Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2- ਬਲਾਕ ਪੱਧਰੀ ਖੇਡਾਂ ਵਿੱਚ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

ਵਾਲੀਵਾਲ ਵਿਚ ਸ.ਸ.ਸ.ਸ. ਤਿਊੜ ਨੇ ਮਾਰੀ ਬਾਜ਼ੀ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਮਾਜਰੀ/ ਐੱਸ.ਏ.ਐੱਸ. ਨਗਰ , 06 Sep 2023

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਐੱਸ.ਡੀ.ਐਮ. ਖਰੜ ਰਵਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਮਾਜਰੀ ਵਿਚ ਕਾਰਵਾਈਆਂ ਜਾ ਰਹੀਆਂ ਖੇਡਾਂ ਵਿਚ ਵਾਲੀਵਾਲ ਲੜਕੇ ਅੰਡਰ 17 ਵਿਚ ਪਹਿਲਾ ਸਥਾਨ ਸ.ਸ.ਸ.ਸ. ਤਿਊੜ, ਦੂਜਾ ਸਥਾਨ ਸ.ਸ.ਸ.ਸ. ਮੁਲਾਂਪੁਰ ਅਤੇ ਤੀਜਾ ਸਥਾਨ ਡੀਏਵੀ ਕੁਰਾਲੀ ਨੇ ਹਾਸਲ ਕੀਤਾ। 

ਵਾਲੀਬਾਲ ਅੰਡਰ 21 ਲੜਕੇ ਵਰਗ ਵਿਚ ਪਹਿਲਾ ਸਥਾਨ ਖਾਲਸਾ ਸਕੂਲ ਕੁਰਾਲੀ, ਦੂਜਾ ਸਥਾਨ ਕਰਤਾਰਪੁਰ ਅਤੇ ਤੀਜਾ ਐਨ.ਪੀ.ਐਸ. ਕੁਰਾਲੀ ਨੇ ਹਾਸਲ ਕੀਤਾ। ਕਬੱਡੀ ਸਰਕਲ ਲੜਕੇ ਅੰਡਰ 17 ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹੁ਼ਸ਼ਿਆਰਪੁਰ ਕਲੱਬ, ਦੂਜਾ ਸਥਾਨ ਤੀੜਾ ਅਤੇ ਤੀਜਾ ਸਥਾਨ ਬਹਿਲੋਲਪੁਰ ਦੀ ਟੀਮ ਨੇ ਹਾਸਲ ਕੀਤਾ। 

ਅੰਡਰ 21-30 ਲੜਕੇ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹੁ਼ਸ਼ਿਆਰਪੁਰ ਕਲੱਬ, ਦੂਜਾ ਸਥਾਨ ਪੜੋਲ ਅਤੇ ਤੀਜਾ ਸਥਾਨ ਤੀੜਾ ਦੀ ਟੀਮ ਨੇ ਹਾਸਲ ਕੀਤਾ। ਸ਼ਾਟਪੁੱਟ ਦੇ ਅੰਡਰ 14 ਵਰਗ ਦੇ ਮੁਕਾਬਲੇ ਵਿਚ ਕੰਗਨਾ ਨੇ ਪਹਿਲਾ, ਅੰਡਰ 21 ਵਰਗ ਦੇ ਮੁਕਾਬਲੇ ਵਿਚ ਮਨਜੋਤ ਸਿੰਘ, ਹਰਮਨਦੀਪ ਸਿੰਘ ਅਤੇ ਗੁਰਕੀਰਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। 

ਅੰਡਰ 21-30 ਵਰਗ ਦੇ ਮੁਕਾਬਲੇ ਵਿਚ ਗੁਰਪ੍ਰੀਤ ਸਿੰਘ ਨੇ ਬਾਜ਼ੀ ਮਾਰੀ। ਅੰਡਰ 31-40 ਵਰਗ ਵਿੱਚ ਸਰਬਜੀਤ ਸਿੰਘ, ਅੰਕੁਰ ਕੁਮਾਰ ਅਤੇ ਕਿਰਨਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। 

ਅੰਡਰ 41-55 ਮਹਿਲਾ ਵਰਗ ਵਿੱਚ ਸੁਖਵਿੰਦਰ ਕੌਰ ਨੇ ਜਿੱਤ ਪ੍ਰਾਪਤ ਕੀਤੀ। ਅੰਡਰ 41-55 ਪੁਰਸ਼ ਵਰਗ ਵਿੱਚ ਦਵਿੰਦਰ ਸਿੰਘ ਨੇ ਜਿੱਤ ਹਾਸਲ ਕੀਤੀ। 

ਐੱਸ.ਡੀ.ਐਮ. ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤਾ ਗਿਆ ਵਿਸ਼ੇਸ਼ ਉਪਰਾਲਾ ਹੈ ਤੇ ਇਸ ਦੇ ਬਹੁਤ ਹੀ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ ਤੇ ਅੱਗੇ ਵੀ ਬਹੁਤ ਵਧੀਆ ਸਿੱਟੇ ਨਿਕਲਣਗੇ। ਉਹਨਾਂ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਖੇਡਾਂ ਵਿਚ ਖੇਡਾਂ ਦੀ ਭਾਵਨਾ ਨਾਲ ਖੇਡਣ। 

ਉਹਨਾਂ ਆਸ ਪ੍ਰਗਟਾਈ ਕਿ ਬਲਾਕ ਪੱਧਰ ਉੱਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀ ਜ਼ਿਲ੍ਹਾ ਪੱਧਰ ਉੱਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD