Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਫਰੀਦਕੋਟ ਨੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦੇ ਪ੍ਰੋਗਰਾਮਾਂ ਦਾ ਕੈਲੰਡਰ ਕੀਤਾ ਜਾਰੀ

21 ਸਤੰਬਰ ਨੂੰ ਰਾਜ ਪੱਧਰੀ ਕਵੀ ਦਰਬਾਰ ਵਿੱਚ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਹੋਣਗੇ ਮੁੱਖ ਮਹਿਮਾਨ

 DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 06 Sep 2023

Last updated on: Sep 06, 2023, 00:00 IST

ਬਾਬਾ ਸ਼ੇਖ਼ ਫ਼ਰੀਦ ਜੀ ਦੀ 850ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦੇ ਪ੍ਰੋਗਰਾਮਾਂ ਦਾ ਕੈਲੰਡਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਰਮਲ ਓਸਪਚਨ ਸਮੇਤ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਗੁਰਦੀਪ ਸਿੰਘ ਮਾਨ, ਖੋਜ ਅਫ਼ਸਰ ਸ. ਕੰਵਰਜੀਤ ਸਿੰਘ ਸਿੱਧੂ, ਪ੍ਰੋ. ਰਾਜੇਸ਼ ਕੁਮਾਰ, ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਸ. ਅਮਨਪ੍ਰੀਤ ਸਿੰਘ ਪ੍ਰਧਾਨ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਅਤੇ ਸ. ਰਾਜਪਾਲ ਸਿੰਘ ਸੰਧੂ ਹਾਜ਼ਰ ਹੋਏ। 

ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ ਨੇ ਪ੍ਰੋਗਰਾਮ ਬਾਰੇ ਦੱਸਦਿਆਂ ਕਿਹਾ ਕਿ ਇਹ ਪੰਜ ਰੋਜ਼ਾ ਸਾਹਿਤ ਮੇਲਾ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਵਿਖੇ ਭਾਸ਼ਾ ਵਿਭਾਗ ਪੰਜਾਬ, ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਅਤੇ ਸਾਹਿਤ ਵਿਚਾਰ ਮੰਚ ਸਰਕਾਰੀ ਬ੍ਰਿਜਿੰਦਰਾ ਕਾਲਜ ਵੱਲੋਂ 19 ਤੋਂ 23 ਸਤੰਬਰ ਤੱਕ ਕਰਵਾਇਆ ਜਾਵੇਗਾ। ਇਸ ਸਾਹਿਤ ਮੇਲੇ ਦਾ ਉਦਘਾਟਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਜਾਵੇਗਾ। ਇਸ ਵਿੱਚ ਪੰਜਾਬੀ ਸਾਹਿਤ ਦੇ ਉੱਘੇ ਪ੍ਰਕਾਸ਼ਕਾਂ ਦੀਆਂ ਪੁਸਤਕ ਪ੍ਰਦਰਸ਼ਨੀਆਂ ਲਗਾਉਣ ਦੇ ਨਾਲ-ਨਾਲ ਪੰਜਾਬੀ ਸਾਹਿਤ ਦੀਆਂ ਪ੍ਰਸਿੱਧ ਹਸਤੀਆਂ ਸੁਖਜੀਤ, ਗੁਰਮੀਤ ਕੜਿਆਲਵੀ, ਡਾ. ਨਿਰਮਲ ਜੌੜਾ, ਅਮੀਆ ਕੁੰਵਰ, ਡਾ. ਬਲਜਿੰਦਰ ਨਸਰਾਲੀ, ਅਜੇਪਾਲ ਸਿੰਘ ਬਰਾੜ, ਹਮੀਰ ਸਿੰਘ ਸਮੇਤ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਆਦਿ ਨਾਲ ਰੂਬਰੂ ਸਮਾਗਮ ਹੋਣਗੇ।

 ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਦੇ ਪ੍ਰਧਾਨ ਸ. ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਦੌਰਾਨ 21 ਸਤੰਬਰ ਨੂੰ ਪੰਜਾਬੀ ਮਾਂ ਬੋਲੀ ਦੀ ਨਿਸ਼ਕਾਮ ਸੇਵਾ ਕਰਨ ਵਾਲੇ ਸ. ਸੁਖਵਿੰਦਰ ਸਿੰਘ ਰਟੌਲ ਨੂੰ ਬਾਬਾ ਫ਼ਰੀਦ ਮਾਂ ਬੋਲੀ ਸਨਮਾਨ ਦਿੱਤਾ ਜਾਵੇਗਾ ਜਿਸ ਵਿੱਚ 11000 ਰੁਪਏ ਨਕਦ ਅਤੇ ਸਨਮਾਨ ਚਿੰਨ੍ਹ ਸ਼ਾਮਿਲ ਹੈ। ਇਸ ਤੋਂ ਇਲਾਵਾ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸੈਨੇਟ ਹਾਲ ਵਿਖੇ 21 ਸਤੰਬਰ ਨੂੰ ਸ਼ਾਮ 3.30 ਵਜੇ ਰਾਜ ਪੱਧਰੀ ਕਵੀ ਦਰਬਾਰ ਦਾ ਵੀ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸ. ਹਰਜੋਤ ਸਿੰਘ ਬੈਂਸ ,ਕੈਬਨਿਟ ਮੰਤਰੀ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ।

 ਇਸ ਤੋਂ ਇਲਾਵਾ ਡਾ. ਰਾਜੀਵ ਸੂਦ, ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ. ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫ਼ਰੀਦਕੋਟ ਅਤੇ ਸ. ਅਮੋਲਕ ਸਿੰਘ ਵਿਧਾਇਕ ਜੈਤੋ, ਡਾ. ਵੀਰਪਾਲ ਕੌਰ, ਵਧੀਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਅਤੇ ਇਹਨਾਂ ਪ੍ਰੋਗਰਾਮਾਂ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕਰਨਗੇ।

 

Tags: DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD