Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪਿੰਡਾਂ ’ਚ ਬਣਾਏ ਜਾ ਰਹੇ ਬਿਹਤਰੀਨ ਖੇਡ ਪਾਰਕ ਬਦਲ ਦੇਣਗੇ ਪਿੰਡਾਂ ਦੀ ਨੁਹਾਰ : ਵਿਧਾਇਕ ਕਰਮਬੀਰ ਸਿੰਘ ਘੁੰਮਣ

ਪਿੰਡ ਜੰਡੋਰ ਵਿਖੇ 90 ਲੱਖ ਰੁਪਏ ਦੀ ਲਾਗਤ ਨਾਲ ਖੇਡ ਪਾਰਕ ਦਾ ਰੱਖਿਆ ਨੀਂਹ ਪੱਥਰ

Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 06 Sep 2023

Last updated on: Sep 06, 2023, 00:00 IST

ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕਾਰਜ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਇਸੇ ਲੜੀ ਵਿਚ ਪਿੰਡਾਂ ਵਿਚ ਬਿਹਤਰੀਨ ਖੇਡ ਪਾਰਕ ਬਣਾਏ ਜਾ ਰਹੇ ਹਨ। ਦਸੂਹਾ ਦੇ ਪਿੰਡ ਜੰਡੋਰ ਵਿਖੇ 90 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਖੇਡ ਪਾਰਕ ਦਾ ਨੀਂਹ ਪੱਥਰ ਰੱਖਣ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਘੁੰਮਣ ਨੇ ਕਿਹਾ ਕਿ ਪਿੰਡ ਜੰਡੋਰ ਵਿਚ ਬਣਨ ਜਾ ਰਹੇ ਇਸ ਖੇਡ ਪਾਰਕ ਵਿਚ ਜਿਥੇ ਵਧੀਆ ਸੈਰਗਾਹ ਅਤੇ ਓਪਨ ਜਿੰਮ ਬਣਾਇਆ ਜਾਵੇਗਾ, ਉਥੇ ਫੁੱਟਬਾਲ, ਬੈਡਮਿੰਟਨ, ਕਬੱਡੀ, ਵਾਲੀਬਾਲ ਗਰਾਊਂਡ ਵੀ ਬਣਾਈ ਜਾਵੇਗੀ। 

ਇਸ ਤਰ੍ਹਾਂ ਇਹ ਪਾਰਕ ਪਿੰਡ ਦੇ ਸਾਰੇ ਵਰਗਾਂ ਲਈ ਬਹੁਤ ਹੀ ਵਧੀਆ ਥਾਂ ਹੋਵੇਗੀ, ਜਿਥੇ ਲੋਕ ਆਪਣੇ ਕੀਮਤੀ ਸਮੇਂ ਦਾ ਉਪਯੋਗ ਕਰਨਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਦੋ ਏਕੜ ਤੋਂ ਵੱਧ ਥਾਂ ਹੈ, ਉਥੇ ਇਸ ਤਰ੍ਹਾਂ ਦੇ ਖੇਡ ਪਾਰਕ ਬਣਾਏ ਜਾ ਰਹੇ ਹਨ ਅਤੇ ਦਸੂਹਾ ਹਲਕੇ ਵਿਚ ਕਰੀਬ 10 ਆਧੁਨਿਕ ਕਿਸਮ ਦੇ ਪਾਰਕ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ ਹੋਰ ਜਲਦੀ ਸ਼ੁਰੂ ਹੋਣ ਜਾ ਰਹੇ ਹਨ।

ਇਸ ਮੌਕੇ ਐਕਸੀਅਨ ਰਾਜ ਕੁਮਾਰ,ਐਸ. ਡੀ. ੳ ਦੇਵੀ ਸ਼ਰਨ, ਜੇ. ਈ ਸੰਦੀਪ, ਜੇ. ਈ ਬਿਕਰਮਜੀਤ ਸਿੰਘ, ਪ੍ਰਧਾਨ ਮਨਜੀਤ ਸਿੰਘ, ਸਰਕਲ ਇੰਚਾਰਜ ਜਸਵੀਰ ਸਿੰਘ, ਸੰਦੀਪ ਸਿੰਘ ਸੈਂਡੀ, ਸਾਬਕਾ ਚੇਅਰਮੈਨ ਬਲਕਾਰ ਸਿੰਘ ਪੰਨਵਾਂ, ਸਰਪੰਚ ਸੁਨੀਤਾ ਦੇਵੀ, ਹਰਮਿੰਦਰ ਸਿੰਘ ਕੁਲਾਰ, ਮਨਜੀਤ ਰਿੰਕੂ ਕੁਲਾਰ, ਏਕਮ ਜੰਡੋਰ, ਮਾਸਟਰ ਇਕਬਾਲ ਸਿੰਘ ,ਸੂਬੇਦਾਰ ਪਰਮਜੀਤ ਸਿੰਘ, ਬਚਿੱਤਰ ਸਿੰਘ, ਬਹਾਦਰ ਸਿੰਘ, ਸੂਬੇਦਾਰ ਮਨਜੀਤ ਸਿੰਘ, ਸੁਖਦੇਵ ਸਿੰਘ, ਮਨਦੀਪ ਸਿੰਘ ਟੋਨੀ,ਅਜਮੇਰ ਸਿੰਘ,ਲਾਡੀ ਸਿੰਘ,ਰਵਿੰਦਰ ਸਿੰਘ,ਅਜਮੇਰ ਸਿੰਘ ਭੋਲ਼ਾ, ਸੁਖਦੇਵ ਸਿੰਘ, ਕਾਲਾ ਜੰਡੋਰ, ਰਿੰਪੀ ਜੰਡੋਰ, ਰਣਜੀਤ ਸਿੰਘ ਠੱਕਰ, ਅਮਰਜੀਤ ਸਿੰਘ ਪੰਨੂ, ਲੰਬੜਦਾਰ ਕੁਲਵਿੰਦਰ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ,ਬਾਬਾ ਜੰਡੋਰ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD