Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਵਿਚ ਸਾਰਿਆ ਦਾ ਯੋਗਦਾਨ ਜਰੂਰੀ - ਗੁਰਪ੍ਰੀਤ ਸਿੰਘ ਭੁੱਲਰ

ਆਈ.ਜੀ. ਭੁੱਲਰ ਨੇ ਨਸ਼ਿਆ ਸਬੰਧੀ ਪੁਲਿਸ ਤੇ ਸਿਵਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib,  Gurpreet Singh Bhullar

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 05 Sep 2023

Last updated on: Sep 05, 2023, 00:00 IST

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਵਿੱਚ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਨੌਜਵਾਨੀ ਨੂੰ ਬਚਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰੂਪਨਗਰ ਰੇਂਜ ਦੇ ਆਈ.ਜੀ. ਸ.ਗੁਰਪ੍ਰੀਤ ਸਿੰਘ ਭੁੱਲਰ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਪ੍ਰਸ਼ਾਸਨਿਕ ਅਤੇ ਪੁਲਿਸ ਦੇ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਨਸ਼ੇ ਪੰਜਾਬ ਦੀ ਬਹੁਤ ਵੱਡੀ ਸਮੱਸਿਆ ਹਨ। ਇਨ੍ਹਾਂ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਪਾ ਕੇ ਵੱਡੀ ਸਮਾਜ ਸੇਵਾ ਕੀਤੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਮੈਡੀਕਲ ਸਟੋਰਾਂ ਦੀ ਜਾਣਕਾਰੀ ਇੱਕਠੀ ਕੀਤੀ ਜਾਵੇ ਕਿ ਜ਼ਿਲ੍ਹੇ ਵਿੱਚ ਕਿੰਨੇ ਮੈਡੀਕਲ ਸਟੋਰ ਰਜਿਸਟਰ ਹਨ ਅਤੇ ਕਿੰਨੇ ਬਿਨ੍ਹਾਂ ਰਜਿਸਟਰੇਸ਼ਨ ਤੋਂ ਚੱਲ ਰਹੇ ਹਨ ਇਸਤੋਂ ਇਲਾਵਾ ਉਨ੍ਹਾਂ ਦਾ ਸਮੇਂ ਸਮੇਂ ਤੇ ਮੈਡੀਕਲ ਸਟਾਕ ਵੀ ਚੈਕ ਕੀਤਾ ਜਾਵੇ ਤਾਂ ਜੋ ਕੋਈ ਵੀ ਮੈਡੀਕਲ ਸਟੋਰ ਮੈਡੀਕਲ ਨਸ਼ਾਂ ਜਾ ਹੋਰ ਨਸ਼ੀਲੀ ਵਸਤੂ ਦੀ ਵਿਕਰੀ ਨਾ ਕਰਦਾ ਹੋਵੇ।  

ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਨਸ਼ਾ ਮੁਕਤ ਮੁਹਿੰਮ ਵਿੱਚ ਬਹੁਤ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡਾਂ ਵਿੱਚ ਨਸ਼ਾ ਵੇਚਣ ਵਾਲੇ ਅਤੇ ਨਸ਼ਾ ਖਰੀਦਣ ਵਾਲੇ ਵਿਅਕਤੀਆਂ ਦੀ ਸ਼ਨਾਖਤ ਛੇਤੀ ਕਰ ਸਕਦੇ ਹਨ, ਕਿਊਂਕਿ ਇਨ੍ਹਾਂ ਦਾ ਪੇਂਡੂ ਖੇਤਰ ਦੇ ਲੋਕਾਂ ਨਾਲ ਜਿਆਦਾ ਰਾਬਤਾ ਰਹਿੰਦਾ ਹੈ। 

ਇਸ ਮੌਕੇ ਸ.ਭੁੱਲਰ ਨੇ ਇਹ ਵੀ ਕਿਹਾ ਕਿ ਜਿਹੜੇ ਪਿੰਡ ਨਸ਼ਾ ਮੁਕਤ ਹੋ ਚੁੱਕੇ ਹਨ, ਉਨ੍ਹਾਂ ਪਿੰਡਾਂ ਵਿਚ ਨਸ਼ਾ ਮੁਕਤ ਪਿੰਡ ਨਾਂ ਦੇ ਬੋਰਡ ਲਗਾਏ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ਾ ਮੁਕਤ ਕਰਨ ਲਈ ਵੱਧ ਤੋਂ ਵੱਧ ਜਾਗਰੂਕਤਾ ਸਮਾਗਮ ਕਰਾਉਣ, ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕਿਹਾ ਕਿ ਉਹ ਬੱਚਿਆਂ ਨੂੰ ਸਵੇਰ ਦੀ ਸਭਾ ਵੇਲੇ ਨਸ਼ਿਆਂ ਦੇ ਮਾੜ੍ਹੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਬੱਚਿਆਂ ਨੂੰ ਇਹ ਵੀ ਦੱਸਿਆ ਜਾਵੇ ਕਿ ਜੇਕਰ ਉਨ੍ਹਾਂ ਦੇ ਘਰ ਵਿੱਚ ਜਾਂ ਆਲੇ ਦੁਆਲੇ ਕੋਈ ਵੀ ਵਿਅਕਤੀ ਨਸ਼ੇ ਕਰਦਾ ਹੈ ਤਾਂ ਉਸਨੂੰ ਵੀ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। 

ਉਨ੍ਹਾਂ ਆਸ਼ਾ ਵਰਕਰਾਂ ਤੇ ਆਂਗਨਵਾੜ੍ਹੀ ਵਰਕਰਾਂ ਨੂੰ ਵੀ ਪਿੰਡਾਂ ਵਿੱਚ ਚੱਲ ਰਹੇ ਨਸ਼ਿਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜ੍ਹੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ। 

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਜਗ੍ਹਾ ਕਿਸੇ ਵੀ ਵਿਅਕਤੀ ਨੂੰ ਨਸ਼ਾ ਵਿਕਣ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਜਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਸਮੇਂ ਸਿਰ ਬਣਦੀ ਕਾਰਵਾਈ ਕਰਕੇ ਇਸਨੂੰ ਰੋਕਿਆ ਜਾ ਸਕੇ।  

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਇਸ਼ਾ ਸਿੰਗਲ, ਐਸ.ਪੀ.ਡੀ. ਰਾਕੇਸ਼ ਯਾਦਵ, ਐਸ ਡੀ ਐਮ ਫਤਹਿਗੜ੍ਹ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ ਡੀ ਐਮ ਖਮਾਣੋਂ ਡਾ.ਸੰਜੀਵ ਕੁਮਾਰ, ਐਸ ਡੀ ਐਮ ਅਮਲੋਹ ਸ੍ਰੀ ਗੁਰਵਿੰਦਰ ਸਿੰਘ ਜੌਹਲ, ਡੀ.ਐਸ.ਪੀ. ਫਤਹਿਗੜ੍ਹ ਸਾਹਿਬ ਰਾਜ ਕੁਮਾਰ ਸਰਮਾਂ ਤੋਂ ਇਲਾਵਾ ਪੁਲਿਸ ਤੇ ਸਿਵਲ ਅਧਿਕਾਰੀ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD