Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੌਥਾ ਦਿਨ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2 'ਚ ਫੁੱਟਬਾਲ , ਵਾਲੀਵਾਲ , ਕਬੱਡੀ ਅਤੇ ਅਥਲੈਟਿਕਸ ਦੇ ਮੁਕਾਬਲੇ ਹੋਏ

ਉੱਘੀ ਵੇਟ ਲਿਫਟਰ ਕੁਲਬੀਰ ਕੌਰ ਭਟੋਆ ਨੇ ਕੀਤੀ ਵਿਸ਼ੇਸ਼ ਸ਼ਿਰਕਿਤ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Morinda

Web Admin

Web Admin

5 Dariya News

ਮੋਰਿੰਡਾ , 05 Sep 2023

Last updated on: Sep 05, 2023, 00:00 IST

ਪੰਜਾਬ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਟੂਰਨਾਮੈਂਟ ਵਿੱਚ ਅੱਜ ਫੁੱਟਬਾਲ, ਵਾਲੀਵਾਲ ਕਬੱਡੀ ਅਤੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਨੋਡਲ ਅਫਸਰ, ਸਿੱਖਿਆ ਵਿਭਾਗ ਸੁਰਿੰਦਰ ਕੁਮਾਰ ਘਈ ਅਤੇ ਪ੍ਰਿੰਸੀਪਲ ਮਲਕੀਤ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਪੁਲਿਸ ਦੀ ਮੋਰਿੰਡਾ ਨਿਵਾਸੀ ਉੱਘੀ ਵੇਟ ਲਿਫਟਰ ਕੁਲਬੀਰ ਕੌਰ ਭਟੋਆ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਉਚੇਚੇ ਤੌਰ ਤੇ ਪੁੱਜੇ। 

ਉਹਨਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਖੇਡ ਵਿਭਾਗ ਦੇ ਕੋਚ ਹਰਵਿੰਦਰ ਸਿੰਘ ਹਰਿੰਦਰ ਸਿੰਘ ਅਤੇ ਯਸ਼ਪਾਲ ਰਜੌਰੀਆ ਸਾਰੇ ਪ੍ਰਬੰਧ ਮੁਸ਼ਤੈਦੀ ਨਾਲ਼ ਦੇਖ ਰਹੇ ਹਨ। 

ਉਪ ਮੰਡਲ ਮੈਜਿਸਟਰੇਟ ਦੀਪਾਂਕਰ ਗਰਗ ਅਤੇ ਤਹਿਸੀਲਦਾਰ ਮਨਿੰਦਰ ਸਿੰਘ ਸਿੱਧੂ ਦੀ ਦੇਖਰੇਖ ਹੇਠ ਚੱਲ ਰਹੀਆਂ ਖੇਡਾਂ ਵਿੱਚ ਅੱਜ ਹੋਏ ਮੈਚਾਂ ਦੇ ਨਤੀਜੇ ਇਸ ਪ੍ਰਕਾਰ ਰਹੇ।

ਫੁੱਟਬਾਲ::

ਅੰਡਰ 14 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਚਤਤਾਮਲੀ  ਨੇ ਜਿੱਤ ਹਾਸਲ ਕੀਤੀ।

ਅੰਡਰ 14 ਲੜਕੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਨੇਂ ਪਹਿਲਾ ਅਤੇ ਗਾਰਡਨ ਵੈਲੀ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 

ਅੰਡਰ 17

ਤੀਜੀ ਅਤੇ ਚੋਥੀ ਪੁਜੀਸ਼ਨ ਲਈ ਮੈਚ ਕਰਵਾਏ ਗਏ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਨੇ ਗਾਰਡਨ ਵੈਲੀ ਸਕੂਲ ਨੂੰ ਹਰਾਇਆ। ਇਸ ਵਰਗ ਦਾ ਫੁੱਟਬਾਲ ਦਾ ਫਾਈਨਲ ਮੈਚ ਕੱਲ੍ਹ ਨੂੰ ਹੋਵੇਗਾ।

ਅੰਡਰ 21 ਗਾਰਡਨ ਵੈਲੀ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਅਥਲੈਟਿਕਸ:: ਹਾਰਤਿਕ ਕੁਮਾਰ ਨੇ ਪਹਿਲਾ ਅਤੇ ਪਰਵਿੰਦਰ ਸਿੰਘ ਨੇ 800 ਮੀਟਰ  ਰੇਸ ਵਿੱਚ ਦੂਜਾ  ਸਥਾਨ ਹਾਸਲ ਕੀਤਾ।

10000 ਮੀਟਰ ਵਿੱਚ ਸੰਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

100 ਮੀਟਰ 21 ਤੋਂ 30 ਸਾਲ ਵਿੱਚ ਜਗਵਿੰਦਰ ਸਿੰਘ ਨੇ ਪਹਿਲਾ ਅਤੇ ਅਕਾਸ਼ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

1500 ਮੀਟਰ ਵਿੱਚ ਸੰਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ।

400 ਮੀਟਰ ਵਿੱਚ ਸੁਰਮੁਖ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਸ਼ਾਟ ਪੁੱਟ

31ਤੋਂ 40ਸਾਲ ਮਹਲਾ

ਸਰਬਜੀਤ ਕੌਰ ਨੇ ਪਹਿਲਾ ਅਤੇ ਗੁਰਮੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।

41ਤੋਂ 55ਸਾਲ ਮਰਦ

ਸੁਖਦੇਵ ਸਿੰਘ ਨੇ ਪਹਿਲਾ ਅਤੇ ਅਮਨਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।

55ਤੋਂ 60 ਸਾਲ

ਪਰਮਜੀਤ ਸਿੰਘ ਰੰਗੀਆਂ ਨੇ ਪਹਿਲਾ ਅਤੇ ਗਿਰਧਾਰੀ ਲਾਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

55ਤੋਂ 60 ਔਰਤਾਂ

ਦਵਿੰਦਰ ਕੌਰ ਪੀ ਟੀ ਆਈ ਬੀ ਪੀ ਓ ਦਫਤਰ ਨੇ ਪਹਿਲਾ ਸਥਾਨ ਹਾਸਲ ਕੀਤਾ।

31ਤੋਂ 40 ਸਾਲ ਮਰਦ

ਹਰਮਨਜੀਤ ਸਿੰਘ ਨੇ ਪਹਿਲਾ ਅਤੇ ਡਾਕਟਰ ਹਰਜੋਲ ਨੇ ਦੂਜਾ ਸਥਾਨ ਹਾਸਲ ਕੀਤਾ।

ਲੰਬੀ ਛਾਲ 21ਤੋਂ 30ਸਾਲ

ਜਗਵਿੰਦਰ ਸਿੰਘ ਨੇ ਪਹਿਲਾ ਅਤੇ ਹਰਿੰਦਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।

ਲੰਬੀ ਛਾਲ 31ਤੋਂ 40ਸਾਲ

ਰਵਿੰਦਰ ਸਿੰਘ ਨੇ ਪਹਿਲਾ ਅਤੇ ਡਾਕਟਰ ਹਰਜੋਲ ਨੇ ਦੂਜਾ ਸਥਾਨ ਹਾਸਲ ਕੀਤਾ ਹੈ।

ਇਸ ਮੌਕੇ ਗਿਰਧਾਰੀ ਲਾਲ ਅਤੇ ਅਜੇ ਅਰੋੜਾ ਨੇ ਮੰਚ ਸੰਚਾਲਨ ਅਤੇ ਵਧੀਆ ਕੁਮੇਂਟਰੀ ਕੀਤੀ।ਇਸ ਮੌਕੇ ਜਸਬੀਰ ਸਿੰਘ ਸ਼ਾਂਤ ਪੁਰੀ,ਅਮਨਦੀਪ ਸਿੰਘ ਢੰਗਰਾਲੀ ਪਰਮਜੀਤ ਸਿੰਘ ਰਤਨਗੜ੍ਹ ਗੁਰਿੰਦਰਜੀਤ ਸਿੰਘ ਮਾਨ, ਪਰਮਜੀਤ ਸਿੰਘ ਰੰਗੀਆਂ, ਰਵਿੰਦਰ ਸਿੰਘ ਮੋਰਿੰਡਾ, ਸਰਬਜੀਤ ਕੌਰ ਬੂਰ ਮਾਜਰਾ, ਅੰਜੂ ਬਾਲਾ ਕਲਾਰਾਂ, ਸ਼ਮਿੰਦਰ ਸਿੰਘ, ਰਾਜਵੀਰ ਸਿੰਘ ਸਲੇਮਪੁਰ ਮਹਿੰਦਰਪਾਲ ਸਿੰਘ, ਬਲਜਿੰਦਰ ਕੌਰ, ਸੰਜੀਵ ਕੁਮਾਰ, ਭੁਪਿੰਦਰ ਸਿੰਘ ਚਤਾਮਲਾ, ਕਰਮਜੀਤ ਸਿੰਘ ਲੱਕੀ, ਸੁਰਮੁਖ ਸਿੰਘ ਲੁਠੇੜੀ, ਜਗਪਾਲ ਸਿੰਘ, ਨਰਿੰਦਰ ਕੌਰ ਕੰਗ, ਰਮਨਦੀਪ ਕੌਰ ਕਾਈਨੌਰ, ਪਰਗਟ ਸਿੰਘ ਬਡਵਾਲੀ, ਗੁਰਜੰਟ ਸਿੰਘ,  ਮਨਪ੍ਰੀਤ ਸਿੰਘ, ਹਰਭਜਨ ਸਿੰਘ ਪਪਰਾਲੀ, ਕਿਰਨਜੀਤ ਕੌਰ, ਗੁਰਮੀਤ ਕੌਰ ਸਹੇੜੀ,ਸੰਜੀਵ ਭਨੋਟ ਅਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD