕਈ ਪੋਲਿੰਗ ਸਟੇਸ਼ਨ ਜੋ ਕਿ ਸਕੂਲਾਂ ਵਿਚ ਬਣੇ ਹੋਏ ਹਨ, ਸਕੂਲਾਂ ਦੇ ਨਾਮ ਅੱਪਗ੍ਰੇਡ ਹੋਣ ਕਾਰਨ ਇੰਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਨਾਮ ਵਿੱਚ ਵੀ ਤਬਦੀਲੀ ਕੀਤੀ ਗਈ ਹੈ, ਜਿਨ੍ਹਾਂ ਦੀਆਂ ਸੂਚੀਆਂ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ।  

ਉਨ੍ਹਾਂ ਕਿਹਾ ਕਿ ਸੂਚੀਆਂ ਨੂੰ ਚੰਗੀ ਤਰ੍ਹਾਂ ਚੈੱਕ ਕਰ ਲਿਆ ਜਾਵੇ ਅਤੇ ਜੇਕਰ ਕਿਸੇ ਵੀ ਪੋਲਿੰਗ ਸਟੇਸ਼ਨ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਇਸ ਸਬੰਧੀ 05 ਸਤੰਬਰ 2023 ਤੱਕ ਲੋੜੀਦੀ ਤਜ਼ਵੀਜ ਭੇਜ ਦਿੱਤੀ ਜਾਵੇ ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਹਾਜ਼ਰੀਨ ਨਾਲ ਯੋਗਤਾ 01-01-2024 ਦੇ ਆਧਾਰ ’ਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਡਿਊਲ ਵੀ ਸਾਝਾਂ ਕੀਤਾ ਗਿਆ।

ਇਸ ਮੌਕੇ ਚੋਣ ਤਹਿਸੀਲਦਾਰ ਹਰੀਸ਼ ਕੁਮਾਰ, ਚੋਣ ਕਾਨੂੰਗੋ ਵਰੁਣ ਕੁਮਾਰ ਗੋਇਲ, ਚੋਣ ਕਾਨੂੰਗੋ ਅਮਨਦੀਪ ਸਿੰਘ, ਚੋਣ ਕਲਰਕ ਮੁਨੀਸ਼ ਕੁਮਾਰ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਆਮ ਆਦਮੀ ਪਾਰਟੀ ਤੋਂ ਚਰਨਜੀਤ ਸਿੰਘ ਅੱਕਾਂਵਾਲੀ, ਭਾਰਤੀ ਜਨਤਾ ਪਾਰਟੀ ਤੋਂ ਰੋਹਿਤ ਬਾਂਸਲ ਅਤੇ ਮੱਖਣ ਲਾਲ, ਤ੍ਰਿਣਮੂਲ ਕਾਂਗਰਸ ਤੋਂ ਭੋਲਾ ਸਿੰਘ ਅਤੇ ਸੁਖਪਾਲ ਸਿੰਘ, ਕਾਂਗਰਸ ਪਾਰਟੀ ਤੋਂ ਅਮ੍ਰਿੰਤਪਾਲ ਸਿੰਘ ਅਤੇ ਸੀ.ਪੀ.ਆਈ. ਤੋਂ ਕ੍ਰਿਸ਼ਨ ਚੌਹਾਨ ਹਾਜ਼ਰ ਸਨ।

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD