Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਖੇਡਾਂ ਵਤਨ ਪੰਜਾਬ ਦੀਆਂ ਨੇ ਨੌਜਵਾਨਾਂ ਅੰਦਰ ਨਵਾਂ ਜੋਸ਼ ਭਰਿਆ: ਆਸ਼ਿਕਾ ਜੈਨ

100 ਮੀਟਰ ਲੜਕੇ ਅੰਡਰ 21 ਤੋਂ 30 ਵਿਚ ਪਹਿਲਾ ਸਥਾਨ ਗੁਰਮੀਤ ਸਿੰਘ ਨੇ ਹਾਸਲ ਕੀਤਾ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਮਾਜਰੀ/ ਐੱਸ.ਏ.ਐੱਸ. ਨਗਰ , 05 Sep 2023

Last updated on: Sep 05, 2023, 00:00 IST

ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਅੰਗ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਡਾਂ ਨਾਲ ਵਿਸ਼ੇਸ਼ ਲਗਾਓ ਰਿਹਾ ਹੈ। ਇੱਕ ਸਮਾਂ ਅਜਿਹਾ ਵੀ ਆਇਆ ਕਿ ਸਾਡੇ ਨੌਜਵਾਨ ਮਾੜੀ ਸੰਗਤ ਵਿੱਚ ਫਸ ਕੇ ਖੇਡਾਂ ਤੋਂ ਦੂਰ ਜਾਣ ਲੱਗ ਪਏ ਸਨ ਪਰ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾ ਕੇ ਨੌਜਵਾਨਾਂ ਅੰਦਰ ਇੱਕ ਨਵਾਂ ਜੋਸ਼ ਭਰਿਆ ਗਿਆ ਜਿਸ ਸਦਕਾ ਅੱਜ ਪਿੰਡਾਂ ਤੇ ਸ਼ਹਿਰਾਂ ਦੇ ਖੇਡ ਮੈਦਾਨਾਂ ਵਿੱਚ ਨੌਜਵਾਨ ਪੂਰੇ ਉਤਸ਼ਾਹ ਨਾਲ ਆ ਰਹੇ ਹਨ। 

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ "ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2" ਤਹਿਤ ਕਰਵਾਏ ਜਾ ਰਹੇ ਮੁਕਾਬਲਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਸੀਜ਼ਨ ਦੀ ਸਫਲਤਾ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸੇ ਤਰ੍ਹਾਂ ਸੀਜ਼ਨ-2 ਨੂੰ ਵੀ ਸਫਲਤਾ ਦੇ ਸ਼ਿਖਰਾਂ 'ਤੇ ਲਿਜਾਇਆ ਜਾ ਰਿਹਾ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਵਿੱਚ ਜਿਥੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਨਗਦ ਇਨਾਮਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ, ਉਥੇ ਹੀ ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ 'ਤੇ ਖੇਡਾਂ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਨੂੰ ਖੁਰਾਕ ਲਈ ਦਿੱਤੀ ਜਾਣ ਵਾਲੀ ਰਾਸ਼ੀ ਵਿੱਚ ਵੀ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਖਿਡਾਰੀ ਆਧੁਨਿਕ ਢੰਗ ਤਕਨੀਕਾਂ ਨਾਲ ਆਪਣੀ ਖੇਡ ਦੀ ਤਿਆਰੀ ਕਰਕੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰ ਸਕਣਗੇ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਵਿੱਚ ਪੰਜਾਬ ਦੀ ਅਮੀਰ ਵਿਰਾਸਤ ਰਹੀ ਹੈ ਅਤੇ ਪੰਜਾਬ ਨੇ ਦੇਸ਼ ਨੂੰ ਕਈ ਵੱਡੇ ਖਿਡਾਰੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਡੇ ਪਿੰਡਾਂ ਵਿੱਚ ਰਹਿੰਦੇ ਖਿਡਾਰੀ ਪਹਿਲਾਂ ਕਈ ਤਰ੍ਹਾਂ ਦੀਆਂ ਕਮੀਆਂ ਕਾਰਨ ਅੱਗੇ ਨਹੀਂ ਵੱਧ ਸਕਦੇ ਸਨ ਪ੍ਰੰਤੂ ਹੁਣ ਸਰਕਾਰ ਇਨ੍ਹਾਂ ਖਿਡਾਰੀਆਂ ਨੂੰ ਅੱਗੇ ਵੱਧਣ ਦੀ ਵਧੇਰੇ ਮੌਕੇ ਪ੍ਰਦਾਨ ਕਰ ਰਹੀ ਹੈ, ਜਿਸ ਨੂੰ ਵੇਖ ਕੇ ਕਿਹਾ ਜਾ ਸਕਦਾ ਹੈ ਕਿ ਖੇਡਾਂ ਵਿੱਚ ਪੰਜਾਬ ਦਾ ਭਵਿੱਖ ਬਹੁਤ ਉਜਵਲ ਹੈ।

ਜ਼ਿਕਰਯੋਗ ਹੈ ਕਿ ਬਲਾਕ ਮਾਜਰੀ ਦੇ ਮੁਕਾਬਲਿਆਂ ਤਹਿਤ 100 ਮੀਟਰ ਲੜਕੇ ਅੰਡਰ 21 ਤੋਂ 30 ਵਿਚ ਪਹਿਲਾ ਸਥਾਨ ਗੁਰਮੀਤ ਸਿੰਘ, ਦੂਜਾ ਸਥਾਨ ਵਿਵੇਕ ਕੁਮਾਰ ਅਤੇ ਤੀਜਾ ਸਥਾਨ ਅੰਸ਼ ਕੁਮਾਰ ਨੇ ਹਾਸਲ ਕੀਤਾ। 400 ਮੀਟਰ ਲੜਕੇ ਅੰਡਰ 21 ਤੋਂ 30 ਵਿਚ ਪਹਿਲਾ ਸਥਾਨ ਸ਼ੁਭਮ, ਦੂਜਾ ਸਥਾਨ ਗੁਰਜੀਤ ਅਤੇ  ਤੀਜਾ ਸਥਾਨ ਅੰਸ਼ ਕੁਮਾਰ ਨੇ ਹਾਸਲ ਕੀਤਾ। 

ਸ਼ਾਟਪੁੱਟ ਅੰਡਰ 14 ਲੜਕਿਆਂ ਦੇ ਮੁਕਾਬਲੇ ਵਿਚਪਹਿਲਾ ਸਥਾਨ ਸਹਿਜਵੀਰ, ਦੂਜਾ ਸਥਾਨ  ਅਭਿਸ਼ੇਕ ਅਤੇ ਤੀਜਾ ਸਥਾਨ ਆਕਾਸ਼ ਕੁਮਾਰ ਨੇ ਮੱਲਿਆ। 600 ਮੀਟਰ ਅੰਡਰ 14 ਲੜਕੀਆਂ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਪੀਹੂ, ਸ਼ੰਕਰ ਦਾਸ ਅਕੈਡਮੀ, ਦੂਜਾ ਸਥਾਨ ਕਾਵਿਆ ਸ਼ੰਕਰ ਦਾਸ ਅਕੈਡਮੀ ਅਤੇ ਤੀਜਾ ਸਥਾਨ ਅਰਸ਼ਦੀਪ ਸ਼ੰਕਰ ਦਾਸ ਅਕੈਡਮੀ ਨੇ ਪ੍ਰਾਪਤ ਕੀਤਾ। 

600 ਮੀਟਰ ਅੰਡਰ 14 ਲੜਕੇ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਬਸੰਤ ਸਿੰਘ ਮਾਜਰੀ, ਦੂਜਾ ਸਥਾਨ ਅਦਿੱਤਾ ਕੁਮਾਰ ਤੇ ਤੀਜਾ ਸਥਾਨ ਸੰਤਾ ਸਿੰਘ ਢਕੌਰਾ ਨੇ ਹਾਸਲ ਕੀਤਾ। 200 ਮੀਟਰ ਅੰਡਰ 17 ਲੜਕੇ ਵਿਚ ਪਹਿਲਾ ਸਥਾਨ ਗੁਰਪ੍ਰਤਾਪ ਸਿੰਘ ਢਕੌਰਾ, ਦੂਜਾ ਸਥਾਨ ਅਭਿਨਾਸ਼ ਮੁਲਾਂਪੁਰ ਅਤੇ ਤੀਜਾ ਸਥਾਨ ਵਿਸ਼ਵਜੀਤ ਨੇ ਹਾਸਲ ਕੀਤਾ। 

ਕਬੱਡੀ ਅੰਡਰ 14 ਲੜਕੀਆਂ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹੁਸ਼ਿਆਰਪੁਰ, ਦੂਜਾ ਸਥਾਨ ਫਾਟਵਾਂ ਅਤੇ ਤੀਜਾ ਸਥਾਨ ਖਾਲਸਾ ਸਕੂਲ ਕੁਰਾਲੀ ਨੇ ਹਾਸਲ ਕੀਤਾ। ਕਬੱਡੀ ਅੰਡਰ 17 ਲੜਕੀਆਂ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹੁਸ਼ਿਆਰਪੁਰ, ਦੂਜਾ ਸਥਾਨ ਬੂਥਗੜ੍ਹ ਅਤੇ ਤੀਜਾ ਸਥਾਨ ਫਾਟਵਾਂ ਨੇ ਹਾਸਲ ਕੀਤਾ। ਕਬੱਡੀ ਅੰਡਰ 14 ਲੜਕੇ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਮੀਆਂਪੁਰ ਚੰਗਰ, ਦੂਜਾ ਸਥਾਨ ਫਾਟਵਾਂ ਅਤੇ ਤੀਜਾ ਸਥਾਨ ਖੈਰਪੁਰ ਨੇ ਹਾਸਲ ਕੀਤਾ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD