Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਸਮੂਹ ਅਧਿਕਾਰੀਆਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਸੁਚੱਜੇ ਪ੍ਰਬੰਧਨ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 06 Sep 2023

Last updated on: Sep 06, 2023, 00:00 IST

ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਖੇਤੀਬਾੜੀ, ਸਹਿਕਾਰਤਾ, ਪ੍ਰਦੂਸ਼ਣ ਰੋਕਥਾਮ ,ਜ਼ਿਲ੍ਹਾ ਫੂਡ ਤੇ ਸਪਲਾਈ, ਜਿਲ੍ਹਾ ਪੰਚਾਇਤ ਤੇ ਵਿਕਾਸ  ਅਤੇ  ਉਦਯੋਗ ਵਿਭਾਗ ਦੇ ਅਧਿਕਾਰੀਆਂ ਨਾਲ ਸਾਲ 2023 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ,  ਇਸ ਦੇ ਸੁਚੱਜੇ ਪ੍ਰਬੰਧਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਹੁਣ ਤੱਕ ਚੁੱਕੇ ਗਏ ਕਦਮਾਂ ਦਾ ਰਿਵਿਊ ਕਰਨ  ਲਈ ਮੀਟਿੰਗ ਕੀਤੀ।  

ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਅਧੀਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਦੇ ਕਿਸਾਨਾਂ, ਕਿਸਾਨ ਗਰੁੱਪਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ 100 ਸਰਫੇਸ ਸੀਡਰ ਮਸ਼ੀਨਾਂ, 50 ਤੋਂ 80 ਪ੍ਰਤੀਸ਼ਤ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ 'ਕਰੋਪ ਰੈਜੀਡਿਊ ਮੈਨੇਜਮੈਂਟ ਸਕੀਮ' ਅਧੀਨ ਇਹ ਮਸ਼ੀਨਾਂ ਆਨਲਾਇਨ ਅਪਲਾਈ ਕਰਨ ਵਾਸਤੇ ਸਰਕਾਰ ਵੱਲੋਂ ਮਿਤੀ 10.09.2023 ਤੱਕ ਸਮਾਂ ਨਿਸ਼ਚਿਤ ਕੀਤਾ ਗਿਆ ਹੈ। 

ਇਸ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਸਕੀਮ ਦਾ  ਲਾਭ ਲੈਂਦੇ ਹੋਏ ਵੱਧ ਤੋਂ ਵੱਧ ਮਸ਼ੀਨਾਂ ਦੀ ਖ੍ਰੀਦ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਵਿੱਚ ਭਾਗ ਲੈ ਰਹੇ ਬੇਲਰ ਮਾਲਕਾਂ ਦੀ ਮੰਗ ਤੇ ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫਸਰ ਨੂੰ  ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ  ਨੇ ਆਦੇਸ਼ ਦਿੱਤੇ ਕਿ ਪਿੰਡ ਦਾਉਂ ਮਾਜਰਾ ਵਿਖੇ ਪਸ਼ੂ ਮੰਡੀ ਨਜਦੀਕ 10 ਏਕੜ ਜਗ੍ਹਾ ਦਾ ਪਰਾਲੀ ਦੇ ਰੱਖ ਰਖਾਅ ਲਈ ਪ੍ਰਬੰਧ ਕੀਤਾ ਜਾਵੇ। 

ਪੁਲਿਸ ਵਿਭਾਗ ਤੋਂ ਹਾਜਰ ਹੋਏ ਅਧਿਕਾਰੀ ਨੂੰ ਕਿਹਾ ਕਿ  ਪਰਾਲੀ ਦੀ ਗੰਢਾਂ ਦੀ ਢੋਆ ਢੋਆਈ ਦੌਰਾਨ ਬੇਲਰ ਮਾਲਕਾਂ ਨੂੰ  ਕਿਸੇ ਤਰ੍ਹਾਂ  ਦੀ ਕੋਈ ਸਮੱਸਿਆ ਨਾ ਆਵੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਨੂੰ ਕਿਹਾ ਗਿਆ ਕਿ ਜ਼ਿਲ੍ਹੇ ਵਿੱਚ  ਪਰਾਲੀ ਦੀਆਂ ਵਰਤੋਂ ਕਰਨ ਵਾਲੀਆਂ ਫਰਮਾਂ ਨਾਲ ਤਾਲਮੇਲ ਕਰਕੇ ਪਰਾਲੀ ਦੀ ਖ੍ਰੀਦ ਅਤੇ ਸਟੋਰਜ ਸਬੰਧੀ ਪ੍ਰਬੰਧ ਕਰਨ ਨੂੰ ਯਕੀਨੀ ਬਣਾਇਆ ਜਾਵੇ। 

ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਬੇਲਰ ਮਾਲਕਾ ਨੇ ਭਾਗ ਲਿਆ ਅਤੇ ਯਕੀਨ ਦਿਵਾਇਆ ਕਿ ਉਨ੍ਹਾਂ ਵੱਲੋਂ  ਵੱਧ ਤੋਂ ਵੱਧ ਪਰਾਲੀ ਦੀਆਂ ਗੰਢਾਂ ਤਿਆਰ ਕੀਤੀਆਂ ਜਾਣਗੀਆਂ ਅਤੇ ਵਾਤਾਵਰਣ ਦੀ ਸੰਭਾਲ ਲਈ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦਿੱਤਾ ਜਾਵੇਗਾ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD