Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ: ਐਸ.ਐਮ.ਓ. ਡਾ. ਗਾਂਧੀ

ਸੀਐਚਸੀ ਖੂਈਖੇੜਾ ਅਧੀਨ ਪੈਂਦੇ ਪਿੰਡਾਂ ਵਿੱਚ ਲੋਕਾਂ ਵੱਲੋਂ ਅੱਖਾਂ ਦਾਨ ਕਰਨ ਲਈ ਆਨਲਾਈਨ ਫਾਰਮ ਭਰੇ ਗਏ

Health, Senior Medical Officer, Fazilka

Web Admin

Web Admin

5 Dariya News

ਫਾਜ਼ਿਲਕਾ , 05 Sep 2023

Last updated on: Sep 05, 2023, 00:00 IST

ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਦੀ ਯੋਗ ਅਗਵਾਈ ਹੇਠ 38ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਦੇ ਤਹਿਤ ਅੱਜ ਬਲਾਕ ਖੂਈਖੇੜਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਅੱਖਾਂ ਦਾਨ ਪੰਦਰਵਾੜੇ ਮੌਕੇ ਡਾ: ਗਾਂਧੀ ਨੇ ਕਿਹਾ ਕਿ ਅੱਖਾਂ ਮਰਨ ਤੋਂ ਬਾਅਦ ਦਾਨ ਕੀਤੀਆਂ ਜਾ ਸਕਦੀਆਂ ਹਨ ਅਤੇ ਮੌਤ ਤੋਂ 4 ਤੋਂ 6 ਘੰਟੇ ਦੇ ਅੰਦਰ-ਅੰਦਰ ਦਾਨ ਕਰ ਦੇਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਵਿਅਕਤੀ ਨੇ ਅੱਖਾਂ ਦੀ ਜਾਂਚ ਕਰਵਾਈ ਹੋਵੇ ਜਾਂ ਅੱਖਾਂ ਦੀ ਸਰਜਰੀ ਕਰਵਾਈ ਹੋਵੇ ਜਾਂ ਲੈਂਜ਼ ਫਿੱਟ ਕੀਤੇ ਹੋਣ ਕਿਉਂਕਿ ਇੱਕ ਵਿਅਕਤੀ ਦੀਆਂ ਅੱਖਾਂ ਦਾਨ ਕਰਨ ਨਾਲ ਦੋ ਵਿਅਕਤੀਆਂ ਦੀ ਜ਼ਿੰਦਗੀ ਰੌਸ਼ਨ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਦੀਆਂ ਅੱਖਾਂ ਦਾਨ ਕਰਨੀਆਂ ਹੋਣ ਤਾਂ ਜਦੋਂ ਤੱਕ ਆਈ ਬੈਂਕ ਦੀ ਟੀਮ ਨਾ ਪਹੁੰਚ ਜਾਵੇ, ਉਸ ਕਮਰੇ ਵਿੱਚ ਜਿੱਥੇ ਮ੍ਰਿਤਕ ਦੇਹ ਰੱਖੀ ਗਈ ਹੋਵੇ, ਪੱਖਾ ਨਾ ਚਲਾਇਆ ਜਾਵੇ ਅਤੇ ਅੱਖਾਂ ਦੇ ਉੱਪਰ ਗਿੱਲਾ ਅਤੇ ਸਾਫ਼ ਕੱਪੜਾ ਪਾ ਦਿੱਤਾ ਜਾਵੇ ਤਾਂ ਜੋ ਅੱਖਾਂ ਦੀ ਸੁਰੱਖਿਆ ਹੋ ਸਕੇ।

ਡਾ: ਵਿਕਾਸ ਗਾਂਧੀ ਨੇ ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਅਤੇ ਭਰਮ-ਭੁਲੇਖਿਆਂ ਤੋਂ ਮੁਕਤ ਹੋਣਾ ਚਾਹੀਦਾ ਹੈ | ਟੀਮ ਵੱਲੋਂ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 15 ਤੋਂ 20 ਮਿੰਟਾਂ ਵਿੱਚ ਪੂਰੀ ਕੀਤੀ ਜਾਂਦੀ ਹੈ। 

ਇਸ ਤੋਂ ਬਾਅਦ ਨਕਲੀ ਅੱਖਾਂ ਵੀ ਲਗਾਈਆਂ ਜਾਂਦੀਆਂ ਹਨ ਤਾਂ ਜੋ ਸਸਕਾਰ ਦੌਰਾਨ ਦੇਖਣ ਵਾਲਿਆਂ ਨੂੰ ਬੁਰਾ ਨਾ ਲੱਗੇ। ਜੇਕਰ ਕੋਈ ਏਡਜ਼, ਪੀਲੀਆ, ਬਲੱਡ ਕੈਂਸਰ ਜਾਂ ਮੈਨਿਨਜਾਈਟਿਸ ਵਰਗੀਆਂ ਬਿਮਾਰੀਆਂ ਤੋਂ ਪੀੜਤ ਹੈ ਤਾਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ।

ਬੀਈਈ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 8 ਸਤੰਬਰ ਤੱਕ 38ਵਾਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹਾਜ਼ਰੀਨ ਨੇ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ। 

ਇਸ ਦੌਰਾਨ ਲੋਕਾਂ ਨੇ ਅੱਖਾਂ ਦਾਨ ਕਰਨ ਲਈ ਆਨਲਾਈਨ ਸੰਕਲਪ ਫਾਰਮ ਵੀ ਭਰੇ ਗਏ। ਉਨ੍ਹਾਂ ਦੱਸਿਆ ਕਿ ਅੱਖਾਂ ਦਾਨ ਕਰਨ ਲਈ https://nhm.punjab.gov.in/Eye_Donation/ ਤੇ ਆਨਲਾਈਨ ਰਜਿਸਟ੍ਰੇਸ਼ਨ ਉਪਲਬਧ ਹੈ। 

 

Tags: Health , Senior Medical Officer , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD