Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਕਰਨਗੇ ਸਿੱਖਿਆ ਸੁਧਾਰ ਲਈ ਨਿਵਕੇਲੀ ਉਦਮਾਂ ਦੀ ਸ਼ੁਰੂਆਤ

ਸਕੂਲ ਆਫ ਐਮੀਨੈਂਸ ਸਮੇਤ ਹੋਰ ਪ੍ਰੋਜੈਕਟ ਕੀਤੇ ਜਾਣਗੇ ਜਨਤਾ ਨੂੰ ਸਮਰਪਿਤ

DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 07 Sep 2023

Last updated on: Sep 07, 2023, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਪੰਜਾਬ ਦੇ ਸਿੱਖਿਆ ਖੇਤਰ ਵਿਚ ਇਨਕਲਾਬੀ ਤਬਦੀਲੀ ਲਿਆਉਣ ਲਈ ਵੱਡੇ ਉਦਮਾਂ ਦੀ ਸ਼ੁਰੂਆਤ ਕਰਨਗੇ। ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਦਿਨ ਸਕੂਲ ਆਫ ਐਮੀਨੈਂਸ, ਸਕੂਲਾਂ ਵਿਚ ਪੜਨ ਵਾਲੇ ਬੱਚਿਆਂ ਲਈ ਟਰਾਂਸਪੋਰਟ ਸੇਵਾ, ਸਕੂਲਾਂ ਵਿਚ ਸੁਰੱਖਿਆ ਕਰਮੀ ਤੇ ਹੋਰ ਸੇਵਾਵਾਂ ਵੀ ਪੰਜਾਬ ਦੇ ਬੱਚਿਆਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। 

ਇਸ ਪ੍ਰੋਗਰਾਮ ਦੀਆਂ ਤਿਆਰੀਆਂ ਲਈ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦੇ ਸ੍ਰੀ ਤਲਵਾੜ ਨੇ ਦੱਸਿਆ ਕਿ ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਕੈਬਨਿਟ ਦੇ ਸਾਰੇ ਵਜੀਰ, ਵਿਧਾਇਕ ਸਹਿਬਾਨ ਤੇ ਹੋਰ ਆਗੂ ਵੀ ਹਾਜ਼ਰ ਹੋਣਗੇ। ਉਨਾਂ ਦੱਸਿਆ ਕਿ ਛੇਹਰਟਾ ਸਥਿਤ ਸਕੂਲ ਆਫ ਐਮੀਨੈਂਸ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸਥਾਰਤ ਦੌਰਾ ਵੀ ਇਸ ਦਿਨ ਕੀਤਾ ਜਾਵੇਗਾ। 

ਇਸ ਉਪਰੰਤ ਉਹ ਰਣਜੀਤ ਐਵੀਨਿਊ ਵਿਖੇ ਹੋਣ ਵਾਲੇ ਵੱਡੇ ਸਮਾਗਮ ਵਿਚ ਸਕੂਲ ਸਿੱਖਿਆ ਲਈ ਵੱਡੀਆਂ ਸੇਵਾਵਾਂ ਪੰਜਾਬ ਦੀ ਜਨਤਾ ਨੂੰ ਸਮਰਪਿਤ ਕਰਨਗੇ। ਉਨਾਂ ਦੱਸਿਆ ਕਿ ਇਸ ਸਮਾਗਮ ਵਿਚ 40-50 ਹਜ਼ਾਰ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਗਿਣਤੀ ਨੂੰ ਧਿਆਨ ਵਿਚ ਰੱਖਕੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇੰਨੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜਰੂਰੀ ਨਿਰਦੇਸ਼ ਵੀ ਅਧਿਕਾਰੀਆਂ ਨੂੰ ਦਿੱਤੇ। ਇਸ ਮੀਟਿੰਗ ਵਿਚ ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ। ਉਨਾਂ ਇਸ ਪ੍ਰੋਗਰਾਮ ਵਿਚ ਆਉਣ ਵਾਲੇ ਹਰੇਕ ਪੰਜਾਬ ਵਾਸੀ ਦੀ ਸੁਰੱਖਿਆ ਅਤੇ ਉਸਦੀ ਸਮਾਗਮ ਵਿਚ ਬੇਰੋਕ ਪਹੁੰਚ ਨੂੰ ਯਕੀਨੀ ਬਨਾਉਣ ਦੀਆਂ ਹਦਾਇਤਾਂ ਕੀਤੀਆਂ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਸ. ਪਰਮਿੰਦਰ ਸਿੰਘ ਭੰਡਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ ਡੀ ਐਮ ਸ. ਮਨਕੰਵਲ ਸਿੰਘ ਚਾਹਲ, ਐਸ ਡੀ ਐਮ ਸ੍ਰੀਮਤੀ ਅਲਕਾ ਕਾਲੀਆ, ਐਸ ਡੀ ਐਮ ਸ੍ਰੀ ਵਰੁਣ, ਐਸ ਪੀ ਅਮਨਦੀਪ ਕੌਰ ਅਤੇ ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

 

Tags: DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD