Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 17ਵੀਂ ਮੀਟਿੰਗ, ਵਾਤਾਵਰਣ ਪਲਾਨ 'ਤੇ ਚਰਚਾ

ਜ਼ਿਲ੍ਹੇ ਦੀ ਆਬੋ-ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਐਨ.ਜੀ.ਟੀ. ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ

DC Patiala, Deputy Commissioner Patiala, Sakshi Sawhney, Patiala, Say No To Plastic

Web Admin

Web Admin

5 Dariya News

ਪਟਿਆਲਾ , 06 Sep 2023

Last updated on: Sep 06, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਧਿਕਾਰੀਆਂ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਐਨ.ਜੀ.ਟੀ. ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀ ਆਬੋ-ਹਵਾ ਨੂੰ ਦੂਸ਼ਿਤ ਹੋਣ ਤੋਂ ਹਰ ਹਾਲ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਵਣਾਂ ਹੇਠ ਰਕਬਾ ਵਧਾਉਣ ਲਈ ਹਰਿਆਵਲ ਲਹਿਰ ਤਹਿਤ ਬੂਟੇ ਲਾਉਣ ਦਾ ਟੀਚਾ ਵੀ ਪੂਰਾ ਕੀਤਾ ਜਾਵੇਗਾ।

ਅੱਜ ਇੱਥੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 17ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਜਿੱਥੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਉਥੇ ਨਾਲ ਹੀ ਆਪਣੇ ਘਰਾਂ ਵਿੱਚੋਂ ਨਿਕਲਦੇ ਕੂੜੇ ਨੂੰ ਗਿੱਲੇ ਤੇ ਸੁੱਕੇ ਕੂੜੇ ਦੇ ਰੂਪ ਵਿੱਚ ਵੱਖੋ-ਵੱਖ ਕਰਕੇ ਹੀ ਕੂੜੇ ਵਾਲੇ ਨੂੰ ਚੁਕਾਉਣ। ਸਾਕਸ਼ੀ ਸਾਹਨੀ ਨੇ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਨਗਰ ਨਿਗਮ ਤੇ ਸਾਰੀਆਂ ਨਗਰ ਪਾਲਿਕਾਵਾਂ ਤੇ ਪੰਚਾਇਤਾਂ ਦੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋਂ ਰੋਕਣ ਲਈ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਐਸੋਸੀਏਸ਼ਨਾਂ ਦੇ ਸਹਿਯੋਗ ਲੈਕੇ ਬਾਜ਼ਾਰਾਂ ਨੂੰ ਰੇਟਿੰਗ ਦਿੱਤੀ ਜਾਵੇ। 

ਇਨ੍ਹਾਂ ਮਾਰਕੀਟਾਂ ਵਿੱਚ ਸਾਫ਼-ਸਫ਼ਾਈ, ਪਾਰਕਿੰਗ, ਟੁਆਇਲਟਸ ਦੇ ਪ੍ਰਬੰਧ ਸਹੀ ਕਰਨੇ ਵੀ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਲਈ ਨਾਨ-ਅਟੇਨਮੈਂਟ ਐਕਸ਼ਨ ਪਲਾਨ ਪੂਰੀ ਤਰ੍ਹਾਂ ਲਾਗੂ ਕਰਨ ਸਮੇਤ ਜ਼ਿਲ੍ਹੇ ਦੇ ਅਪਡੇਟ ਕੀਤੇ ਜਾ ਰਹੇ ਵਾਤਾਵਰਣ ਪਲਾਨ ਨੂੰ ਸਾਰੇ ਵਿਭਾਗਾਂ ਵੱਲੋਂ ਲਾਜਮੀ ਤੌਰ 'ਤੇ ਅਪਡੇਟ ਕਰਨ ਦੇ ਆਦੇਸ਼ ਵੀ ਜਾਰੀ ਕੀਤੇ। 

ਉਨ੍ਹਾਂ ਨੇ ਕੂੜਾ ਪ੍ਰਬੰਧਨ ਲਈ ਲੋਕਾਂ ਆਮ ਲੋਕਾਂ ਤੇ ਬਾਜ਼ਾਰਾਂ 'ਚ ਜਾਗਰੂਕਤਾ ਫੈਲਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਇਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਅੰਦਰ ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਪਲਾਸਟਿਕ ਕੂੜੇ ਦਾ ਨਿਪਟਾਰਾ, ਗਰੀਨ ਬੈਲਟ, ਹਵਾ ਤੇ ਪਾਣੀ ਦੀ ਗੁਣਵੱਤਾ ਸੁਧਾਰਨ, ਉਦਯੋਗਿਕ ਕਚਰੇ ਨੂੰ ਸੰਭਾਲਣ ਤੋਂ ਇਲਾਵਾ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਆਦਿ ਨੁਕਤਿਆਂ 'ਤੇ ਚਰਚਾ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਭਾਦਸੋਂ ਤੇ ਘਨੌਰ 'ਚ ਘਰਾਂ ਤੋਂ ਕੂੜਾ ਚੁੱਕਣ ਦੇ ਮਾਮਲੇ 'ਚ ਸਮਾਣਾ, ਘੱਗਾ, ਪਾਤੜਾਂ, ਸਨੌਰ, ਘਨੌਰ, ਭਾਦਸੋਂ ਸਮੇਤ ਕੂੜੇ ਦੇ ਸਰੋਤ ਗਿੱਲੇ ਤੇ ਸੁੱਕੇ ਕੂੜੇ ਵਿੱਚ ਵੱਖੋ-ਵੱਖ ਕਰਨ ਲਈ ਘੱਗਾ, ਘਨੌਰ ਅਤੇ ਭਾਦਸੋਂ ਅਤੇ ਪੁਰਾਣੇ ਪਏ ਕੂੜੇ ਦੇ ਨਿਪਟਾਰੇ ਪ੍ਰਤੀ ਕੀਤੇ ਜਾ ਰਹੇ ਕੰਮ ਲਈ ਨਾਭਾ, ਸਨੌਰ, ਘਨੌਰ, ਭਾਦਸੋਂ ਦੇ ਕਾਰਜ ਸਾਧਕ ਅਫ਼ਸਰਾਂ ਦੀ ਸ਼ਲਾਘਾ ਕੀਤੀ। 

ਸਾਕਸ਼ੀ ਸਾਹਨੀ ਨੇ ਸ਼ਹਿਰਾਂ 'ਚ ਸਫ਼ਾਈ ਦਾ ਕੰਮ ਰਾਤ ਸਮੇਂ ਕਰਨ, ਪਿੰਡਾਂ ਦੇ ਛੱਪੜਾਂ ਦੀ ਸਾਫ਼-ਸਫ਼ਾਈ, ਘੱਗਰ ਨਾਲ ਲੱਗਦੇ ਇਲਾਕਿਆਂ 'ਚ ਪੀਣ ਵਾਲੇ ਪਾਣੀ ਦੇ ਸੈਂਪਲ ਲੈਣੇ ਤੇ ਇੱਥੇ ਦੀ ਵੱਸੋਂ ਦੀ ਸਿਹਤ ਜਾਂਚ, ਘੱਗਰ 'ਚ ਪੈਣ ਵਾਲੇ ਪਾਣੀ 'ਚ ਸੀਵਰੇਜ ਜਾਂ ਫੈਕਟਰੀਆਂ ਦੇ ਪਾਣੀ ਨੂੰ ਬਿਨ੍ਹਾਂ ਸੋਧੇ ਨਾ ਪੈਣ ਦੇਣ ਆਦਿ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਰੋਹਿਤ ਸਿੰਗਲਾ ਨੇ ਮੀਟਿੰਗ ਦੀ ਕਾਰਵਾਈ ਚਲਾਈ। 

ਇਸ ਮੌਕੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਮਨੀਸ਼ਾ ਰਾਣਾ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਈ.ਓ. ਪੀ.ਡੀ.ਏ. ਦੀਪਜੋਤ ਕੌਰ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ, ਜਲ ਸਪਲਾਈ ਤੇ ਸੀਵਰੇਜ ਬੋਰਡ, ਡਰੇਨੇਜ, ਭੂਮੀ ਰੱਖਿਆ ਆਦਿ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sawhney , Patiala , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD