Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਵੱਲੋਂ ਕਰਵਾਇਆ ਰੂ—ਬ—ਰੂ ਸਮਾਗਮ

Language Department Punjab, Punjabi Bhasha Vibhag, Bhasha Vibhag, Punjabi Bhasha Vibhag Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 08 Sep 2023

Last updated on: Sep 08, 2023, 00:00 IST

ਭਾ਼ਸਾ ਵਿਭਾਗ ਦੇ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਤਹਿਗੜ੍ਹ ਸਾਹਿਬ ਵੱਲੋਂ ਰੂ—ਬ—ਰੂ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰੂਬਰੂ ਸ਼ਖ਼ਸੀਅਤ ਵਜੋਂ ਸ਼ਾਹਬਾਦ ਮਾਰਕੰਡਾ ਦੇ ਮਾਰਕੰਡਾ ਨੈਸ਼ਨਲ ਕਾਲਜ ਸ਼ਾਹਬਾਦ ਦੇ ਸਾਬਕਾ ਪ੍ਰੋਫੈਸਰ, ਪ੍ਰਿਸੀਪਲ , ਉੱਘੇ ਵਿਦਵਾਨ, ਚਿੰਤਕ ਤੇ ਲੇਖਕ ਡਾ.ਹਰਜੀਤ ਸਿੰਘ ਸੱਧਰ ਨੇ ਸ਼ਮੂਲੀਅਤ ਕੀਤੀ ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਨਾਟਕਕਾਰ ਡਾ.ਕੁਲਦੀਪ ਸਿੰਘ ਦੀਪ ਵੱਲੋਂ ਕੀਤੀ ਗਈ। 

ਸਮਾਗਮ ਵਿੱਚ ਮੁੱਖ ਮਹਿਮਾਨ ਸ਼ਖ਼ਸੀਅਤ ਵਜੋਂ ਉੱਘੇ ਕਵੀ ਸੰਤ ਸਿੰਘ ਸੋਹਲ ਵੀ  ਸ਼ਾਮਿਲ ਹੋਏ। ਸਰੋਤਿਆ ਨੂੰ ਸੰਬੋਧਨ ਕਰਦਿਆ ਡਾ.ਹਰਜੀਤ ਸਿੰਘ ਸੱਧਰ ਵੱਲੋ ਆਪਣੇ ਜੀਵਨ ਕਾਲ ਦੇ ਨਾਲ ਸਬੰਧਤ ਤਜ਼ਰਬਿਆ ਦੇ ਨਾਲ—ਨਾਲ ਆਪਣੇ ਅਕਾਦਮਿਕ ਤੇ ਲੇਖਕ ਜੀਵਨ ਦੇ ਕੰਮਾ ਉੱਪਰ ਚਾਨਣਾ ਪਾਇਆ । ਡਾ.ਕੁਲਦੀਪ ਸਿੰਘ ਦੀਪ ਨੇ ਆਪਣਾ ਪ੍ਰਧਾਨਗੀ ਭਾਸ਼ਣ ਦਿੰਦਿਆ ਅਜੋਕੇ ਦੌਰ ਵਿੱਚ ਅਗਾਹਵਧੂ ,ਲੋਕਪੱਖੀ ਸਾਹਿਤ ਦੀ ਸਿਰਜਣਾ ਕਰਨ ਉੱਪਰ ਜ਼ੋਰ ਦਿੱਤਾ।ਉਨ੍ਹਾਂ ਲੇਖਕ ਦੀ ਸਮਾਜਿਕ ਦੇਣ ਤੇ ਮਹੱਤਤਾ ਉੱਪਰ ਵੀ ਰੌਸ਼ਨੀ ਪਾਈ। 

ਉਨ੍ਹਾ ਅਨੁਸਾਰ ਸਾਹਿਤ ਸਮਾਜਿਕ ਸਰੋਕਾਰਾਂ ਨਾਲ ਜੁੜਿਆ ਹੋਣਾ ਚਾਹੀਦਾ ਹੈ।ਮੁੱਖ ਮਹਿਮਾਨ ਵਜੋ ਸੰਤ ਸਿੰਘ ਸੋਹਲ ਨੇ ਆਪਣਾ ਭਾਸ਼ਣ ਦਿੰਦਿਆ ਡਾ.ਹਰਜੀਤ ਸਿੰਘ ਸੱਧਰ ਜੀ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆ ਉਨ੍ਹਾਂ ਦਾ ਕਾਵਿਕ ਚਿਤਰਨ ਪੇਸ਼ ਕੀਤਾ।ਸਮਾਗਮ ਵਿੱਚ ਪਹੁੰਚੀਆ ਸ਼ਖ਼ਸੀਅਤਾਂ ਨੂੰ ਜੀਓ ਆਇਆ ਅਮਰਵੀਰ ਸਿੰਘ ਚੀਮਾਂ ਵੱਲੋਂ ਆਖਿਆ ਗਿਆ ਤੇ ਸਮੁੱਚੇ ਮੰਚ ਸੰਚਲਨ ਦਾ ਕਾਰਜ ਵੀ ਕੀਤਾ। 

ਆਖੀਰ ਵਿੱਚ ਪਹੁੰਚੀਆ ਹੋਈਆ ਸ਼ਖ਼ਸੀਅਤਾ ਦਾ ਰਸਮੀ ਧੰਨਵਾਦ ਜ਼ਿਲ੍ਹਾ ਭਾਸ਼ਾ ਅਫ਼ਸਰ ਜਗਜੀਤ ਸਿੰਘ ਵੱਲੋਂ ਕੀਤਾ ਗਿਆ।ਇਸ ਦੇ ਨਾਲ—ਨਾਲ ਉਨ੍ਹਾਂ ਨੇ ਵਿਭਾਗ ਦੀਆਂ ਗਤੀਵਿਧੀਆਂ ਤੇ ਪ੍ਰਾਪਤੀਆਂ ਉੱਪਰ ਚਾਨਣਾ ਪਾਇਆ ।

ਇਸ ਸਮਾਗਮ ਵਿੱਚ ਸਰੋਤੇ ਤੇ ਲੇਖਕਾਂ ਵਿੱਚ ਪ੍ਰੋਫ਼ੈਸਰ ਗੁਰਪ੍ਰੀਤ ਸਿੰਘ ,ਡਾ.ਗੁਰਵਿੰਦਰ ਅਮਨ ,ਕਰਨੈਲ ਸਿੰਘ ਵਜ਼ੀਰਾਬਾਦ ,ਸੁਰਿੰਦਰ ਕੌਰ ਬਾੜਾ, ਪ੍ਰੇਮ ਲਤਾ , ਮਨਿੰਦਰ ਕੌਰ ਬੱਸੀ ,ਲਾਲ ਮਿਸਤਰੀ ,ਰਣਜੀਤ ਸਿੰਘ ਰਾਗੀ, ਇੰਦਰਜੀਤ ਸਿੰਘ ਲਾਬਾਂ ,ਸ਼੍ਰੀਮਤੀ ਹਰਜਿੰਦਰ ਕੌਰ ਸੱਧਰ, ਦਰਬਾਰਾ ਸਿੰਘ ਢੀਂਡਸਾ ,ਐਡਵੋਕੇਟ ਲਵਜੀਤ ਸਿੰਘ ,ਗੁਰਅਮਨਪ੍ਰੀਤ ਸਿੰਘ ,ਸੂਰਜ ਭਾਨ ਤੇ ਰਾਜਵੀਰ ਸਿੰਘ ਸ਼ਾਮਿਲ ਹੋਏ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD