Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸੁਬਾਰੀਨੇਟ ਸਰਵਿਸ ਫੈਡਰੇਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਐਸਮਾ ਐਕਟ ਨੂੰ ਰੱਦ ਨਹੀ ਕਰਦੀ ਤਾਂ ਵੱਡੇ ਪੱਧਰ ਤੇ ਕੀਤੇ ਜਾਣਗੇ ਸਘਰੰਸ਼ :- ਮੁਲਾਜ਼ਮ ਆਗੂ

Protest, Punjab Subarinet Service Federation, Ferozpur

Web Admin

Web Admin

5 Dariya News

ਫਿਰੋਜ਼ਪੁਰ , 05 Sep 2023

Last updated on: Sep 05, 2023, 00:00 IST

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਲਾਗੂ ਕੀਤਾ ਕਾਲਾ ਕਾਨੂੰਨ ਦੇ ਫੈਸਲੇ ਵਿਰੁੱਧ ਅੱਜ ਪੰਜਾਬ ਯੂ.ਟੀ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਡੀਸੀ ਦਫਤਰ ਦੇ ਸਾਹਮਣੇ ਫੈਡਰੇਸ਼ਨ ਦੇ ਜਿਲ੍ਹਾਂ ਪ੍ਰਧਾਨ ਰਾਮ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਵੱਖ-ਵੱਖ ਯੂਨੀਅਨ ਦੇ ਆਗੂ ਪਰਵੀਨ ਕੁਮਾਰ, ਰਾਮੇਸ਼ ਕੁਮਾਰ, ਕੋਰਜੀਤ, ਅਜੀਤ ਸਿੰਘ ਸੋਢੀ, ਬਲਵੰਤ ਸਿੰਘ, ਓਮ ਪ੍ਰਕਾਸ਼, ਰਾਜ ਕੁਮਾਰ, ਨਰਿੰਦਰ ਸ਼ਰਮਾ, ਅਜੀਤ ਗਿੱਲ, ਗੁਰਸੇਵ ਸਿੰਘ, ਸੁਖਦੇਵ ਸਿੰਘ, ਬਲਦੇਵ ਰਾਜ, ਸੁਧੀਰ ਅੰਗਲੈਜਡਰ, ਇੰਦਰਜੀਤ ਕੌਰ, ਰਣਜੀਤ ਕੌਰ, ਰਜਿੰਦਰ ਕੌਰ, ਪਲਵਿੰਦਰ ਗੁਰੂਹਰਸਹਾਏ, ਸੁਖਚੈਨ, ਪਰਮਜੀਤ ਕੌਰ, ਸੰਗੀਤਾ ਪਾਸੀ, ਵਿਜੇ ਕੁਮਾਰ, ਰੰਗਤ ਰਾਮ, ਬਲਵੀਰ ਸਿੰਘ, ਚਰਨਜੀਤ ਸਿੰਘ, ਪਿੱਪਲ ਸਿੰਘ ਆਦਿ ਨੇ ਸੰਬੋਧਨ ਕਰਦਿਆ ਦੱਸਿਆ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਖਿਲਾਫ ਪੰਜਾਬ ਸਰਕਾਰ ਵਲੋਂ ਐਸਮਾ ਐਕਟ ਲਾਗੂ ਕਰਨ ਨਾਲ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ। 

ਉਨ੍ਹਾਂ ਸਰਕਾਰ ਵੱਲੋਂ ਕਰਮਚਾਰੀਆਂ ਖਿਲਾਫ ਐਸਮਾ ਐਕਟ ਲਾਗੂ ਕਰਨ ਦੀ ਸ਼ਖਤ ਸ਼ਬਦਾ ‘ਚ ਨਿੰਦਾ ਕੀਤੀ ਅਤੇ ਮੰਗਾਂ ਨਾਂ ਮੰਨਣ ਤੇ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਦੇ ਸੰਘਰਸ਼ਾਂ ਨੂੰ ਦਬਾਉਣ ਲਈ ਲਾਗੂ  ਕੀਤਾ ਐਸਮਾ ਐਕਟ ਕਾਨੂੰਨ ਜਲਦੀ ਰੱਦ ਨਾ ਕੀਤਾ ਤਾਂ ਵੱਡੀ ਪੱਥਰ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਜਾਇਜ ਮੰਗਾ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 7.72 ਪ੍ਰਤੀਸ਼ਤ ਨਾਲ ਦੇਣ, 01-07-2015 ਤੋਂ 31-12-2015 ਤੱਕ ਦੇ 119 ਪ੍ਰਤੀਸ਼ਤ ਅਤੇ 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀ.ਏ ਦੇ ਪੈਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵਾਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 04, 09, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇਂ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਅਤੇ ਮੰਗ ਪੱਤਰ ਦਰਜ ਹੋਰ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ ਆਦਿ ਭੱਤੇ ਬਹਾਲ ਕੀਤੇ ਜਾਣ ਨਹੀਂ ਤਾ ਸਰਕਾਰ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। 

 

Tags: Protest , Punjab Subarinet Service Federation , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD