Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਉਦਮਿਤਾ ਜਾਗਰੂਕਤਾ ਕੈਂਪ ਲਗਵਾਇਆ ਗਿਆ

ਵਿਦਿਆਰਥੀਆਂ ਨੂੰ ਨੌਕਰੀ ਲੱਭਣ ਨਾਲੋਂ ਨੌਕਰੀ ਦੇਣ ਵਾਲਾ ਬਣਨਾ ਚਾਹੀਦਾ ਹੈ:- ਪ੍ਰਿੰਸੀਪਲ ਬਲਵਿੰਦਰ ਸਿੰਘ

Government Polytechnic College, Sun Foundation, Batala

Web Admin

Web Admin

5 Dariya News

ਬਟਾਲਾ , 07 Sep 2023

Last updated on: Sep 07, 2023, 00:00 IST

ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਮੰਤਵ ਨਾਲ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਕਾਲਜ ਦੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖਰੇਖ ਹੇਠ ਸਰਕਾਰੀ  ਪੌਲੀਟੈਕਨਿਕ ਕਾਲਜ ਬਟਾਲਾ ਵਿਖੇ  ਸਨ ਫਾਉਂਡੇਸ਼ਨ ਨਾਲ ਤਾਲਮੇਲ ਕਰਦਿਆਂ  ਉਦਮਿਤਾ ਜਾਗਰੂਕਤਾ ਕੈਂਪ ਲਗਵਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਨਾਲੋਂ ਨੌਕਰੀ ਦੇਣ ਵਾਲਾ ਬਣਨ ਲਈ ਪ੍ਰੇਰਿਤ ਕੀਤਾ । 

ਉਨ੍ਹਾਂ ਕਿਹਾ ਕਿ ਭਾਵੇਂ ਆਪਣਾ ਡਿਪਲੋਮਾ ਪੂਰਾ ਕਰਨ ਵਾਲੇ ਜਿਆਦਾਤਰ ਵਿਦਿਆਰਥੀ ਨੌਕਰੀ ਕਰਨਾ ਚਾਹੁੰਦੇ ਹਨ ਪਰ ਫੇਰ ਵੀ ਉਨ੍ਹਾਂ ਨੂੰ ਸਵੈ-ਰੋਜ਼ਗਾਰ ਦੇ ਵਿਕਲਪ ਬਾਰੇ ਜ਼ਰੂਰ ਵਿਚਾਰ ਕਰਨਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਨੂੰ ਸਰਕਾਰ ਵੱਲੋੰ ਚਲਾਈਆਂ ਜਾਣ ਵਾਲੀਆਂ ਸਵੈ-ਰੋਜਗਾਰ ਸਬੰਧੀ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ।  ਨੇ ਕਿਹਾ ਕਿ ਸਵੈ-ਰੋਜਗਾਰ ਨਾਲ ਵਿਦਿਆਰਥੀ ਆਪਣੇ ਨਾਲ ਹੋਰਾਂ ਲਈ ਵੀ ਰੋਜਗਾਰ ਦੇ ਵਿਕਲਪ ਪੈਦਾ ਕਰ ਸਕਦੇ ਹਨ । 

ਵਿਦਿਆਰਥੀਆਂ ਵਿੱਚ ਉੱਦਮਤਾ ਦੇ ਹੁਨਰ ਦੀ ਬਹੁਤ ਲੋੜ ਹੈ ਅਤੇ ਵਿਦਿਆਰਥੀਆਂ ਨੂੰ ਸਮਾਂ ਰਹਿੰਦਿਆਂ ਹੀ ਆਪਣੇ ਵਿੱਚ ਉਹ ਸਾਰੇ ਬਦਲਾਅ ਲਿਆਉਣੇ ਚਾਹੀਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਦਾ ਆਉਣ ਵਾਲਾ ਭਵਿੱਖ ਉਜਵਲ ਬਣ ਸਕੇ । ਸਨ ਫ਼ਾਉਂਡੇਸ਼ਨ ਤੋਂ ਆਏ ਮਾਹਰ ਸੁਨੀਲ ਕੁਮਾਰ ਨੇ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਵੱਲ ਜਾਣ ਲਈ ਉਦਾਹਰਨਾਂ ਦੇ ਕੇ ਪ੍ਰੇਰਿਤ ਕੀਤਾ ।  

ਉਨ੍ਹਾਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਅਤੇ ਸਰਕਾਰ ਵੱਲੋਂ ਮਿਲਣ ਵਾਲੀਆਂ ਵੱਖ ਵੱਖ  ਸਹੂਲਤਾਂ ਅਤੇ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਕਿਵੇਂ ਅੱਜ ਦਾ ਇੱਕ ਵਿਦਿਆਰਥੀ ਸਵੈ-ਰੋਜ਼ਗਾਰ ਦੀ ਚੋਣ ਕਰਕੇ ਆਪਣਾ ਭਵਿੱਖ ਸੁਨਹਿਰਾ ਬਣਾ ਸਕਦਾ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰਨਾਂ ਸਕੀਮਾਂ  ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ।

ਪ੍ਰੋਗਰਾਮ ਦੇ ਅੰਤ ਵਿੱਚ ਪਲੇਸਮੈੰਟ ਅਫਸਰ ਜਸਬੀਰ ਸਿੰਘ ਨੇ ਕਾਲਜ ਦੇ ਪਲੇਸਮੈਂਟ ਸੈੱਲ ਅਤੇ ਵਿਦਿਆਰਥੀਆਂ ਵੱਲੋਂ ਆਏ ਹੋਏ ਮਾਹਿਰ ਦਾ ਇਸ ਕੈਂਪ ਦੇ ਆਯੋਜਨ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਵਿਦਿਆਰਥੀ ਪ੍ਰੋਗਰਾਮ ਦੌਰਾਨ ਮਿਲੀ ਜਾਣਕਾਰੀ ਦਾ ਪੂਰਾ ਲਾਭ ਲੈਣਗੇ । 

ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਲੈਕਚਰਾਰ ਸ਼ਾਲਿਨੀ ਮਹਾਜਨ, ਰੇਖਾ, ਰੰਜੂ ਸਲਹੋਤਰਾ, ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਵੀ ਹਾਜਰ ਸਨ ।

 

Tags: Government Polytechnic College , Sun Foundation , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD